Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸੂਬੇ ਦਾ ਦੇਣਦਾਰ, ਪੰਜਾਬ ਦੇ ਲੋਕ ਕੈਪਟਨ ਅਤੇ ਭਾਜਪਾ ਨੂੰ 2022 ਦੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

ਘਨੌਰ ਵਿਖੇ 'ਖੁੱਲ੍ਹੀ ਚਰਚਾ ਵੜਿੰਗ ਦੇ ਸੰਗ' ਦਾ ਪਹਿਲਾ ਸੈਸ਼ਨ, ਪੰਜਾਬੀਆਂ ਨੇ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾਇਆ: ਰਾਜਾ ਵੜਿੰਗ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring, Ghanaur, Patiala, Khuli  Charcha Warring De Naal

Web Admin

Web Admin

5 Dariya News

ਘਨੌਰ/ਚੰਡੀਗੜ੍ਹ , 01 Dec 2021

Last updated on: Dec 01, 2021, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰ ਅਪਰਾਧੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਪਾਰਟੀ ਅਤੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦਾ ਦੇਣਦਾਰ ਹੈ ਅਤੇ ਲੋਕ ਆਗਾਮੀ ਚੋਣਾਂ ਵਿੱਚ ਕੈਪਟਨ ਅਤੇ ਭਾਜਪਾ ਦੋਵਾਂ ਨੂੰ ਸਬਕ ਸਿਖਾਉਣਗੇ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀਆਂ ਗਈਆਂ ਮਹਤਵਪੂਰਨ ਪਹਿਲਕਦਮੀਆਂ 'ਤੇ ਭਰੋਸਾ ਜਤਾਉਂਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਾਣ ਲਿਆ ਹੈ ਕਿ ਸੱਚੇ ਸਿਆਸੀ ਇਰਾਦੇ ਨਾਲ ਕੀ ਹਾਸਲ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੇ 2022 ਦੀਆਂ ਚੋਣਾਂ 'ਚ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਸੂਬੇ ਵਿੱਚ ਕਾਂਗਰਸ ਤੋਂ ਬਿਨਾਂ ਕਿਸੇ ਹੋਰ ਪਾਰਟੀ ਦੇ ਸੱਤਾ ਵਿੱਚ ਆਉਣ ਲਈ ਸਾਰੀਆਂ ਵਿਰੋਧੀ ਧਿਰਾਂ ਦੇ ਦਾਅਵਿਆਂ ਨੂੰ ਨਕਾਰਦਿਆਂ  ਸ. ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ 'ਤੇ ਕੇਜਰੀਵਾਲ ਦੇ ਹੈਰਾਨ ਕਰਨ ਵਾਲੇ ਦੋਹਰੇ ਮਾਪਦੰਡਾਂ ਨੇ ਉਸ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਵਿੱਚ ਇਨ੍ਹਾਂ 3 ਕਾਲੇ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਪਾਸ ਕਰਕੇ ਸਾਡੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਪੰਜਾਬ ਵਾਸੀ ਕੇਜਰੀਵਾਲ ਨੂੰ ਕਦੇ ਮੁਆਫ਼ ਨਹੀਂ ਕਰਨਗੇ।ਇੱਥੇ ਘਨੌਰ ਬੱਸ ਸਟੈਂਡ ਦੇ ਨਵੀਨੀਕਰਨ ਸਬੰਧੀ ਕੰਮਾਂ ਦੀ ਸ਼ੁਰੂਆਤ ਕਰਨ ਉਪਰੰਤ 'ਖੁੱਲੀ ਚਰਚਾ ਵੜਿੰਗ ਸੰਗ' ਦੇ ਪਹਿਲੇ ਸੈਸ਼ਨ ਦੌਰਾਨ ਪਾਰਟੀ ਕਾਡਰ ਅਤੇ ਸਥਾਨਕ ਵਾਸੀਆਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਾਡੀ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਕੇ ਪੰਜਾਬ ਨਾਲ ਧੋਖਾ ਕਰਨ ਵਾਲਿਆਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।

ਉਨ੍ਹਾਂ ਦੱਸਿਆ ਕਿ ਆਗਾਮੀ ਚੋਣਾਂ ਤੋਂ ਪਹਿਲਾਂ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵੱਲੋਂ ਮੰਤਰੀਆਂ ਦੇ ਯੋਜਨਾਬੱਧ ਲੜੀਵਾਰ ਪਬਲਿਕ ਇੰਟਰੈਕਸ਼ਨ ਪ੍ਰੋਗਰਾਮ ਦਾ ਇਸ ਪਹਿਲੇ ਸੈਸ਼ਨ ਤਹਿਤ ਉਹ ਆਮ ਲੋਕਾਂ ਦੇ ਰੂਬਰੂ ਹੋ ਰਹੇ ਹਨ।ਸ. ਰਾਜਾ ਵੜਿੰਗ ਨੇ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ, ਜਿਸ ਨੇ ਸੱਤਾ ਵਿੱਚ ਆਉਣ ਦੇ 15 ਦਿਨਾਂ ਦੇ ਅੰਦਰ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦਾ ਖੁੱਲ੍ਹੇਆਮ ਵਾਅਦਾ ਕੀਤਾ ਸੀ ਅਤੇ ਫਿਰ ਇੱਕ ਬੇਸ਼ਰਮੀ ਭਰੇ ਢੰਗ ਨਾਲ ਅਖਬਾਰ ਵਿੱਚ ਮੁਆਫੀਨਾਮਾ ਛਪਵਾ ਕੇ ਮੁਆਫ਼ੀ ਮੰਗੀ। ਪੰਜਾਬ ਨੂੰ ਬਰਬਾਦ ਕਰਨ ਲਈ ਬਾਦਲਾਂ ਨਾਲ ਅਪਰਾਧਿਕ ਤੌਰ 'ਤੇ ਮਿਲੀਭੁਗਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨਾਲ ਗ਼ੈਰ-ਕਾਨੂੰਨੀ ਸਮਝੌਤਾ ਕਰਕੇ ਸਾਢੇ 4 ਸਾਲ ਦਾ ਕੀਮਤੀ ਸਮਾਂ ਬਰਬਾਦ ਕਰ ਦਿਤਾ ਗਿਆ, ਜਿਸ ਦਾ ਲੋਕ ਹਿਸਾਬ ਜਰੂਰ ਲੈਣਗੇ।ਪਾਰਟੀ ਕਾਡਰ ਨੂੰ ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਮਰਕੱਸੇ ਕਰ ਲੈਣ ਦਾ ਸੱਦਾ ਦਿੰਦਿਆਂ ਵੜਿੰਗ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਟੀਮ ਪੰਜਾਬ ਨੂੰ ਬੇਮਿਸਾਲ ਖੁਸ਼ਹਾਲੀ ਅਤੇ ਵਿਕਾਸ ਦੇ ਰਾਹ ਵੱਲ ਲੈ ਕੇ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਇੰਟਰੈਕਸ਼ਨ ਪ੍ਰੋਗਰਾਮ ਤਹਿਤ ਕੱਲ੍ਹ ਨੂੰ ਖਰੜ, ਰਾਏਕੋਟ ਅਤੇ ਸਾਹਨੇਵਾਲ ਦੇ ਤਿੰਨ ਸਥਾਨਾਂ 'ਤੇ ਜਾਣਗੇ।ਵੱਖ-ਵੱਖ ਮਾਫੀਆ ਰਾਹੀਂ ਪੰਜਾਬ ਨੂੰ ਲੁੱਟਣ ਲਈ ਬਾਦਲਾਂ 'ਤੇ ਵਰ੍ਹਦਿਆਂ ਸ. ਵੜਿੰਗ ਨੇ ਕਿਹਾ ਕਿ ਟੈਕਸ ਚੋਰੀ ਕਰਕੇ ਸੂਬੇ ਦੇ ਉੱਜਵਲ ਭਵਿੱਖ ਨੂੰ ਬਰਬਾਦ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਉਹ ਕਿਸੇ ਤੋਂ ਨਹੀਂ ਡਰਦੇ।ਵੜਿੰਗ ਨੇ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਜਾਂ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਜੰਗ ਦੇ ਨਤੀਜੇ ਬਾਰੇ ਸੋਚਿਆ ਹੁੰਦਾ ਤਾਂ ਅਸੀਂ ਇੱਕ ਮਹਾਨ ਦੇਸ਼ ਨਹੀਂ ਬਣਾ ਸਕਣਾ ਸੀ, ਵੜਿੰਗ ਨੇ ਕਿਹਾ ਕਿ ਇਨ੍ਹਾਂ ਸਾਰੇ ਮਹਾਨ ਸ਼ਹੀਦਾਂ ਦੇ ਨਾਮ ਵਿਸ਼ਵ ਭਰ ਵਿੱਚ ਹਰ ਥਾਂ ਸ਼ਰਧਾ ਅਤੇ ਸਤਿਕਾਰ ਨਾਲ ਲਏ ਜਾਂਦੇ  ਹਨ।ਉਨ੍ਹਾਂ ਕਿਹਾਕਿ  ਭਾਵੇਂ ਬਾਦਲ ਸਭ ਤੋਂ ਅਮੀਰ ਸਿੱਖ ਪਰਿਵਾਰ ਹਨ, ਪਰ ਪੰਜਾਬ ਤੋਂ ਬਾਹਰ ਕਿੰਨੇ ਲੋਕ ਉਨ੍ਹਾਂ ਨੂੰ ਜਾਣਦੇ ਹਨ ? 

ਵੜਿੰਗ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਖੇਤੀ ਦੀ ਆਤਮਾ ਦਾ ਕਤਲ ਕਰਨ ਦਾ ਦੋਸ਼ੀ ਠਹਿਰਾਉਂਦਿਆਂ ਕਿਹਾਕਿ ਇਹ ਲੋਕ ਬੇਸ਼ਰਮੀ ਨਾਲ ਆਪਣੇ ਆਪ ਨੂੰ ਕਿਸਾਨੀ ਤੇ ਖੇਤੀ ਦੇ ਰਖਵਾਲੇ ਹੋਣ ਦਾ ਦਾਅਵਾ ਕਿਹੜੇ ਮੂੰਹ ਨਾਲ ਕਰਦੇ ਹਨ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਰਾਜ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸਾਡੀ ਸਮੂਹਿਕ ਵਚਨਬੱਧਤਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ  ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹੇਠਲੇ ਪੱਧਰ ਤੱਕ ਸਰਗਰਮੀ ਨਾਲ ਲਿਜਾਣ ਦੀ ਅਪੀਲ ਕੀਤੀ।ਦਸਣਾ ਬਣਦਾ ਹੈ ਕਿ ਸ. ਰਾਜਾ ਵੜਿੰਗ, ਜੋ ਰਾਜ ਦੇ ਟਰਾਂਸਪੋਰਟ ਵਿਭਾਗ ਦੀ ਵਿੱਤੀ ਪੁਨਰ ਸੁਰਜੀਤੀ ਨੂੰ ਯਕੀਨੀ ਬਣਾਉਣ ਲਈ ਮਿਸ਼ਨ ਮੋਡ 'ਤੇ ਹਨ, ਨੇ 29 ਸਤੰਬਰ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ, ਨੇ ਆਪਣੇ ਅਧੀਨ ਪਿਛਲੇ ਦੋ ਮਹੀਨਿਆਂ ਦੌਰਾਨ ਟਰਾਂਸਪੋਰਟ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਆਪਣੇ ਨਿੱਜੀ ਮੁਫ਼ਾਦਾਂ ਲਈ ਸੂਬੇ ਨੂੰ ਲੁੱਟਣ ਵਾਲੇ ਬਾਦਲਾਂ ਸਮੇਤ ਟੈਕਸ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਕਰਕੇ ਹੀ ਵਿਭਾਗ ਦੇ ਮਾਲੀਏ ਵਿੱਚ ਰੋਜ਼ਾਨਾ 1 ਕਰੋੜ ਰੁਪਏ ਦਾ ਵਾਧਾ ਸੰਭਵ ਹੋਇਆ ਹੈ। ਇਸ ਮੌਕੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਪੀ.ਐਸ.ਪੀ.ਸੀ.ਐਲ . ਦੇ ਨਵ-ਨਿਯੁਕਤ ਡਾਇਰੈਕਟਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਘਨੌਰ ਹਲਕੇ ਨੂੰ ਪੰਜਾਬ ਵਿੱਚ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਨਗਰ ਪੰਚਾਇਤ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ, ਨਗਰ ਸੁਧਾਰ ਟਰੱਸਟ ਸਮਾਣਾ ਦੇ ਚੇਅਰਮੈਨ ਸ਼ੰਕਰ ਜਿੰਦਲ, ਹਰਦੀਪ ਸਿੰਘ ਲਾਡਾ, ਬਲਜੀਤ ਸਿੰਘ ਗਿੱਲ, ਜਗਦੀਪ ਸਿੰਘ ਡਿੰਪਲ ਚਪੜ, ਜਗਰੂਪ ਸਿੰਘ ਹੈਪੀ ਸਿਹਰਾ, ਰਜੇਸ਼ ਨੰਦਾ, ਘਨੌਰ ਦੇ ਕੌਂਸਲਰ, ਪੰਚ-ਸਰਪੰਚ, ਇਲਾਕੇ ਦੇ ਵੱਡੀ ਗਿਣਤੀ ਵਸਨੀਕ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring , Ghanaur , Patiala , Khuli Charcha Warring De Naal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD