Friday, 03 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ

 

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕਪੂਰਥਲਾ ’ਚ ਮੰਡੀ ਬੋਰਡ ਵਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਦੇ ਹੁਕਮ

ਡਿਪਟੀ ਕਮਿਸ਼ਨਰ ਨੂੰ ਜਾਂਚ ਕਮੇਟੀ ਰਾਹੀਂ ਹਫਤੇ ਅੰਦਰ ਰਿਪੋਰਟ ਦੇਣ ਲਈ ਕਿਹਾ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਕਪੂਰਥਲਾ , 30 Nov 2021

ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਪੂਰਥਲਾ ਜਿਲ੍ਹੇ ਵਿਚ ਮੰਡੀ ਬੋਰਡ ਵਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਦੇ ਹੁਕਮ ਦਿੱਤੇ ਹਨ।ਉਨ੍ਹਾਂ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੂੰ ਕਿਹਾ ਹੈ ਕਿ ਉਹ ਮੰਡੀ ਬੋਰਡ ਵਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਕਮੇਟੀ ਗਠਿਤ ਕਰਨ ਅਤੇ ਵਿਸਥਾਰਿਤ ਰਿਪੋਰਟ ਹਫਤੇ ਦਿਨਾਂ ਅੰਦਰ ਸੌਂਪੀ ਜਾਵੇ। ਅੱਜ ਇੱਥੇ ਆਈ.ਕੇ. ਗੁਜ਼ਰਾਲ ਤਕਨੀਕੀ ਯੂਨੀਵਰਸਿਟੀ ਵਿਖੇ ਜਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਨ ਸਬੰਧੀ ਗਤੀਵਿਧੀਆਂ ਦਾ ਜਾਇਜ਼ਾ ਲੈਣ ਸਬੰਧੀ ਉਹ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰਾਂ ਤੇ ਸਮਹ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਜਨਤਕ ਪੈਸੇ ਦੀ ਦੁਰਵਰਤੋਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਨਾ ਕਰਨ ਵਾਲੇ ਅਧਿਕਾਰੀਆਂ  ਨੂੰ ਸਖਤ ਤਾੜਨਾ ਕੀਤੀ ਕਿ ‘ ਭਿ੍ਰਸ਼ਟਾਚਾਰ ਤੇ ਸਰਕਾਰੀ ਡਿਊਟੀ ਪ੍ਰਤੀ ਅਣਗਹਿਲੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸ ਕਰਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇ।ਕੈਬਨਿਟ ਮੰਤਰੀ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਿਜਲੀ ਦੇ ਟਰਾਂਸਫਾਰਮਰਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਹੋ ਸਕੇ। 

ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਕਪੂਰਥਲਾ ਵਲੋਂ 10000 ਐਲ.ਈ.ਡੀ. ਲਾਇਟਾਂ ਲਾਉਣ ਦੇ ਕੰਮ ਨੂੰ ਵੀ ਤੇਜੀ ਨਾਲ ਪੂਰਾ ਕਰਨ ਦੇ ਹੁਕਮ ਦਿੱਤੇ।ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਚੱਲ ਰਹੇ ਵਿਕਾਸ ਕੰਮਾਂ ਵਿਚ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਬੰਧਿਤ ਠੇਕੇਦਾਰ ਨੂੰ ਬਲੈਕ ਲਿਸਟ ਕੀਤਾ ਜਾਵੇ।ਉਨ੍ਹਾਂ ਪੰਜਾਬ ਸਰਕਾਰ ਵਲੋਂ ਛੱਪੜਾਂ ਨੂੰ ਥਾਪਰ ਮਾਡਲ ’ਤੇ ਵਿਕਸਤ ਕਰਕੇ ਪਾਣੀ ਨੂੰ ਸਿੰਚਾਈ ਲਈ ਵਰਤਣ ਸਬੰਧੀ ਕਪੂਰਥਲਾ ਹਲਕੇ ਦੇ 23 ਪਿੰਡਾਂ ਅੰਦਰ ਚੱਲ ਰਹੇ ਕੰਮ ਦਾ ਵੀ ਨਿਰੀਖਣ ਕੀਤਾ। ਇਸ ਤਹਿਤ ਪੰਜਾਬ ਸਰਕਾਰ ਵਲੋਂ ਕਪੂਰਥਲਾ ਹਲਕੇ ਲਈ 8 ਕਰੋੜ ਰੁਪੈ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਸੀ। ਕਾਂਜਲੀ ਵੈਟਲੈਂਡ ਵਿਖੇ ਪੰਜਾਬ ਸਰਕਾਰ ਵਲੋਂ 4.5 ਕਰੋੜ ਰੁਪੈ ਦੇ ਕੰਮਾਂ ਸਬੰਧੀ ਕੈਬਨਿਟ ਮੰਤਰੀ ਵਲੋਂ ਤੀਜੀ ਧਿਰ ਵਲੋਂ ਆਡਿਟ ਕਰਵਾਉਣ ਲਈ ਕਿਹਾ ਗਿਆ। ਉਨ੍ਹਾਂ ਨਾਲ ਹੀ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਰਜਿਸਟਰਾਰ ਜਸਪ੍ਰੀਤ ਸਿੰਘ ਨੂੰ ਕਿਹਾ ਕਿ ਉਹ ਯੂਨੀਵਰਸਿਟੀ ਵਲੋਂ ਵੈਟਲੈਂਡ ਵਿਖੇ ਹਾਈਥਿੰਸ ਬੂਟੀ ਦੇ ਪੱਕੇ ਹੱਲ ਲਈ ਫਲੋਟਿੰਗ ਬੈਲਟਾਂ ਲਾਉਣ ਸਬੰਧੀ ਪ੍ਰਾਜੈਕਟ ਦੀ ਰੂਪ ਰੇਖਾ ਤਿਆਰ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰ , ਵਧੀਕ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਨਿੱਜੀ ਤੌਰ ’ਤੇ ਵਿਕਾਸ ਕੰਮਾਂ ਦੀ ਨਿਗਰਾਨੀ ਕਰਨ ਤਾਂ ਜੋ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਾਲ-ਨਾਲ ਗੁਣਵੱਤਾ ਨੂੰ ਬਣਾਈ ਰੱਖਿਆ ਜਾ ਸਕੇ। ਇਸ਼ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ. ਆਂਗਰਾ, ਐਸ.ਡੀ.ਐਮ. ਡਾ. ਜੈਇੰਦਰ ਸਿੰਘ, ਤਾਰਾ ਸਿੰਘ, ਵਿਸ਼ਾਲ ਸੋਨੀ ਤੇ ਸਮੂਹ ਵਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ। 

 

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD