Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਅਰਵਿੰਦ ਕੇਜਰੀਵਾਲ ਨੇ ਸਿੱਖਿਆ ਬਾਰੇ ਪੰਜਾਬੀਆਂ ਨੂੰ ਦਿੱਤੀ ਚੌਥੀ ਗਰੰਟੀ

ਪੰਜਾਬ 'ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਅਤੇ ਬਿਹਤਰੀਨ ਸਰਕਾਰੀ ਸਿੱਖਿਆ ਦੇਵੇਗੀ 'ਆਪ' ਦੀ ਸਰਕਾਰ: ਅਰਵਿੰਦ ਕੇਜਰੀਵਾਲ

Arvind Kejriwal, AAP, Aam Aadmi Party, Manish Sisodia, AAP Punjab, Aam Aadmi Party Punjab, Pathankot

Web Admin

Web Admin

5 Dariya News

ਪਠਾਨਕੋਟ , 02 Dec 2021

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ ਪੰਜਾਬ ਵਾਸੀਆਂ ਨੂੰ 'ਚੰਗੀ ਅਤੇ ਮੁਫ਼ਤ ਸਿੱਖਿਆ' ਦੀ ਚੌਥੀ ਗਰੰਟੀ ਦਿੱਤੀ, ਜਿਸ ਤਹਿਤ ਪੰਜਾਬ 'ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਅਤੇ ਬਿਹਤਰੀਨ ਸਰਕਾਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।ਸਿੱਖਿਆ ਬਾਰੇ ਚੌਥੀ ਗਰੰਟੀ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ''ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਬਿਹਤਰੀਨ ਅਤੇ ਮੁਫ਼ਤ ਸਰਕਾਰੀ ਸਿੱਖਿਆ ਦਿੱਤੀ ਜਾਵੇਗੀ। ਅਮੀਰ ਅਤੇ ਗ਼ਰੀਬ ਦੇ ਬੱਚੇ ਨੂੰ ਇੱਕੋ ਜਿਹੀ ਸਿੱਖਿਆ ਮਿਲੇਗੀ। ਪੰਜਾਬ ਅਤੇ ਦੇਸ਼ ਦੇ ਨਿਰਮਾਣ ਦੀ ਗੱਲ ਤਾਂ ਅੱਗੇ ਵਧੇਗੀ, ਜੇ ਬੱਚਿਆਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਮਿਲੇਗੀ।'' ਉਨਾਂ ਕਿਹਾ ਕਿ ਦਿੱਲੀ ਵਿੱਚ ਸਰਕਾਰੀ ਬਜਟ 'ਚੋਂ 25 ਫ਼ੀਸਦੀ ਬਜਟ ਸਿੱਖਿਆ 'ਤੇ ਖ਼ਰਚਿਆਂ ਜਾਂਦਾ ਹੈ। ਇਸ ਕਾਰਨ ਉੱਥੇ ਸਰਕਾਰੀ ਸਕੂਲ ਸਿੱਖਿਆ ਬਿਹਤਰ ਹੋਈ ਹੈ ਅਤੇ ਕਰੀਬ 2. 50 ਲੱਖ ਬੱਚੇ ਸਰਕਾਰੀ ਸਕੂਲਾਂ ਵਿੱਚ ਹੋਰ ਦਾਖ਼ਲ ਹੋਏ ਹਨ, ਜਿਹੜੇ ਪਹਿਲਾਂ ਪ੍ਰਾਈਵੇਟ ਤੇ ਮਹਿੰਗੇ ਸਕੂਲਾਂ ਵਿੱਚ ਪੜਦੇ ਸਨ।ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ 99.97 ਫ਼ੀਸਦੀ ਪਾਸ ਹੋਏ ਹਨ ਅਤੇ ਇਨਾਂ ਸਕੂਲਾਂ ਵਿਚੋਂ ਪਾਸ ਹੋਣ ਵਾਲੇ ਬੱਚਿਆਂ ਨੇ ਡਾਕਟਰੀ, ਇੰਜੀਨੀਅਰਿੰਗ ਦੇ ਕੋਰਸਾਂ ਵਿੱਚ ਦਾਖ਼ਲੇ ਪ੍ਰਾਪਤ ਕੀਤੇ ਹਨ। ਉਨਾਂ ਕਿਹਾ ਕਿ ਦਿੱਲੀ ਵਿੱਚ ਵੀ ਪਹਿਲਾਂ ਸਰਕਾਰੀ ਸਕੂਲ ਸਿੱਖਿਆ ਬਹੁਤ ਮਾੜੀ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਠੀਕ ਕੀਤਾ ਹੈ। ਸਿੱਖਿਆ ਵਿਵਸਥਾ ਠੀਕ ਹੋਣ ਦੀ ਖ਼ਬਰ ਸੁਣ ਕੇ ਅਮਰੀਕਾ ਦੇ ਤਤਕਾਲੀ ਰਾਸ਼ਟਰਪਤੀ ਡੋਨਲ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਦਿੱਲੀ ਦੇ ਸਰਕਾਰੀ ਸਕੂਲ ਦੇਖਣ ਲਈ ਆਈ ਸੀ, ਭਾਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨਾਂ ਨੂੰ ਰੋਕਣ ਦੇ ਯਤਨ ਕੀਤੇ ਸਨ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਰਕਾਰੀ ਸਿੱਖਿਆ ਵਿਵਸਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ 'ਚ ਅਧਿਆਪਕ ਦੁਖੀ ਹਨ ਕਿਉਂਕਿ ਉਨਾਂ ਨੂੰ ਪੱਕਾ (ਰੈਗੂਲਰ) ਨਹੀਂ ਕੀਤਾ ਜਾਂਦਾ ਅਤੇ ਇੱਜ਼ਤ ਵਾਲੀ ਤਨਖ਼ਾਹ ਨਹੀਂ ਦਿੱਤੀ ਜਾਂਦੀ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸੂਬੇ 'ਚ 'ਆਪ' ਦੀ ਸਰਕਾਰ ਬਣਨ 'ਤੇ ਮੁਫ਼ਤ ਅਤੇ ਬਿਹਤਰੀਨ ਸਰਕਾਰੀ ਸਿੱਖਿਆ ਦਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ। ਨਵੇਂ ਸਕੂਲ ਬਣਾਏ ਜਾਣਗੇ ਅਤੇ ਪੁਰਾਣੀਆਂ ਇਮਾਰਤਾਂ ਦਾ ਨਵਨਿਰਮਾਣ ਕੀਤਾ ਜਾਵੇਗਾ। ਅਧਿਆਪਕਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇੱਜ਼ਤ ਵਾਲੀ ਤਨਖ਼ਾਹ ਦਿੱਤੀ ਜਾਵੇਗੀ। ਪੰਜਾਬ ਦੀ ਸਰਕਾਰੀ ਸਿੱਖਿਆ ਵਿਵਸਥਾ ਨੂੰ ਵੀ ਅਮਰੀਕਾ, ਲੰਡਨ, ਕੈਨੇਡਾ ਤੋਂ ਦੇਖਣ ਲਈ ਲੋਕ ਆਇਆ ਕਰਨਗੇ।ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਸਰਕਾਰੀ ਸਕੂਲਾਂ ਦੀ ਤਰਸਯੋਗ ਹਾਲਤ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਦਾਅਵਿਆਂ ਦੀ ਫ਼ੂਕ ਕੱਢ ਰਹੀ ਹੈ, ਜਿੱਥੇ 6 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਵਾਲਾ ਕੱਚਾ ਅਧਿਆਪਕ 5 ਕਲਾਸਾਂ ਸੰਭਾਲ ਰਿਹਾ ਹੈ। ਨਤੀਜੇ ਵਜੋਂ ਮਾਪਿਆਂ ਨੇ ਆਪਣੇ ਬੱਚੇ ਹਟਾ ਲਏ ਅਤੇ ਸਿਰਫ਼ 30 ਬੱਚੇ ਹੀ ਰਹਿ ਗਏ। ਸਿਸੋਦੀਆ ਨੇ ਕਿਹਾ ਕਿ ਸਿਰਫ਼ 2 ਮਹੀਨਿਆਂ ਦੀ ਗੱਲ ਹੈ, 'ਆਪ' ਦੀ ਸਰਕਾਰ ਬਣਦਿਆਂ ਹੀ ਸਕੂਲਾਂ ਨੂੰ ਲੱਗੇ ਤਾਲੇ ਖੁੱਲ ਜਾਣਗੇ, ਜਾਲੇ ਸਾਫ਼ ਹੋ ਜਾਣਗੇ ਅਤੇ ਸਮੁੱਚੀ ਸਕੂਲ ਵਿਵਸਥਾ ਦਾ ਕਾਇਆਂ-ਕਲਪ ਕਰ ਦਿੱਤਾ ਜਾਵੇਗਾ।ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਦੇ ਗੇਟਾਂ ਅਤੇ ਕੰਧਾਂ 'ਤੇ ਮਾਪਿਆਂ, ਮਾਸਟਰਾਂ ਅਤੇ ਦਾਨੀਆਂ ਦੇ ਪੈਸਿਆਂ ਨਾਲ ਕਲੀ-ਪੋਚਾ ਕਰਵਾ ਕੇ ਇਨਾਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਦੱਸ ਰਹੀ ਹੈ। ਇਸ ਦਾ ਪਰਦਾਫਾਸ਼ ਦਿੱਲੀ ਦੇ ਸਿੱਖਿਆ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਚੰਨੀ ਦੇ ਇਲਾਕੇ ਦੇ ਸਕੂਲਾਂ ਦਾ ਪਹਿਲਾ ਦੌਰਾ ਕਰ ਕੇ ਕਰ ਦਿੱਤਾ ਹੈ।

 

Tags: Arvind Kejriwal , AAP , Aam Aadmi Party , Manish Sisodia , AAP Punjab , Aam Aadmi Party Punjab , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD