Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਾ. ਰਾਜ ਕੁਮਾਰ ਵੇਰਕਾ ਵੱਲੋਂ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼

ਮੈਡੀਕਲ ਕਾਲਜਾਂ ਤੇ ਹਸਪਤਾਲਾਂ ’ਚ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸੀਮਾਂ ਵਿੱਚ ਮੁਕੰਮਲ ਕਰਨ ਲਈ ਆਖਿਆ

Raj Kumar Verka, Congress, Punjab Congress, Dr. Raj Kumar Verka

Web Admin

Web Admin

5 Dariya News

ਚੰਡੀਗੜ , 30 Nov 2021

Last updated on: Nov 30, 2021, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤੇ ਇਸ ਸਬੰਧ ਵਿੱਚ ਪ੍ਰਭਾਵੀ ਜਾਗਰੂਤਾ ਮੁਹਿੰਮ ਅਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।ਅੱਜ ਪੰਜਾਬ ਭਵਨ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਪਿ੍ਰੰਸੀਪਲਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਡਾ. ਵੇਰਕਾ ਨੇ ਓਮੀਕਰੋਨ ਨਾਂ ਦੇ ਇਸ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸਾਰੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਦੌਰਾਨ ਡਾ. ਵੇਰਕਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਰੋਨਾ ਦੀ ਟੈਸਟਿੰਗ ਲਈ 3 ਵੀ.ਆਰ.ਡੀ.ਐਲ. ਲੈਬਜ਼ ਹਨ ਅਤੇ ਪ੍ਰਤੀ ਦਿਨ 35000 ਆਰ.ਟੀ.ਪੀ.ਸੀ.ਆਰ. ਟੈਸਟਾਂ ਦੀ ਸਮਰੱਥਾ ਹੈ। ਉਨਾਂ ਇਹ ਵੀ ਦੱਸਿਆ ਕਿ ਚਾਰ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਈਆਂ ਗਈਆਂ ਹਨ ਅਤੇ ਇਨਾਂ ਵਿੱਚ 1440 ਐਲ2 ਬੈਡ ਅਤੇ 830 ਐਲ3 ਬੈਡ ਹਨ। ਇਸ ਸਮੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ 358 ਕੋਵਿਡ ਵੈਂਟੀਲੇਟਰ ਅਤੇ 67 ਨਾਨ ਕੋਵਿਡ ਵੈਂਟੀਲੇਟਰ ਹਨ।

ਇਸ ਦੌਰਾਨ ਡਾ. ਵੇਰਕਾ ਨੇ ਸੂਬੇ ਭਰ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜਾ ਲਿਆ। ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ, ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਅੰਮਿ੍ਰਤਸਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਅਤੇ  ਸਰਕਾਰੀ ਮੈਡੀਕਲ ਕਾਲਜ  ਤੇ ਹਸਪਤਾਲ ਫਰੀਦਕੋਟ, ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜਾ ਵੀ ਲਿਆ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਕਪੂਰਥਲਾ ਦੀ ਸਥਿਤੀ ਦਾ ਵੀ ਜਾਇਜਾ ਲਿਆ। ਉਨਾਂ ਨੇ ਇਹ ਪ੍ਰੋਜੈਕਟ ਨਿਰਧਾਰਤ ਸਮੇਂ ਸੀਮਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਇਸ ਸਮੇਂ ਪਿ੍ਰੰਸੀਪਲ ਸਕੱਤਰ ਸ੍ਰੀ ਅਲੋਕ ਸ਼ੇਖਰ, ਡਾ. ਅਵਿਨਾਸ਼ ਕੁਮਾਰ ਡੀ.ਆਰ.ਐਮ.ਈ., ਪਿ੍ਰੰਸੀਪਲ ਕਾਲਜ ਅਤੇ ਡਾਇਰੈਕਟਰ ਡਾ. ਰਾਜੀਵ ਦੇਵਗਨ, ਡਾ. ਕੇ.ਡੀ. ਸਿੰਘ, ਪਿ੍ਰੰਸੀਪਲ ਕਾਲਜ ਅਤੇ ਡਾਇਰੈਕਟਰ ਪਟਿਆਲਾ ਮੈਡੀਕਲ ਕਾਲਜ ਡਾ. ਆਰ.ਐਸ. ਰੇਖੀ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪਿ੍ਰੰਸੀਪਲ ਡਾ. ਰਜੀਵ ਸ਼ਰਮਾ ਅਤੇ ਡਾ. ਸ਼ਿਲੇਖ ਮਿੱਤਲ ਹਾਜ਼ਰ ਸਨ।

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD