Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਰਸਾ ਪਿੱਛੋਂ ਬਿਕਰਮ ਮਜੀਠੀਆ ਵੀ ਜੇ ਭਾਜਪਾ ‘ਚ ਚਲਾ ਜਾਵੇ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ : ਵੜਿੰਗ

ਕਿਹਾ, ਮੁੱਖ ਮੰਤਰੀ ਚੰਨੀ ਦੇ ਦੋ ਮਹੀਨਿਆਂ ਦੇ ਕੰਮਾਂ ਤੋਂ ਬੁਖਲਾਈ ‘ਆਪ’

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਖਰੜ , 02 Dec 2021

Last updated on: Dec 02, 2021, 00:00 IST

ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਵੜਿੰਗ ਨੇ ਅਕਾਲੀ ਆਗੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ  ਕਿਸੇ ਵੀ ਸਮੇਂ ਮਜੀਠੀਆ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਆ ਸਕਦੀ ਹੈ । ਸਿਰਸਾ ਦੀ ਬਰਖਾਸਤਗੀ ‘ਤੇ ਅਕਾਲੀਆਂ ਵਲੋਂ ਹੁਣ ਝੂਠੇ ਹੰਝੂ ਵਹਾਉਣਾ ਇੱਕ ਸ਼ਰਮਨਾਕ ਗੱਲ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਅੱਜ ਸਵੇਰੇ ਇੱਥੇ ਮਾਡਰਨ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ‘ਆਪ’ ਦੇ ਢਕਵੰਜਾਂ ‘ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਬੁਰੀ ਤਰਾਂ ਬੁਖ਼ਲਾਈ ਹੋਈ ਹੈ।  ਦਿੱਲੀ ਦੇ ਉਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਿਸੋਦੀਆ ਵਰਗੇ ਆਗੂ ਸਕੂਲ ‘ਚ ਟਾਇਲਟ ਦਾ ਨਿਰੀਖਣ ਕਰਨ ਜਹੇ ਦਿਖਾਵੇ ਕਰਨ ਲਈ ਮਜਬੂਰ ਹਨ। 

ਵੜਿੰਗ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਪਾਟੋ-ਧਾੜ ਹੋ ਗਿਆ ਹੈ ਅਤੇ ਤੁਸੀਂ ਦੇਖੋਗੇ ਕਿ ਉਹ ਵੀ  ਪੰਜਾਬ ਵਿੱਚ ਕੇਜਰੀਵਾਲ ਦੇ ਝਾੜੂ ਵਾਂਗ ਖਿੱਲਰ ਜਾਵੇਗਾ।’’ ਲੋਕਾਂ ਨੂੰ 2022 ਵਿੱਚ ਪੰਜਾਬ ਦੀ ਸੇਵਾ ਕਰਦੇ ਰਹਿਣ ਲਈ ਕਾਂਗਰਸ ਨੂੰ ਮੁੜ ਸੱਤਾ ਸੌਂਪਣ ਦੀ ਅਪੀਲ ਕਰਦਿਆਂ ਵੜਿੰਗ ਨੇ ਕਿਹਾ ਕਿ ਪੂਰੀ ਦੁਨੀਆ ਸਾਡੇ ਮੁੱਖ ਮੰਤਰੀ ਦੇ ਦੋ ਮਹੀਨਿਆਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰ ਰਹੀ ਹੈ ,ਪਰ  ਸਾਰੀਆਂ ਵਿਰੋਧੀ ਪਾਰਟੀਆਂ ਚਿੰਤਤ ਹਨ ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਉਨਾਂ ਕੋਲ ਕਾਂਗਰਸ ਵਿਰੋਧ ਕਰਨ ਲਈ ਕੋਈ ਵੀ ਮੁੱਦਾ ਬਾਕੀ ਨਹੀਂ ਛੱਡਿਆ। ਉਨਾਂ ਕਿਹਾ ਕਿ ਆਮ ਆਦਮੀ ਲਈ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇ ਜਾਂ ਬਿਜਲੀ ਦੇ ਖਰਚੇ ਘਟਾਉਣ ਅਤੇ ਪੀਪੀਏਜ਼ ‘ਤੇ ਸਖਤ ਕਾਰਵਾਈ ਹੋਵੇ, ਮੁੱਖ ਮੰਤਰੀ ਨੇ ਸਾਰੇ ਪੰਜਾਬੀਆਂ ਨੂੰ ਰਾਹਤ ਦੇਣ ਦਾ ਸੰਕਲਪ ਪੇਸ਼ ਕੀਤਾ  ਹੈ।ਉਨਾਂ ਅੱਗੇ ਕਿਹਾ ਕਿ  ਮੁੱਖ ਮੰਤਰੀ ਨੇ ਬਾਦਲਾਂ ਵਰਗੇ ਟੈਕਸ ਅਪਰਾਧੀਆਂ ਨੂੰ ਕਾਬੂ ਕਰਨ ਦੀ ਖੁੱਲ ਦਿੱਤੀ ਹੈ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਕਿਹਾ ਕਿ ਉਨਾਂ ਦਾ ਉਦੇਸ਼  ਵਿਭਾਗ ਦੇ ਪ੍ਰਤੀ ਦਿਨ ਮਾਲੀਏ ਨੂੰ 1.05 ਕਰੋੜ ਤੋਂ ਵਧਾ ਕੇ 1.50 ਕਰੋੜ(ਪ੍ਰਤੀ ਦਿਨ) ਕਰਨਾ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਵਿਭਾਗ ਨੇ ਬਾਦਲਾਂ ਦੀ 70 ਬੱਸਾਂ ਸਮੇਤ 400 ਬੱਸਾਂ ਨੂੰ ਜ਼ਬਤ ਕੀਤਾ ਹੈ, ਜਿਨਾਂ ਨੇ ਰਾਜ ਨੂੰ ਬੁਰੀ ਤਰਾਂ ਲੁੱਟਿਆ ਹੈ। ਉਨਾਂ ਕਿਹਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD