Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਸੋਹਮ ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ ਡਿਵਾਈਸ ਨਾਲ “ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕ੍ਰੀਨਿੰਗ“ਦੀ ਸ਼ੁਰੂਆਤ

DC Ropar, Sonali Giri, Deputy Commissioner Ropar, Rupnagar, Ropar, Universal Newborn Hearing Screening, SOHUM, Automated Auditory Brainstem Response Device

Web Admin

Web Admin

5 Dariya News

ਰੂਪਨਗਰ , 01 Dec 2021

Last updated on: Dec 01, 2021, 00:00 IST

ਜਨਮ ਸਮੇਂ ਸੁਣਨ ਸ਼ਕਤੀ ਸਬੰਧੀ ਕਮਜੋਰੀ ਦਾ ਪਤਾ ਲਗਾਉਣ ਲਈ ਪੰਜਾਬ ਸਰਕਾਰ ਨੇ ਅੱਜ ਜ਼ਿਲਾ ਹਸਪਤਾਲ ਰੋਪੜ ਦੇ ਮਦਰ ਐਂਡ ਚਾਈਲਡ ਕੇਅਰ ਹਸਪਤਾਲ ਵਿੱਚ ਸੋਹਮ ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ (ਏ.ਏ.ਬੀ.ਆਰ.) ਡਿਵਾਈਸ ਦੇ ਨਾਲ ‘ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕ੍ਰੀਨਿੰਗ‘ (ਯੂ.ਐਨ.ਐਚ.ਐਸ.) ਦੀ ਸ਼ੁਰੂਆਤ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਓ.ਪੀ.ਗੋਜਰਾ ਨੇ ਦੱਸਿਆ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ‘ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕਰੀਨਿੰਗ’ ਸ਼ੁਰੂ ਕੀਤੀ ਗਈ ਹੈ।ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਪੂਰੇ ਦੱਖਣ ਪੂਰਬੀ ਏਸੀਆ ਵਿੱਚ ਇੱਕਮਾਤਰ ਯੂਨਿਟ ਹੈ ਜਿਸ ਨੇ ਸੋਹਮ ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ (ਏ.ਏ.ਬੀ.ਆਰ.) ਉਪਕਰਨ ਦੇ ਨਾਲ ‘ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕ੍ਰੀਨਿੰਗ‘ (ਯੂ.ਐਨ.ਐਚ.ਐਸ.) ਵੱਲ ਕਦਮ ਪੁੱਟਿਆ ਹੈ। ਨਵਜੰਮੇ ਬੱਚਿਆਂ ਦੀ ਸੁਣਨ ਸਬੰਧੀ ਸਕਰੀਨਿੰਗ ਨਵੇਂ ਪ੍ਰੋਗਰਾਮ ਨੂੰ ਪੰਜਾਬ ਭਰ ਵਿੱਚ ਨਵਜੰਮੇ ਬੱਚਿਆਂ ਦੀ ਸੁਣਨ ਸ਼ਕਤੀ ਦੀ ਸਕ੍ਰੀਨਿੰਗ ਲਈ ਸਮਰੱਥ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਸਮੇਂ ਸਿਰ ਸੁਣਨ ਸਕਤੀ ਦੀ ਕਮੀ ਵਾਲੇ ਬੱਚਿਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਬੱਚਿਆਂ ਨੂੰ ਉਮਰ ਭਰ ਸੁਣਨ ਅਤੇ ਬੋਲਣ ਸਬੰਧੀ ਸਮੱਸਿਆ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਸਕਣ।ਇਸ ਮੌਕੇ ਬੋਲਦਿਆਂ ਡਿਪਟੀ ਕਮਿਸਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਸੋਹਮ (ਏ.ਏ.ਬੀ.ਆਰ.) ਵੱਲੋਂ ਜਲਿਾ ਹਸਪਤਾਲ ਦੇ ਬਾਲ ਰੋਗਾਂ ਦੇ ਮਾਹਿਰ ਦੀ ਦੇਖ-ਰੇਖ ਹੇਠ ਸਿਖਲਾਈ ਪ੍ਰਾਪਤ ਸਟਾਫ ਦੁਆਰਾ ਜਲਿਾ ਹਸਪਤਾਲ ਦੇ ਨਿਓਨੇਟਲ ਸਟੇਸਨ ਵਿਖੇ ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕਰੀਨਿੰਗ ਕਰਵਾਈ ਜਾਵੇਗੀ ਅਤੇ ਇਸ ਦੀ ਸਮੀਖਿਆ ਡੀਐਨਓ-ਐਨਪੀਪੀਸੀਡੀ ਵੱਲੋਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਆਰਬੀਐਸਕੇ ਰਾਹੀਂ ਜਮਾਂਦਰੂ ਬੋਲੇ ਬੱਚਿਆਂ ਲਈ ਕੋਕਲੀਅਰ ਇਮਪਲਾਂਟ ਲਈ ਰੈਫਰਲ ਮਾਰਗ ਵਿਕਸਤ ਕੀਤੇ ਜਾਣਗੇ ਜਿਸ ਨਾਲ ਬੱਚਿਆਂ ਨੂੰ ਆਮ ਜੀਵਨ ਜਿਉਣ ਦੇ ਯੋਗ ਬਣਾਇਆ ਜਾਵੇਗਾ।

ਸਟੇਟ ਪ੍ਰੋਗਰਾਮ ਅਫਸਰ, ਐਨ.ਪੀ.ਪੀ.ਸੀ.ਡੀ. ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਨਾਲ-ਨਾਲ ਭਾਰਤ ਵਿੱਚ ਸਿਹਤ ਸੰਭਾਲ ਸੇਵਾਵਾਂ ਦੇ ਇਤਿਹਾਸ ਵਿੱਚ ਇੱਕ ਗੇਮ ਚੇਂਜਰ ਹੋਵੇਗੀ। ਉਹਨਾਂ ਕਿਹਾ, “ਅਸੀਂ ਮਿਲ ਕੇ ਜਮਾਂਦਰੂ ਬੋਲੇਪਣ ਦਾ ਹੱਲ ਕਰਾਂਗੇ।“ ਉਹਨਾਂ ਅੱਗੇ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚਿਆਂ ਵਿੱਚ ਸੁਣਨ ਸਕਤੀ ਸਬੰਧੀ ਕਮੀ ਦਾ ਕਲੀਨਿਕਲ ਸਰਵੇਖਣ ਬੱਚੇ ਦੇ ਸਿੱਧੇ ਦਿ੍ਰਸਟੀਕੋਣ ਨਾਲ ਘੰਟੀ ਵੱਜਣ ਵਰਗੀ ਆਵਾਜ ਪ੍ਰਤੀ ਵਿਵਹਾਰਕ ਪ੍ਰਤੀਕਿਰਿਆ ਦੇ ਨਿਰੀਖਣ ਤੱਕ ਸੀਮਿਤ ਸੀ। ਪਹਿਲਾਂ, ਇਸ ਵਿਧੀ ਰਾਹੀਂ ਬੋਲੇਪਣ ਦਾ ਪਤਾ ਲਗਾਇਆ ਜਾਂਦਾ ਸੀ। ਇਹ ਆਮ ਤੌਰ ‘ਤੇ ਉਦੋਂ ਵਰਤੀ ਜਾਂਦੀ ਹੈ ਜਦੋਂ ਬੱਚੇ ਵਿੱਚ ਭਾਸਾ ਸਿਖਣ ਵਿੱਚ ਦੇਰੀ ਪਾਈ ਜਾਂਦੀ ਹੈ।ਉਹਨਾਂ ਕਿਹਾ ਕਿ ਐਡਵਾਂਸਡ ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ (ਏਏਬੀਆਰ) ਤਕਨਾਲੋਜੀ ‘ਤੇ ਆਧਾਰਿਤ ਸੋਹਮ ਖਾਸ ਤੌਰ ‘ਤੇ ਸੁਣਨ ਸ਼ਕਤੀ ਸਬੰਧੀ ਕਮਜੋਰੀ ਲਈ ਨਵਜੰਮੇ ਬੱਚਿਆਂ ਦੀ ਮਾਸ ਸਕ੍ਰੀਨਿੰਗ ਸਬੰਧੀ ਵਰਤੋਂ ਲਈ ਹੈ। ਸੋਹਮ, ਏਏਬੀਆਰ (ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ) ਪ੍ਰਣਾਲੀ ਹੈ ਜੋ ਉੱਚ ਸੰਵੇਦਨਸੀਲਤਾ ਅਤੇ ਵਿਸੇਸਤਾ ਦੇ ਨਾਲ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਵਿੱਚ ਸੁਣਨ ਸ਼ਕਤੀ ਦੀ ਕਮੀ ਲਈ ਜਾਂਚ ਕਰਦੀ ਹੈ। ਇਹ ਨਵਜੰਮੇ ਬੱਚਿਆਂ ਦੀ ਸੁਣਨ ਸ਼ਕਤੀ ਦੀ ਜਾਂਚ ਲਈ ਗੋਲਡ ਸਟੈਡਰਡ ਤਕਨੀਕ ਹੈ ਅਤੇ ਵਿਸੇਸ ਤੌਰ ‘ਤੇ ਭਾਰਤ ਦੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ ਅਤੇ ਕੋਈ ਵੀ ਸਿਹਤ ਸੰਭਾਲ ਪੇਸੇਵਰ ਥੋੜੀ ਸਿਖਲਾਈ ਤੋਂ ਬਾਅਦ ਆਸਾਨੀ ਨਾਲ ਇਸ ਉਪਕਰਨ ਦੀ ਵਰਤੋਂ ਕਰ ਸਕਦਾ ਹੈ।ਈਐਨਟੀ ਸਪੈਸਲਿਸਟ ਅਤੇ ਨੋਡਲ ਅਫਸਰ ਐਨ.ਪੀ.ਪੀ.ਸੀ.ਡੀ ਡਾ: ਤਰਨਜੋਤ ਕੌਰ ਨੇ ਕਿਹਾ ਕਿ ਨਵਜੰਮੇ ਬੱਚਿਆਂ ਦੀ ਸੁਣਨ ਸ਼ਕਤੀ ਸਬੰਧੀ ਨਵੇਂ ਸਕਰੀਨਿੰਗ ਪ੍ਰੋਗਰਾਮ ਨੂੰ ਪੰਜਾਬ ਦੇ ਸਾਰੇ ਜਿਿਲਆਂ ਵਿੱਚ ਨਵਜੰਮੇ ਬੱਚਿਆਂ ਦੀ ਸੁਣਨ ਸ਼ਕਤੀ ਸਬੰਧੀ ਸਕਰੀਨਿੰਗ ਪ੍ਰੋਗਰਾਮ ਨੂੰ ਸਮਰੱਥ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਸੁਣਨ ਸਕਤੀ ਦੀ ਘਾਟ ਵਾਲੇ ਬੱਚਿਆਂ ਦੀ ਸਮੇਂ ਸਿਰ ਪਛਾਣ ਕੀਤੀ ਜਾ ਸਕੇ ਅਤੇ ਜੀਵਨ ਭਰ ਬੋਲੇਪਣ ਅਤੇ ਮਾਨਸਿਕ ਦੇਰੀ ਸਬੰਧੀ ਅਯੋਗਤਾ ਤੋਂ ਬੱਚਿਆਂ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾ ਸਕਣ।ਉਨਾਂ ਕਿਹਾ ਕਿ ਸੁਣਨ ਸਕਤੀ ਅਤੇ ਬੋਲੇਪਣ ਲਈ ਜੰਿਮੇਵਾਰ ਕੰਨਾਂ ਦੀਆਂ ਸਮੱਸਿਆਵਾਂ ਦੀ ਜਲਦ ਪਛਾਣ ਅਤੇ ਇਲਾਜ ਨੈਸਨਲ ਪ੍ਰੋਗਰਾਮ ਫਾਰ ਪ੍ਰੀਵੈਨਸਨ ਐਂਡ ਕੰਟਰੋਲ ਆਫ ਡੀਫਨੇਸ (ਐਨ.ਪੀ.ਪੀ.ਸੀ.ਡੀ.) ਦੇ ਮੁੱਖ ਉਦੇਸਾਂ ਵਿੱਚੋਂ ਇੱਕ ਹੈ ਅਤੇ ਹੁਣ ਸਿਹਤ ਵਿਭਾਗ ਨਵਜੰਮੇ ਬੱਚਿਆਂ ਵਿੱਚ ਇਸ ਕਮੀ ਦਾ ਪਤਾ ਲਗਾਉਣ ਅਤੇ ਇਲਾਜ ਕਰਨ ਦੇ ਸਮਰੱਥ ਹੈ।ਇਸ ਮੌਕੇ ਸੀ.ਜੇ.ਐਮ ਸ੍ਰੀ ਮਾਨਵ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਐਸ.ਐਮ.ਓ ਰੋਪੜ ਡਾ. ਤਰਲੋਚਨ ਸਿੰਘ, ਐਸ.ਐਮ.ਓ ਅਨੰਦਪੁਰ ਸਾਹਿਬ ਡਾ. ਚਰਨਜੀਤ ਕੁਮਾਰ, ਐਸ.ਐਮ.ਓ ਨੂਰਪੁਰਬੇਦੀ ਡਾ. ਵਿਧਾਨ ਚੰਦਰ ਅਤੇ ਸਿਹਤ ਵਿਭਾਗ ਤੇ ਜਲਿਾ ਪ੍ਰਸਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।   

 

Tags: DC Ropar , Sonali Giri , Deputy Commissioner Ropar , Rupnagar , Ropar , Universal Newborn Hearing Screening , SOHUM , Automated Auditory Brainstem Response Device

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD