Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਗਈਆਂ ਹਰ ਬੁਨਿਆਦੀ ਸੁਵਿਧਾਵਾਂ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ 16 ਲੱਖ ਰੁਪਏ ਦੀ ਲਾਗਤ ਨਾਲ ਬੁਲਾਂਵਾੜੀ ਤੋਂ ਨਵੇਂ ਜੁਡੀਸ਼ੀਅਲ ਕੰਪਲੈਕਸ ਤੇ ਬੁਲਾਂਵਾੜੀ ਤੋਂ ਰਾਧਾ ਸੁਆਮੀ ਸਤਿਸੰਗ ਘਰ ਤੱਕ ਸਟਰੀਟ ਲਾਈਟਾਂ ਲਗਵਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 01 Dec 2021

Last updated on: Dec 01, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮੇਂਬੱਧ ਤਰੀਕੇ ਨਾਲ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਹਨ ਅਤੇ ਇਹ ਸਭ ਕੁਝ ਯੋਜਨਾਬੱਧ ਤਰੀਕੇ ਨਾਲ ਕੀਤੇ ਗਏ ਵਿਕਾਸ ਕਾਰਜਾਂ ਕਾਰਨ ਹੀ ਸੰਭਵ ਹੋ ਪਾਇਆ ਹੈ। ਉਹ ਬੁਲਾਂਵਾੜੀ ਚੌਕ ਤੋਂ ਨਵੇਂ ਜੁਡੀਸ਼ੀਅਲ ਕੰਪਲੈਕਸ ਤੇ ਬੁਲਾਂਵਾੜੀ ਚੌਕ ਤੋਂ ਰਾਧਾ ਸੁਆਮੀ ਸਤਿਸੰਗ ਘਰ ਨੂੰ ਜਾਣ ਵਾਲੀ ਸੜਕ ’ਤੇ 16 ਲੱਖ ਰੁਪਏ ਦੀ ਲਾਗਤ ਨਾਲ ਲਗਣ ਵਾਲੀਆਂ ਸਟਰੀਟ ਲਾਈਟਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।ਵਿਧਾਇਕ ਨੇ ਕਿਹਾ ਕਿ ਇਨ੍ਹਾਂ ਦੋਨਾਂ ਇਲਾਕਿਆਂ ਵਿਚ ਸਟਰੀਟ ਲਾਈਟ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ ਕਿਉਂਕਿ ਇਸ ਰੋਡ ’ਤੇ ਰਾਤ ਨੂੰ ਸਟਰੀਟ ਲਾਈਟ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹੁਣ ਸਟਰੀਟ ਲਾਈਟ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਬੁਲਾਂਵਾੜੀ ਤੋਂ ਨਵੇਂ ਕੋਰਟ ਕੰਪਲੈਕਸ ਨੂੰ ਜਾਣ ਵਾਲੀ ਰੋਡ ਨੂੰ ਚੌੜਾ ਕਰਨ ਦਾ ਕੰਮ ਪੂਰਾ ਕੀਤਾ ਗਿਆ ਹੈ।ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਵਾਰਡਾਂ ਦੇ ਸਾਰੇ ਮੁਹੱਲਿਆਂ ਵਿਚ ਜ਼ਰੂਰਤ ਦੇ ਹਿਸਾਬ ਨਾਲ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਵਲੋਂ ਸ਼ਹਿਰ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਗਏ ਹਨ। ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਦੇ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੌਰਾਨ ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮੁਖੀ ਰਾਮ, ਅਸ਼ੋਕ ਮਹਿਰਾ, ਅਮਰੀਕ ਚੌਹਾਨ, ਕੁਲਦੀਪ, ਸੁਰੇਸ਼ ਕੁਮਾਰ, ਜਗੀਰ ਸਿੰਘ, ਰੂਪ ਲਾਲ, ਅਸ਼ੋਕ ਕੁਮਾਰ, ਸਤਪਾਲ ਸਿੰਘ, ਰਾਮ ਨਾਥ, ਪੰਕਜ ਭਾਰਦਵਾਜ, ਦਰਸ਼ਨ ਕੁਮਾਰ ਕੌਸ਼ਲ, ਵਿਨੋਦ ਕੁਮਾਰ ਸ਼ਰਮਾ ਆਦਿ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD