Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਵਲੋਂ ਗੁਣਵੱਤਾ ਭਰਪੂਰ ਸਿੱਖਿਆ ਲਈ ‘ ਰੈਗੂਲੇਸ਼ਨ ਅਥਾਰਟੀ’ ਕਾਇਮ ਕੀਤੀ ਜਾਵੇਗੀ- ਰਾਣਾ ਗੁਰਜੀਤ ਸਿੰਘ

ਨੌਜਵਾਨਾਂ ਨੂੰ ਨੌਕਰੀਆਂ ਲੱਭਣ ਦੀ ਥਾਂ ਨੌਕਰੀਆਂ ਦੇਣ ਲਈ ਉੱਦਮੀ ਬਣਨ ਦਾ ਸੱਦਾ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਕਪੂਰਥਲਾ , 30 Nov 2021

Last updated on: Nov 30, 2021, 00:00 IST

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਤਕਨੀਕੀ ਖੇਤਰ ਅੰਦਰ ਗੁਣਵੱਤਾ ਭਰਪੂਰ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜਲਦ ਹੀ ‘ਰੈਗੂਲੇਸ਼ਨ ਅਥਾਰਟੀ’ ਕਾਇਮ ਕੀਤੀ ਜਾਵੇਗੀ, ਜਿਸ ਵਿਚ ਅਕਾਦਮਿਕ ਖੇਤਰ ਦੇ ਵਿਦਵਾਨਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ। ਅੱਜ ਇੱਥੇ ਇੰਦਰ ਕੁਮਾਰ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਮੈਗਾ ਜਾਬ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜਿਨ੍ਹਾਂ ਕੋਲ ਪਹਿਲਾਂ ਤਕਨੀਕੀ ਸਿੱਖਿਆ ਮੰਤਰੀ ਦਾ ਅਹੁਦਾ ਸੀ, ਨੇ ਕਿਹਾ ਕਿ ਉਨ੍ਹਾਂ ਵਲੋਂ ਸਾਲ 2018 ਵਿਚ ਮੈਗਾ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸਦਾ ਹੁਣ ਤੱਕ ਲੱਖਾਂ ਨੌਜਵਾਨਾਂ ਨੇ ਲਾਭ ਲਿਆ ਹੈ।ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਹੈ, ਤਾਂ ਜੋ ਉਹ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਸਮਰੱਥ ਹੋ ਸਕਣ।ਇਸ ਤੋਂ ਪਹਿਲਾਂ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਇੰਦਰ ਕੁਮਾਰ ਗੁਜ਼ਰਾਲ ਦੀ ਤਸਵੀਰ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ।ਉਨ੍ਹਾਂ ਪੀ.ਟੀ.ਯੂ. ਕੈਂਪਸ ਵਿਖੇ ਵਿਦਿਆਰਥੀਆਂ ਦੀ ਚੋਣ ਲਈ ਪੁੱਜੀਆਂ ਕੰਪਨੀਆਂ ਦੇ ਪਲੈਸਮੈਂਟ ਸੈਲਾਂ ਵਿਖੇ ਜਾ ਕੇ ਰੁਜਗਾਰ ਦਾਤਿਆਂ ਤੇ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਇਸ ਮੌਕੇ 11 ਵਿਦਿਆਰਥੀ ਜੋ ਕਿ ਨੌਕਰੀ ਲਈ ਚੁਣੇ ਗਏ ਹਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ।

ਕੈਬਨਿਟ ਮੰਤਰੀ ਨੇ ਸਮਾਗਮ ਦੌਰਾਨ ਹੀ ਨੌਜਵਾਨ ਸਿਮਰਨਜੀਤ ਸਿੰਘ ਨੂੰ ਕਪੂਰਥਲਾ ਜਿਲ੍ਹੇ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਦਾ ਬਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ , ਜਿਸ ਨੇ ਕਿ ਇਸ ਸਮਾਜਿਕ ਬੁਰਾਈ ਨੂੰ ਮਾਤ ਦੇ ਕੇ ਮਿਸ਼ਨ ਰੈਡ ਸਕਾਈ ਤਹਿਤ ਨੌਕਰੀ ਪ੍ਰਾਪਤ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨ ਲੜਕੀ ਦੀਪਜੋਤ ਕੌਰ ਦੇ ਘਰ ਜਾ ਕੇ ਉਸਨੂੰ ਸਫਲ ਉੱਦਮੀ ਵਜੋਂ ਸਥਾਪਿਤ ਹੋਣ ਦੇ ਗੁਰ ਸਾਂਝੇ ਕਰਨ ਦਾ ਵੀ ਵਾਅਦਾ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ਜਿਲ੍ਹੇ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿਚ ਪੰਜਾਬ ਭਰ ਵਿਚੋਂ ਪਹਿਲਾ ਸ਼ਥਾਨ ਹਾਸਿਲ ਹੋਇਆ ਹੈ। ਜਿਲ੍ਹਾ ਰੁਜ਼ਗਾਰ ਬਿਊਰੋ ਵਲੋਂ  ਆਪਣੀ ਸ਼ਥਾਪਨਾ ਤੋਂ ਲੈ ਕੇ ਹੁਣ ਤੱਕ 15204 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਰਜਿਸਟਰਾਰ ਸ਼੍ਰੀ ਜਸਪ੍ਰੀਤ ਸਿੰਘ ਆਈ.ਏ.ਐਸ. ਵਲੋਂ ਤਕਨੀਕੀ ਸਿੱਖਿਆ ਮੰਤਰੀ  ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ.ਡੀ.ਐਮ. ਡਾ ਜੈ ਇੰਦਰ ਸਿੰਘ ਤੋਂ ਇਲਾਵਾ ਯੂਨੀਵਰਸਿਟੀ ਤੇ ਸਿਵਲ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD