Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਰੁਨਾ ਚੌਧਰੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਛੇਤੀ ਮੁਕੰਮਲ ਕਰਨ ਲਈ ਹੋਰ ਡਰੋਨਾਂ ਦੀ ਮੰਗ

ਮਾਲਕਾਨਾ ਹੱਕ ਸਬੰਧੀ ਸੰਨਦ ਡਿਜੀਟਲ ਮਾਧਿਅਮ ਦੇ ਨਾਲ-ਨਾਲ ਦਸਤੀ ਵੀ ਦੇਣ ਦਾ ਆਦੇਸ਼

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Mera Ghar Mere Naam

Web Admin

Web Admin

5 Dariya News

ਚੰਡੀਗੜ੍ਹ , 01 Dec 2021

Last updated on: Dec 01, 2021, 00:00 IST

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸੂਬਾ ਵਾਸੀਆਂ ਨੂੰ ਲਾਲ ਲਕੀਰ ਅੰਦਰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡਾਂ ਵਿੱਚ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਮੰਗ ਕੀਤੀ ਹੈ।ਇੱਥੇ ਪੰਜਾਬ ਭਵਨ ਵਿੱਚ ‘ਸਰਵੇ ਆਫ਼ ਇੰਡੀਆ’ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਜੀਟਲ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਲੋੜ ਹੈ। ਉਨ੍ਹਾਂ ਦਸੰਬਰ ਦੇ ਅੰਤ ਤੱਕ ਸਾਰੇ ਸੂਬੇ ਵਿੱਚ ਸਰਵੇਖਣ ਸ਼ੁਰੂ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਸਰਵੇਖਣ ਦੇ ਕੰਮ ਵਿੱਚ ਲੱਗੀਆਂ ਟੀਮਾਂ ਲਈ ਰੋਜ਼ਾਨਾ ਆਧਾਰ ਉਤੇ ਟੀਚੇ ਨਿਰਧਾਰਤ ਕੀਤੇ ਜਾਣ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਜਾਇਦਾਦ ਸਬੰਧੀ ਵਿਵਾਦਾਂ ਦੇ ਹੱਲ ਦੇ ਨਾਲ-ਨਾਲ ਮਾਲਕਾਨਾ ਹੱਕ ਦੇਣ ਲਈ ਇਹ ਸਕੀਮ ਇਕ ਕ੍ਰਾਂਤੀਕਾਰੀ ਕਦਮ ਹੈ। ਇਸ ਤੋਂ ਇਲਾਵਾ ਇਸ ਸਕੀਮ ਨਾਲ ਜ਼ਮੀਨਾਂ ਦੇ ਮਾਲਕ ਸਰਕਾਰੀ ਭਲਾਈ ਸਕੀਮਾਂ ਤੇ ਬੈਂਕਾਂ ਦੀਆਂ ਕਰਜ਼ਾ ਸਹੂਲਤਾਂ ਦਾ ਲਾਭ ਲੈਣ ਦੇ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਸਬੰਧੀ ਆਉਣ ਵਾਲੇ ਮਸਲਿਆਂ ਨੂੰ ਸਥਾਨਕ ਪੱਧਰ ਉਤੇ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਅਤੇ ਪਿੰਡ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਅਤੇ ਐਸ.ਡੀ.ਐਮਜ਼., ਬੀ.ਡੀ.ਪੀ.ਓਜ਼. ਤੇ ਪੰਚਾਇਤ ਮੈਂਬਰਾਂ ਦੀ ਸ਼ਮੂਲੀਅਤ ਵਾਲੀਆਂ ਪਿੰਡ ਪੱਧਰੀ ਕਮੇਟੀਆਂ ਸਾਰੇ ਵਿਵਾਦਾਂ ਦਾ ਨਿਬੇੜਾ ਕਰਨਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਮੀਨ ਦੇ ਮਾਲਕਾਨਾ ਹੱਕਾਂ ਬਾਰੇ ਆਏ ਇਤਰਾਜ਼ਾਂ ਦਾ ਤੈਅ ਸਮੇਂ ਵਿੱਚ ਨਿਬੇੜਾ ਕੀਤਾ ਜਾਵੇ ਤਾਂ ਜੋ ਮਾਲਕਾਨਾ ਹੱਕ ਛੇਤੀ ਦਿੱਤੇ ਜਾ ਸਕਣ।ਕੈਬਨਿਟ ਮੰਤਰੀ ਨੇ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਮਾਲਕਾਨਾ ਹੱਕ ਸਬੰਧੀ ਸੰਨਦਾਂ ਡਿਜੀਟਲ ਰੂਪ ਦੇ ਨਾਲ-ਨਾਲ ਦਸਤੀ ਰੂਪ ਵਿੱਚ ਵੀ ਦਿੱਤੀਆਂ ਜਾਣ। ਜ਼ਿਕਰਯੋਗ ਹੈ ਕਿ ਡਿਜੀਟਲ ਰੂਪ ਵਿੱਚ ਸੰਨਦ ਦੇਣ ਲਈ ਖ਼ਾਸ ਤੌਰ ਉਤੇ ਵੈੱਬਸਾਈਟ ਡਿਜ਼ਾਈਨ ਕੀਤੀ ਜਾ ਰਹੀ ਹੈ, ਜਿਹੜੀ 20 ਦਸੰਬਰ 2021 ਤੱਕ ਤਿਆਰ ਹੋਵੇਗੀ। ਇਸ ਮੌਕੇ ਵਿਸ਼ੇਸ਼ ਸਕੱਤਰ ਮਾਲ ਵਿਭਾਗ ਕੇਸ਼ਵ ਹਿੰਗੋਨੀਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 335 ਪਿੰਡਾਂ, ਜ਼ਿਲ੍ਹਾ ਰੂਪਨਗਰ ਦੇ 101 ਪਿੰਡਾਂ ਅਤੇ ਜ਼ਿਲ੍ਹਾ ਬਠਿੰਡਾ ਦੇ 61 ਪਿੰਡਾਂ ਵਿੱਚ ਡਰੋਨ ਸਰਵੇਖਣ ਮੁਕੰਮਲ ਹੋ ਚੁੱਕਾ ਹੈ, ਜਦੋਂ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਹਾਲ ਹੀ ਵਿੱਚ ਸਰਵੇਖਣ ਸ਼ੁਰੂ ਹੋਇਆ ਹੈ। ਇਸ ਸਮੇਂ ‘ਸਰਵੇ ਆਫ਼ ਇੰਡੀਆ’ ਦੇ ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਸਰਵੇਖਣ ਲਈ ਤਿੰਨ ਹੋਰ ਟੀਮਾਂ ਇਸ ਹਫ਼ਤੇ ਵਿਚਕਾਰ ਪੰਜਾਬ ਪੁੱਜ ਜਾਣਗੀਆਂ।ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਮਾਲ ਵਿਭਾਗ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਸਕੱਤਰ ਮਾਲ ਵਿਭਾਗ ਸ੍ਰੀ ਮਨਵੇਸ਼ ਸਿੰਘ ਸਿੱਧੂ ਹਾਜ਼ਰ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Mera Ghar Mere Naam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD