Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ

ਵਿਭਾਗ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਵਿੱਚ ਕੰਮ ਪੂਰਾ ਕਰਨ ਦੀ ਹਦਾਇਤ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring, Ghanaur, Patiala, Madan  Lal Jalalpur

Web Admin

Web Admin

5 Dariya News

ਘਨੌਰ (ਪਟਿਆਲਾ) , 01 Dec 2021

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸੁਰੂਆਤ ਕੀਤੀ। ਟਰਾਂਸਪੋਰਟ ਮੰਤਰੀ ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ ਦਿੰਦਿਆਂ ਸ੍ਰੀ ਵੜਿੰਗ ਨੇ ਦੱਸਿਆ ਕਿ ਉਹਨਾਂ ਨੇ ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜਲਦੀ ਤੋਂ ਜਲਦੀ ਇਨਾਂ ਸਹੂਲਤਾਂ ਦੀ ਵਰਤੋਂ ਕਰ ਸਕਣ। ਉਨਾਂ ਦੇ ਨਾਲ ਹਲਕੇ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਅਤੇ ਪੀ.ਐਸ.ਪੀ.ਸੀ.ਐਲ ਦੇ ਨਵ ਨਿਯੁਕਤ ਡਾਇਰੈਕਟਰ ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ ਵੀ ਮੌਜੂਦ ਸਨ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨਾਂ ਦੀ ਤਰਜੀਹੀ ਸੂਚੀ ਵਿੱਚ ਸੀ ਅਤੇ ਉਨਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜੂਰੀ ਦੇਣ ਤੋਂ ਬਾਅਦ ਕੰਮ ਸੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਕਿਹਾ ਸੀ। ਘਨੌਰ ਨੂੰ ਅਪਗੇ੍ਰਡ ਕੀਤਾ ਹੋਇਆ ਬੱਸ ਅੱਡਾ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਵੜਿੰਗ ਨੇ ਕਿਹਾ ਕਿ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਸੌਂਪਿਆ ਗਿਆ ਹੈ ਅਤੇ ਕਿਹਾਕਿ  ਉਨਾਂ ਨੂੰ ਪਤਾ ਸੀ ਕਿ ਇਹ ਪ੍ਰੋਜੈਕਟ ਪਿਛਲੇ ਦੋ ਸਾਲਾਂ ਤੋਂ ਕਿਸੇ ਨਾ ਕਿਸੇ ਕਾਰਨ ਕਰਕੇ ਲਟਕ ਰਿਹਾ ਸੀ। ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀ ਸਰਬਪੱਖੀ ਵਿਕਾਸ ਲਈ ਸਰਗਰਮ ਪਹੁੰਚ ਦਾ ਭਰੋਸਾ ਦਿਵਾਇਆ। ਵੜਿੰਗ ਨੇ ਕਿਹਾ ਕਿ ਇੱਕ ਮੰਤਰੀ ਵਜੋਂ ਮੇਰਾ ਫਰਜ ਬਣਦਾ ਹੈ ਕਿ ਮੈਂ ਆਪਣੇ ਵਿਭਾਗ ਰਾਹੀਂ ਪੰਜਾਬ ਦੇ ਹਰ ਹਿੱਸੇ ਦਾ ਵਿਕਾਸ ਯਕੀਨੀ ਬਣਾਵਾਂ।

ਵੜਿੰਗ ਨੇ ਕਿਹਾ ਕਿ ਨਵੀਨੀਕਰਨ ਕੀਤੇ ਗਏ ਬੱਸ ਅੱਡੇ ਵਿੱਚ ਹੁਣ ਬੱਸਾਂ ਵਿੱਚ ਯਾਤਰੀਆਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ ਦੇ ਦਾਖ਼ਲੇ ਨੂੰ ਸੁਚਾਰੂ ਬਣਾਉਣ ਲਈ ਪੰਜ ਬੇਅਜ਼ (ਥੜੇ) ਬਣਾਏ ਗਏ ਹਨ। ਉਨਾਂ ਕਿਹਾ ਇਸ ਤੋਂ ਇਲਾਵਾ ਨਵੀਂ ਚਾਰਦੀਵਾਰੀ, ਪੀਣ ਵਾਲੇ ਸਾਫ ਪਾਣੀ ਅਤੇ ਟਾਇਲਟ ਦੀਆਂ ਸਹੂਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ।ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਵੀਆਂ ਸਹੂਲਤਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਰੌਸ਼ਨੀ ਦੇ ਸੁਚੱਜੇ ਪ੍ਰਬੰਧ ਲਈ ਵੱਡੀਆਂ ਲਾਈਟਾਂ, ਜਨਰੇਟਰ ਸੈੱਟਾਂ ਤੋਂ ਇਲਾਵਾ ਪੁਰਸਾਂ ਅਤੇ ਔਰਤਾਂ ਲਈ ਵੱਖਰੇ ਰੈਸਟ ਰੂਮ, ਢੁੱਕਵੀਂ ਜਾਣਕਾਰੀ ਵਾਲੇ ਕੈਬਿਨ ਵੀ ਸ਼ਾਮਲ ਹੋਣਗੇ।ਇਸ ਮੌਕੇ ਬੋਲਦਿਆਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਬੱਸ ਅੱਡੇ ਦਾ ਕੰਮ ਜਲਦੀ ਸੁਰੂ ਕਰਵਾਉਣ ਲਈ ਟਰਾਂਸਪੋਰਟ ਮੰਤਰੀ ਦੇ ਨਿੱਜੀ ਦਖਲ ਵਾਸਤੇ ਉਨਾਂ ਦਾ ਧੰਨਵਾਦ ਕੀਤਾ। ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਘਨੌਰ ਦਾ ਹਰ ਨਾਗਰਿਕ ਰਾਜਾ ਵੜਿੰਗ ਦਾ ਸਦਾ ਰਿਣੀ ਰਹੇਗਾ। ਉਨਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਸਦਕਾ ਕਾਂਗਰਸ ਪਾਰਟੀ 2022 ਵਿੱਚ ਵੱਡੀ ਜਿੱਤ ਦਰਜ ਕਰਦਿਆਂ ਮੁੜ ਸੱਤਾ ਵਿੱਚ ਆਵੇਗੀ।ਸ. ਮਦਨ ਲਾਲ ਜਲਾਲਪੁਰ ਨੇ ਹਲਕੇ ਦੇ ਕਿਸਾਨਾਂ ਦੀ ਦੱਸਿਆ ਕਿ ਹਲਕੇ ਦੇ ਵਿਕਾਸ ਲਈ 200 ਕਰੋੜ ਰੁਪਏ ਖਰਚੇ ਗਏ ਹਨ। ਉਨਾਂ ਨੇ ਹੋਰ ਦੱਸਿਆ ਕਿ ਹਲਕੇ ਵਿੱਚ ਨਵੀਂ ਆਈ.ਟੀ.ਆਈ., 1600 ਕਰੋੜ ਰੁਪਏ ਦਾ ਆਈ.ਟੀ ਪਾਰਕ ਪ੍ਰਾਜੈਕਟ, 255 ਏਕੜ ਵਿੱਚ ਕੁਆਰਕ ਸਿਟੀ, ਪੀਣ ਵਾਲੇ ਪਾਣੀ ਦੇ ਪ੍ਰਜੈਕਟ 374 ਕਰੋੜ ਰੁਪਏ, ਸੀਵਰੇਜ ਟਰੀਟਮੈਂਟ ਪਲਾਂਟ, ਹਸਪਤਾਲ ਦੇ ਨਵੀਨੀਕਰਨ, ਨਵਾਂ ਸ਼ੰਭੂ ਬਲਾਕ ਸਮੇਤ ਹੋਰ ਅਨੇਕਾਂ ਵਿਕਾਸ ਪ੍ਰਾਜੈਕਟ ਮੁਕੰਮਲ ਕਰਵਾ ਕੇ ਘਨੌਰ ਹਲਕੇ ਨੂੰ ਪੰਜਾਬ ਵਿਚੋਂ ਇਕ ਨੰਬਰ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਨਵ-ਨਿਯੁਕਤ ਡਾਇਰੈਕਟਰ ਸ. ਗਗਨਦੀਪ ਸਿੰਘ ਜੌਲੀ ਜਲਾਲਪੁਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਘਨੌਰ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ। ਕਾਂਗਰਸ ਦੇ ਦਿਹਾਤੀ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ ਨੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੇ ਜਾ ਰਹੇ ਕਰਾਂਤੀਕਾਰੀ ਕਾਰਜਾਂ ਦਾ ਵਰਨਣ ਕਰਦਿਆਂ ਸ. ਵੜਿੰਗ ਦੀ ਸ਼ਲਾਘਾ ਕੀਤੀ।ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰਸਟ ਸਮਾਣਾ ਸ਼ੰਕਰ ਜਿੰਦਲ, ਚੇਅਰਮੈਨ ਬਲਾਕ ਸੰਮਤੀ ਡਿੰਪਲ ਚਪੜ, ਚੇਅਰਮੈਨ ਮਾਰਕੀਟ ਕਮੇਟੀ ਬਲਜੀਤ ਸਿੰਘ ਗਿੱਲ, ਹਰਦੀਪ ਸਿੰਘ ਲਾਡਾ, ਹੈਪੀ ਸਿਹਰਾ, ਹਰਪ੍ਰੀਤ ਸਿੰਘ ਚਮਾਰੂ, ਰਾਜੇਸ਼ ਨੰਦਾ, ਕੌਂਸਲਰ, ਪੰਚ, ਸਰਪੰਚ ਤੇ ਇਲਾਕੇ ਦੇ ਹੋਰ ਪਤਵੰਤਿਆਂ ਸਮੇਤ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਿਤੇਸ਼ ਸਿੰਗਲਾ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੇਜਿੰਦਰ ਸਿੰਘ ਮੁਲਤਾਨੀ ਵੀ ਮੌਜੂਦ ਸਨ।    

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring , Ghanaur , Patiala , Madan Lal Jalalpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD