Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਰੂਣਾ ਚੋਧਰੀ ਕੈਬਨਿਟ ਮੰਤਰੀ ਮਾਲ ਵਿਭਾਗ, ਮੁੜ ਵਿਸੇਂਵਾ ਅਤੇ ਆਸਥਨ ਪ੍ਰਬੰਧਨ ਪੰਜਾਬ ਨੇ ਜਿਲ੍ਹਾ ਪਠਾਨਕੋਟ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਕੀਤੀ ਰੀਵਿਓ ਮੀਟਿੰਗ

3 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਪਹੁੰਚਣਗੇ ਵਿਧਾਨ ਸਭਾ ਹਲਕਾ ਭੋਆ ਵਿਖੇ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਪਠਾਨਕੋਟ , 30 Nov 2021

Last updated on: Nov 30, 2021, 00:00 IST

ਅਰੂਣਾ ਚੋਧਰੀ ਕੈਬਨਿਟ ਮੰਤਰੀ  ਮਾਲ ਵਿਭਾਗ, ਮੁੜ ਵਿਸੇਂਵਾ ਅਤੇ ਆਸਥਨ ਪ੍ਰਬੰਧਨ ਪੰਜਾਬ ਪਠਾਨਕੋਟ ਵਿਖੇ ਪਹੁੰਚੇ । ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿੱਚ ਕੈਬਨਿਟ ਮੰਤਰੀ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮਗਰੋਂ ਉਨ੍ਹਾਂ ਵੱਲੋਂ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੋਰਾਨ ਜਿਲ੍ਹੇ ਅੰਦਰ ਚਲ ਰਹੇ ਵਿਕਾਸ ਪੋ੍ਰਜੈਕਟਾਂ ਦਾ ਰੀਵਿਓ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਪ੍ਰਭਜੋਤ ਸਿੰਘ ਵਿਰਕ ਐਸ. ਪੀ. ਡਿਟੈਕਟਿਵ ਪਠਾਨਕੋਟ, ਸੁਭਾਸ ਚੰਦਰ ਵਧੀਕ ਡਿਪਟੀ ਕਮਿਸਨਰ (ਜ), ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸਨਰ ਵਿਕਾਸ, ਗੁਰਸਿਮਰਨ ਸਿੰਘ ਢਿੱਲਂੋ ਐਸ.ਡੀ.ਐਮ. ਪਠਾਨਕੋਟ, ਜਗਨੁਰ ਸਿੰਘ ਗਰੇਵਾਲ ਸਹਾਇਕ ਕਮਿਸਨਰ ਸਿਕਾਇਤਾ, ਪੰਨਾ ਲਾਲ ਭਾਟੀਆ ਮੇਅਰ ਨਗਰ ਨਿਗਮ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ, ਰੋਹਿਤ ਸਰਨਾ , ਸੰਜੀਵ ਬੈਂਸ ਆਦਿ ਕਾਂਗਰਸੀ ਆਗੂ ਵੀ ਹਾਜਰ ਸਨ।ਮੀਟਿੰਗ ਦੋਰਾਨ ਸ੍ਰੀਮਤੀ ਅਰੂਣਾ ਚੋਧਰੀ ਕੈਬਨਿਟ ਮੰਤਰੀ  ਮਾਲ ਵਿਭਾਗ, ਮੁੜ ਵਿਸੇਂਵਾ ਅਤੇ ਆਸਥਨ ਪ੍ਰਬੰਧਨ ਪੰਜਾਬ ਪਠਾਨਕੋਟ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਚਲਾਈਆਂ ਜਾ ਰਹੀਆਂ ਜਨ ਭਲਾਈ ਅਤੇ ਵਿਕਾਸ ਕਾਰਜਾਂ ਦੀਆਂ ਯੋਜਨਾਵਾਂ ਦਾ ਰੀਵਿਓ ਕੀਤਾ ਗਿਆ।

ਉਨ੍ਹਾਂ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਪੰਜਾਬ ਸਰਕਾਰ ਵੱਲੋਂ ਜੋ ਵੀ ਵਿਕਾਸ ਕਾਰਜ ਕਰਵਾਉਂਣ ਦੀ ਮੰਨਜੂਰੀ ਦਿੱਤੀ ਜਾ ਚੁੱਕੀ ਹੈ ਉਨ੍ਹਾਂ ਵਿਕਾਸ ਕਾਰਜਾਂ ਨੂੰ ਜਲਦੀ ਤੋਂ ਜਲਦੀ ਸੁਰੂ ਕਰਵਾਇਆ ਜਾਵੇ ਤਾਂ ਜੋ ਵਿਕਾਸ ਕਾਰਜਾਂ ਨੂੰ 31 ਦਸੰਬਰ ਤੱਕ ਸਾਰੇ ਵਿਕਾਸ ਕਾਰਜਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਆਂਗਣਬਾੜੀ ਸੈਂਟਰਾਂ ਦਾ ਸਰਵੇ ਕਰਵਾਇਆ ਜਾਵੇ ਅਤੇ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਆਂਗਣਵਾੜੀ ਸੈਂਟਰਾਂ ਦੀ ਹਾਲਤ ਚੋਂ ਸੁਧਾਰ ਕੀਤਾ ਜਾਵੇ। ਉਨ੍ਹਾਂ ਵਾਟਰ ਸਪਲਾਈ ਤੇ ਸੈਨੀਟੇਸਨ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਜਿਨ੍ਹਾ ਲਾਭਪਾਤਰੀਆਂ ਦੇ ਘਰ੍ਹਾਂ ਵਿੱਚ ਅੱਜ ਤੱਕ ਪਖਾਨੇ ਨਹੀਂ ਬਣੇ ਹਨ ਉਨ੍ਹਾਂ ਪਖਾਨਿਆਂ ਦਾ ਕਾਰਜ ਵੀ ਸਮੇਂ ਰਹਿੰਦਿਆਂ ਪੂਰਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਹਰ ਰੋਜ ਵਿਕਾਸ ਕਾਰਜਾਂ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਮੇਂ ਦੀ ਘਾਟ ਨੂੰ ਦੇਖਦਿਆਂ ਸਾਰੇ ਕਾਰਜਾਂ ਨੂੰ ਵੱਧ ਤੋਂ ਵੱਧ ਪੂਰਾ ਕੀਤਾ ਜਾ ਸਕੇ। ਉਨ੍ਹਾਂ ਜਿਲ੍ਹਾ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਆਉਂਣ ਵਾਲੇ ਦੋ ਹਫਤਿਆਂ ਵਿੱਚ ਜੋ ਵਿਕਾਸ ਕਾਰਜ ਮਨਜੂਰੀ ਤੋਂ ਬਾਅਦ ਵੀ ਕਿਸੇ ਕਾਰਨ ਕਰਕੇ ਸੂਰੁ ਨਹੀਂ ਹੋ ਸਕੇ ਉਨ੍ਹਾਂ ਨੂੰ ਸੁਰੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ 15 ਦਿਨ ਬਾਅਦ ਇੱਕ ਹੋਰ ਰੀਵਿਓ ਮੀਟਿੰਗ ਕਰਕੇ ਜਿਲ੍ਹਾ ਪਠਾਨਕੋਟ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ. ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ 3 ਨਵੰਬਰ ਨੂੰ ਭੋਆ ਵਿਧਾਨ ਸਭਾ ਹਲਕੇ ਵਿੱਚ ਪਹੁੰਚ ਰਹੇ ਹਨ ਉਨ੍ਹਾਂ ਵੱਲਂੋ ਇਸ ਦੋਰੇ ਦੋਰਾਨ ਜਿਥੇ ਲੋਕਾਂ ਨੂੰ ਸੰਬੋਧਨ ਕੀਤਾ ਜਾਵੇਗਾ ਉਸ ਦੇ ਨਾਲ ਹੀ ਕੂਝ ਵਿਕਾਸ ਕਾਰਜ ਜੋ ਪੂਰੇ ਹੋਏ ਹਨ ਉਨ੍ਹਾਂ ਦਾ ਉਦਘਾਟਣ ਵੀ ਕੀਤਾ ਜਾਵੇਗਾ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD