Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਖਰੀਫ ਸੀਜਨ ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਹੋਈ ਨਿਰਵਿਘਨ ਖਰੀਦ : ਭਾਰਤ ਭੂਸ਼ਨ ਆਸ਼ੂ

ਖਰੀਦੇ ਗਏ ਝੋਨੇ ਦੀ 36257.30 ਕਰੋੜ ਰੁਪਏ ਦੀ ਰਾਸ਼ੀ 8.20 ਲੱਖ ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ 99.88% ਫੀਸਦ ਲਿਫਟਿੰਗ ਕਾਰਜ ਨੇਪਰੇ ਚੜ੍ਹਿਆ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee, Angad Singh

Web Admin

Web Admin

5 Dariya News

ਚੰਡੀਗੜ੍ਹ , 01 Dec 2021

ਖਰੀਫ ਸੀਜਨ 2021-22 ਦੌਰਾਨ ਪੰਜਾਬ ਰਾਜ ਵਿੱਚ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਨਿਰਵਿਘਨ ਖਰੀਦ ਕੀਤੀ ਗਈ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸ਼੍ਰੀ ਭਾਰਤ ਭੂਸ਼ਨ ਆਸ਼ੂ  ਵੱਲੋਂ ਕੀਤਾ ਗਿਆ । ਸ਼੍ਰੀ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮਿਤੀ 3 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਕੇ ਮਿਤੀ 30 ਨਵੰਬਰ 2021 ਨੂੰ ਖਤਮ ਕੀਤੀ ਗਈ ਹੈ। ਇਸ  ਦੌਰਾਨ ਰਾਜ ਦੀਆਂ ਮੰਡੀਆਂ ਵਿੱਚ ਕੁਲ 188.20 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿੱਚੋ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ ਵੱਲੋਂ 187.23 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਰੁਪਏ 1960/- ਪ੍ਰਤੀ ਕੁਵਿੰਟਲ ਤੇ ਕੀਤੀ ਗਈ ਹੈ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਕੇਵਲ 97000 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਖਰੀਦ ਕੀਤੇ  ਗਏ ਝੋਨੇ ਦੀ ਬਣਦੀ ਰਾਸ਼ੀ 36257.30 ਕਰੋੜ ਰੁਪਏ ਸੂਬੇ ਦੇ 8,20,174 ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ । ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਵਿੱਚੋ 186.97 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 99.88% ਬਣਦੀ ਹੈ।ਖੁਰਾਕ ਮੰਤਰੀ ਨੇ ਦੱਸਿਆ ਕਿ ਸੀਜ਼ਨ ਦੌਰਾਨ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਭਾਵ ਦੀ ਰੋਕਥਾਮ ਅਤੇ ਮੰਡੀਆਂ ਵਿੱਚ ਗਲੱਟ ਦੀ ਸਥਿਤੀ ਤੋਂ ਬਚਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਖੋਲੇ ਗਏ 1872 ਰੈਗੂਲਰ ਖਰੀਦ ਕੇਂਦਰਾਂ ਤੋਂ ਇਲਾਵਾ 1237 ਹੋਰ ਯੋਗ ਜਨਤਕ ਥਾਵਾਂ ਅਤੇ ਰਾਈਸ ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਸੀ ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਬਹਾਨੇ ਨਾਲ ਪੰਜਾਬ ਰਾਜ ਵਿੱਚ ਖਰੀਦ ਕਾਰਜ ਦੇ ਤਹਿ ਪ੍ਰੋਗਰਾਮ ਨੂੰ ਬਦਲਦਿਆ 10 ਅਕਤੂਬਰ 2021 ਤੋਂ ਖਰੀਦ ਸ਼ੁਰੂ ਕਰਨ ਦੇ ਹੁਕਮ ਦੇ ਦਿੱਤੇ ਗਏ ਸਨ ਜਿਸ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਵਿੱਚ ਖੁਦ ਦਾਖਲ ਦਿੰਦਿਆ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਖਰੀਦ 03 ਅਕਤੂਬਰ 2021 ਤੋ ਸ਼ੁਰੂ ਕਰਵਾਈ ਗਈ। 

ਸ਼੍ਰੀ ਆਸ਼ੂ  ਨੇ ਦੱਸਿਆ ਕਿ  ਰਾਜ ਸਰਕਾਰ ਵੱਲੋਂ ਬੋਗਸ ਬਿਲਿੰਗ ਅਤੇ ਦੂਜ਼ੇ ਰਾਜਾਂ ਤੋਂ ਅਣ-ਅਧਿਕਾਰਤ ਤੌਰ ਤੇ ਆਉਣ ਵਾਲੇ ਝੋਨੇ ਨੂੰ ਰੋਕਣ ਲਈ 1500 ਮੁਲਾਜਮਾਂ ਦੇ 150 ਉਡਣ ਦਸਤੇ ਗਠਿਤ ਕੀਤੇ ਗਏ ਸਨ । ਇਸ ਤੋਂ ਇਲਾਵਾ ਪੰਜਾਬ ਰਾਜ ਦੇ ਬਾਰਡਰਾਂ/ਬੈਰੀਅਰਾਂ ਤੇ 93 ਥਾਵਾਂ ਤੇ ਨਾਕੇ ਸਥਾਪਿਤ ਕੀਤੇ ਗਏ ਸਨ ਜਿਨ੍ਹਾਂ ਵੱਲੋਂ  ਇਨ੍ਹਾਂ ਨਾਕਿਆ ਤੇ 49135 ਟਰੱਕ/ਟਰਾਲੀਆਂ ਨੂੰ ਰੋਕ ਕੇ ਚੈੱਕ ਕੀਤਾ ਗਿਆ ਅਤੇ ਦੂਜੇ ਰਾਜਾਂ ਤੋਂ ਝੋਨਾ ਲਿਆ ਰਹੇ 30 ਦੋਸ਼ੀਆਂ ਵਿਰੁੱਧ ਪੰਜਾਬ ਪੁਲਿਸ ਵੱਲੋਂ  11 ਐਫ.ਆਈ.ਆਰ ਦਰਜ਼ ਕੀਤੀਆ ਗਈਆਂ ਅਤੇ 22 ਦੋਸ਼ੀਆਂ ਨੂੰ ਮੌਕੇ ਤੇ ਗ੍ਰਿਫਤਾਰ ਕੀਤਾ ਗਿਆ।ਇਸ ਦੌਰਾਨ 21 ਵਾਹਨਾਂ ਵਿੱਚੋਂ ਲਗਭਗ 4695.20 ਕੁਵਿੰਟਲ ਪੈਡੀ/ਚਾਵਲ ਸੀ, ਨੂੰ ਜਬਤ ਕੀਤਾ ਗਿਆ। ਇਸ ਤੋਂ ਇਲਾਵਾ ਇਸ ਤੋਂ ਇਲਾਵਾ ਵਿਭਾਗ ਦੀ ਸੈਂਟਰਲ ਵਿਜੀਲੈਂਸ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੀ ਸੂਬੇ ਵਿੱਚ ਵੱਖ ਵੱਖ ਸੈੱਲਰਾਂ ਅਤੇ ਮੰਡੀਆਂ ਦੀਆਂ ਅਚਨਚੇਤ ਚੈਕਿੰਗਾਂ ਕੀਤੀਆਂ ਗਈਆਂ ਅਤੇ ਦੋਸ਼ੀਆਣਾ ਵਿਰੁੱਧ 7 ਹੋਰ ਐਫ.ਆਈ.ਆਰ ਦਰਜ਼ ਕਰਵਾਈਆਂ ਗਈਆਂ। ਅੰਮ੍ਰਿਤਸਰ, ਗੁਰਦਾਸਪੁਰ ਅਤੇ ਮਾਨਸਾ ਜਿਲਿਆ ਵਿੱਚ ਧਿਆਨ ਵਿੱਚ ਆਏ ਤਿੰਨ ਬੋਗਸ ਬਿਲਿੰਗ/ਅਣ-ਅਧਿਕਾਰਤ ਪੈਡੀ ਖਰੀਦ ਦੇ ਵੱਖ ਵੱਖ ਮਾਮਲਿਆ ਵਿੱਚ ਇੰਨਕੁਆਰੀ ਵਿਜੀਲੈਂਸ ਵਿਭਾਗ ਨੂੰ ਸੌਂਪੀ ਗਈ ਹੈ।ਸ਼੍ਰੀ ਆਸ਼ੂ ਨੇ ਦੱਸਿਆ ਕਿ ਖਰੀਫ ਸੀਜ਼ਨ 2021-22 ਦੌਰਾਨ ਭਾਰਤ ਸਰਕਾਰ ਵੱਲੋਂ ਨਵੀਂਆਂ ਜੂਟ ਗੱਠਾਂ ਦੀ ਕੀਤੀ ਗਈ ਘੱਟ ਐਲੋਕੇਸ਼ਨ ਦੇ ਸਨਮੁੱਖ ਰਾਜ ਸਰਕਾਰ ਵੱਲੋਂ ਜੂਟ ਕਮਿਸ਼ਨਰ ਕੋਲਕੱਤਾ ਦੇ ਨਾਲ ਨਾਲ ਨੈਫੇਡ ਕੋਲਕੱਤਾ ਅਤੇ ਓਪਨ ਟੈਂਡਰ ਰਾਹੀਂ ਵੀ ਨਵੀਆਂ ਜੂਟ ਗੱਠਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਸੀਜ਼ਨ ਦੌਰਾਨ ਗੱਠਾਂ ਦੀ ਘਾਟ ਪੇਸ਼ ਨਹੀਂ ਆਉਂਣ ਦਿੱਤੀ ਗਈ।ਸ਼੍ਰੀ ਆਸ਼ੂ ਨੇ ਕਿਹਾ ਕਿ ਪੂਰੇ ਖਰੀਫ ਸੀਜਨ ਦੌਰਾਨ ਕਿਸੇ ਵੀ ਕਿਸਾਨ ਨੂੰ 24 ਘੰਟੇ ਤੋਂ ਵੱਧ ਸਮਾਂ ਮੰਡੀ ਵਿੱਚ ਨਹੀਂ ਰਹਿਣਾ ਪਿਆ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ, ਚਕਾਈ ਅਤੇ ਲਿਫਟਿੰਗ ਪੰਜਾਬ ਸਰਕਾਰ ਵੱਲੋਂ ਤੈਅ ਸਮਾਂ ਸੀਮਾ ਵਿੱਚ ਨੇਪਰੇ ਚਾੜ੍ਹੀ ਗਈ ਪਰੰਤੂ ਕੁੱਝ ਵਿਰੋਧੀ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਝੂਠੀ ਬਿਆਨ ਬਾਜੀ ਦਾ ਸਹਾਰਾ ਲੈ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਰਹੀਆਂ ਪਰੰਤੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਯੋਗ ਪ੍ਰਬੰਧਾਂ ਕਾਰਨ ਵਿਰੋਧੀਆਂ ਦੇ ਮਨਸੂਬਿਆਂ ਨੂੰ ਬੂਰ ਨਾ ਪਿਆ ।ਉਨ੍ਹਾਂ ਇਸ ਵੱਡੀ ਖਰੀਦ ਮੁਹਿਮ ਨੂੰ ਨੇਪਰੇ ਚਾੜ੍ਹਨ ਵਿੱਚ ਲੱਗੇ ਸੂਬੇ ਦੇ ਕਿਸਾਨਾਂ, ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ, ਸਮੂਹ ਖਰੀਦ ਏਜੰਸੀਆਂ, ਆੜ੍ਹਤੀਆਂ, ਲੇਬਰ ਅਤੇ ਡਰਾਈਵਰ ਆਦਿ ਦਾ ਵੀ ਧੰਨਵਾਦ ਕੀਤਾ ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , Angad Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD