Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੇ ਸਰਕਾਰ ਦੇ ਵਿਕਾਸ ਏਜੰਡੇ ’ਤੇ ਲਗਾਈ ਮੋਹਰ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ 73 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਭਗਵਾਨ ਪਰਸ਼ੂਰਾਮ ਚੌਕ ਦੀ ਸੁੰਦਰਤਾ ਵਧਾਉਣ ਲਈ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 01 Dec 2021

Last updated on: Dec 01, 2021, 00:00 IST

ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ’ਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਚੱਲਦਿਆਂ ਲੋਕਾਂ ਦਾ ਪੰਜਾਬ ਸਰਕਾਰ ਪ੍ਰਤੀ ਵਿਸ਼ਵਾਸ ਪੈਦਾ ਹੋਇਆ ਹੈ, ਜੋ ਕਿ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ’ਤੇ ਮੋਹਰ ਲਗਾਉਂਦਾ ਹੈ। ਉਹ ਅੱਜ ਜ਼ਿਲ੍ਹਾ ਕਚਹਿਰੀ ਨੇੜੇ ਬਣ ਰਹੇ ਭਗਵਾਨ ਪਰਸ਼ੂਰਾਮ ਚੌਕ ਦੇ ਨਿਰਮਾਣ ਤੇ ਇਸ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ ਇਸ ਦੇ ਆਸ-ਪਾਸ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।ਵਿਧਾਇਕ ਅਰੋੜਾ ਨੇ ਕਿਹਾ ਕਿ ਸੰਤਾਂ ਦੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਹੁਸ਼ਿਆਰਪੁਰ ਵਿਚ ਜਿਲ੍ਹਾ ਕਚਹਿਰੀ ਨੇੜੇ ਭਗਵਾਨ ਪਰਸ਼ੂਰਾਮ ਜੀ ਦੇ ਨਾਮ ’ਤੇ ਸ਼ਾਨਦਾਰ ਚੌਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਚੌਕ ਦੀ ਸ਼ਾਨ ਨੂੰ ਬਣਾਉਣ ਲਈ ਇਸ ਦੇ ਚਾਰੇ ਪਾਸੇ ਸੜਕ, ਲਾਈਟਿੰਗ ਤੇ ਸੜਕ ਦੇ ਦੋਨੋਂ ਪਾਸੇ ਸ਼ਾਨਦਾਰ ਟਾਈਲਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਇਸ ਪੂਰੇ ਨਿਰਮਾਣ ਕਾਰਜ ’ਤੇ 73 ਲੱਖ 25 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਚੌਕ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਤਾਂ ਜੋ ਹੁਸ਼ਿਆਰਪੁਰ ਆਣ-ਜਾਣ ਵਾਲਾ ਹਰ ਵਿਅਕਤੀ ਭਗਵਾਨ ਪਰਸ਼ੂਰਾਮ ਚੌਕ ਨੂੰ ਯਾਦ ਰੱਖੇ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਤੇ ਪਿੰਡਾਂ ਵਿਚ ਸੜਕਾਂ ਦਾ ਜਾਲ ਵਿਛਾ ਦਿੱਤਾ ਗਿਆ ਹੈ ਅਤੇ ਵਿਕਾਸ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿਚ ਸਿਰਫ਼ ਵਿਕਾਸ ਦੇ ਨਾਮ ’ਤੇ ਹੀ ਲੜੇਗੀ ਕਿਉਂਕਿ ਸੂਬੇ ਦੇ ਲੋਕਾਂ ਨੇ ਇਸ ਸਰਕਾਰ ਦੇ ਵਿਕਾਸ ਕੰਮਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਹੁਸ਼ਿਆਰਪੁਰ ਵਿਚ ਬਣਨ ਜਾ ਰਹੇ ਸਰਕਾਰੀ ਮੈਡੀਕਲ ਕਾਲਜ ਅਤੇ ਹੋਰ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਸ ਤੋਂ ਵੀ ਵੱਧ ਵਿਕਾਸ ਦੇ ਕੰਮ ਕਰਵਾਏ ਹਨ।ਇਸ ਮੌਕੇ ’ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਕੌਂਸਲਰ ਅਸ਼ੋਕ ਮਹਿਰਾ, ਮੀਨਾ ਸ਼ਰਮਾ, ਭਗਵਾਨ ਪਰਸ਼ੂਰਾਮ ਸੈਨਾ ਦੇ ਪ੍ਰਧਾਨ ਆਸ਼ੂਤੋਸ਼ ਸ਼ਰਮਾ, ਜਗੀਰ ਸਿੰਘ, ਮਲਕੀਤ ਸਿੰਘ ਮਰਵਾਹਾ, ਅਸ਼ਵਨੀ ਸ਼ਰਮਾ, ਰਾਮ ਗੋਪਾਲ ਸ਼ਰਮਾ, ਨੇਤਰ ਸ਼ਰਮਾ, ਸੁਭਾਸ਼ ਸ਼ਰਮਾ, ਸੰਜੀਵ ਸ਼ਰਮਾ, ਅਮਰਜੀਤ ਸ਼ਰਮਾ, ਸੁਨੀਸ਼ ਪ੍ਰਾਸ਼ਰ, ਅਭਿਸ਼ੇਕ ਕੌਸ਼ਲ, ਓਂਕਾਰ ਨਾਥ ਕੌਸ਼ਲ, ਵਿਪੁਲ ਸ਼ਰਮਾ, ਪੁਨੀਤ ਸ਼ਰਮਾ, ਐਡਵੋਕੇਟ ਲਵਕੇਸ਼ ਓਹਰੀ, ਦਿਨੇਸ਼ ਬਹਿਲ, ਅਜੇ ਭੱਲ, ਸੁਨੀਸ਼ ਪ੍ਰਾਸ਼ਰ, ਅਰਵਿੰਦ ਅਗਨੀਹੋਤਰੀ, ਅਮ੍ਰਿਤ ਤੋਂ ਇਲਾਵਾ ਬ੍ਰਹਮਣ ਸਭਾ ਪ੍ਰਗਤੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

 

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD