Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਨਾਲ ਹੀ ਸੰਵਰ ਸਕਦਾ ਹੈ ਦੇਸ਼ ਦਾ ਭਵਿੱਖ : ਰਾਜ ਕੁਮਾਰ ਵੇਰਕਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਆਯੁਰਵੇਦ ਸਬੰਧੀ ਕਰਵਾਏ ਸੈਮੀਨਾਰ ਵਿੱਚ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕੀਤੀ ਸਿ਼ਰਕਤ

Dr. Raj Kumar Verka, Congress, Punjab Congress, Raj Kumar Verka, Mandi Gobindgarh, Desh Bhagat Ayurvedic College & Hospital, Introspection & Prospects of Ayurveda in 21st Century

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 02 Dec 2021

Last updated on: Dec 02, 2021, 00:00 IST

ਦੇਸ਼ ਭਗਤ ਆਯੁਰਵੇਦਿਕ ਕਾਲਜ਼ ਤੇ ਹਸਪਤਾਲ ਵਿਖੇ ਆਯੁਰਵੇਦ ਸਬੰਧੀ ਦੋ ਰੋਜ਼ਾ ਕੌਮੀ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਰਾਜ ਕੁਮਾਰ ਵੇਰਕਾ ਨੇ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਵਾਸਤੇ ਸਿੱਖਿਆ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨਾਲ ਹੀ ਦੇਸ਼ ਦਾ ਭਵਿੱਖ ਸਵਾਰਿਆ ਜਾ ਸਕਦਾ ਹੈ। ਸ਼੍ਰੀ ਵੇਰਕਾ ਨੇ ਕਿਹਾ ਕਿ ਗਿਆਨ ਤੋਂ ਬਿਨਾਂ ਅਤੇ ਇਸ ਦੀ ਵਰਤੋਂ ਤੋਂ ਬਿਨਾਂ ਸਮਾਜ ਦਾ ਸੁਧਾਰ ਨਹੀਂ ਹੋ ਸਕਦਾ। ਉਨ੍ਹਾਂ ਨੇ ਸੈਮੀਨਾਰ ਦੇ ਰੂਪ ਵਿੱਚ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।  ਇਸ ਮੌਕੇ ਸ਼੍ਰੀ ਵੇਰਕਾ ਨੇ ਵਿਦਿਆ ਦੇ ਫੈਲਾਅ ਲਈ ਸ਼ੁਰੂ ਕੀਤੀ ਗ੍ਰਾਮੀਣ ਗਿਆਨ ਲਾਇਬ੍ਰੇਰੀ ਦਾ ਉਦਘਾਟਨ ਵੀ ਕੀਤਾ। ਇਹ ਸੈਮੀਨਾਰ ਕਰਵਾਉਣ ਦਾ ਮੁੱਖ ਮੰਤਵ 21ਵੀਂ ਸਦੀ ਵਿੱਚ ਆਯੁਰਵੇਦ ਅਤੇ ਇਸ ਦੇ ਭਵਿੱਖ ਮੁਖੀ ਪੱਖਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜੋਰਾ ਸਿੰਘ ਨੇ ਕੈਬਨਿਟ ਮੰਤਰੀ ਸ਼੍ਰੀ ਰਾਜ ਕੁਮਾਰ ਵੇਰਕਾ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੀ ਵੇਰਕਾ ਨੇ ਹਮੇਸ਼ਾਂ ਲੋਕਾਂ ਦੇ ਵਿਕਾਸ ਅਤੇ ਭਲਾਈ ਖਾਸ ਕਰਕੇ ਐਸ.ਸੀ., ਐਸ.ਟੀ. ਅਤੇ ਪੱਛੜੀਆਂ ਸ਼ੇ੍ਣੀਆਂ ਲਈ ਵੱਧ ਚੜ੍ਹ ਕੇ ਕੰਮ ਕੀਤਾ ਹੈ। ਇਸ ਮੌਕੇ ਡਾ: ਜ਼ੋਰਾ ਸਿੰਘ, ਸੰਦੀਪ ਸਿੰਘ ਪ੍ਰਧਾਨ ਦੇਸ਼ ਭਗਤ ਯੂਨੀਵਰਸਿਟੀ ਅਤੇ ਸ਼੍ਰੀਮਤੀ ਤੇਜਿੰਦਰ ਕੌਰ ਪ੍ਰੋ: ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਮੈਟੋ ਦੇ ਕੇ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ। ਉਨ੍ਹਾਂ ਨੇ ਇਸ ਸੈਮੀਨਾਰ ਵਿੱਚ ਹਾਜਰੀ ਲਗਵਾਉਣ ਲਈ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।

ਇਸ ਮੌਕੇ ਏ.ਐਮ.ਓ. ਫ਼ਤਹਿਗੜ੍ਹ ਸਾਹਿਬ ਡਾ: ਰਾਜਨ ਕੌਸ਼ਲ ਨੇ ਆਯੁਰਵੇਦ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਆਯੁਰਵੇਦ ਮਾਨਸਿਕ ਅਤੇ ਸਰੀਰਕ ਸੰਤੁਲਨ ਵੱਲ ਧਿਆਨ ਦਿੰਦਾ ਹੈ ਅਤੇ ਇਸ ਐਲਾਜ ਪ੍ਰਣਾਲੀ ਵਿੱਚ ਸਮੱਸਿਆ ਦੀ ਜੜ੍ਹ ਤੱਕ ਪਹੁੰਚ ਕੀਤੀ ਜਾਂਦੀ ਹੈ। ਸੈਮੀਨਾਰ ਦੇ ਪਹਿਲੇ ਦਿਨ ਦੇ ਤਕਨੀਕੀ ਸੈਸ਼ਨ ਡਾ: ਸ਼ਾਰਦਾ, ਪ੍ਰਿੰਸੀਪਲ ਜੇ.ਆਈ.ਏ. ਐਂਡ ਆਰ ਅਤੇ ਡਾ: ਹਰਬੰਸ ਸਿੰਘ ਐਚ.ਓ.ਡੀ. ਕਾਇਆ ਚਿਕ‌ਿਤਸਾ, ਰਿਸਰਚ ਅਫਸਰ ਸੀ.ਏ.ਆਰ.ਆਈ. ਪਟਿਆਲਾ ਵੱਲੋਂ ਕਰਵਾਏ ਗਏ। ਇਸੇ ਤਰ੍ਹਾਂ ਦੂਜੇ ਦਿਨ ਦੇ ਸ਼ੈਸ਼ਨ ਪ੍ਰੋ: ਪੀ.ਕੇ. ਪ੍ਰਜਾਪਤੀ, ਏ.ਆਈ.ਆਈ.ਏ., ਡਾ: ਅਨਿਲ ਸ਼ਰਮਾ ਐਚ.ਓ.ਡੀ. ਦਰਵਿਆ ਗੁਣਾਂ ਵਿਭਾਗ ਐਸ.ਕੇ. ਜੀ.ਸੀ. ਐਂਡ ਐਚ ਕੁਰਕਸ਼ੇਤਰ ਵੱਲੋਂ ਕਰਵਾਏ ਗਏ। ਇਸ ਮੌਕੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਆਯੁਰਵੇਦ ਸਬੰਧੀ ਵਿਸਥਾਰ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ ਗਏ।  ਜਿਨ੍ਹਾਂ ਵਿੱਚ ਡਾਕਟਰ ਨਰੇਸ਼ ਕੁਮਾਰ ਭਾਰਗਵ ਐਸ.ਕੇ.ਏ.ਯੂ. ਕੁਰਕਸ਼ੇਤਰ, ਡਾ: ਵਿਵੇਕ ਅਗਰਵਾਲ ਅਤੇ ਡਾ: ਅਨੰਦ ਪ੍ਰਸਾਦ ਐਮ.ਐਸ.ਐਮ. ਇੰਸਟੀਚਿਊਟ ਆਫ ਆਯੁਰਵੇਦ, ਬੀ.ਪੀ.ਐਸ. ਮਹਿਲਾ ਵਿਸ਼ਵ ਵਿਦਿਆਲਿਆ ਸੋਨੀਪਤ ਸ਼ਾਮਲ ਸਨ।ਇਸ ਮੌਕੇ ਸ਼੍ਰੀ ਵੇਰਕਾ ਵੱਲੋਂ ਡਾ: ਰਵੀ ਕੁਮਾਰ, ਡਾ: ਹਰਬਾਣੀ ਸਿੰਘ, ਡਾ: ਰਾਜਨ ਕੌਸ਼ਲ, ਡਾ: ਸ਼ਾਰਦਾ, ਡਾ: ਸੰਦੀਪ, ਡਾ: ਰਵੀ ਕਾਂਤ, ਡਾ: ਅਮਨ ਕੌਸ਼ਲ ਅਤੇ ਡਾ: ਰਾਕੇਸ਼ ਸ਼ਰਮਾ ਦਾ ਸਨਮਾਨ ਵੀ ਕੀਤਾ ਗਿਆ।

 

 

Tags: Dr. Raj Kumar Verka , Congress , Punjab Congress , Raj Kumar Verka , Mandi Gobindgarh , Desh Bhagat Ayurvedic College & Hospital , Introspection & Prospects of Ayurveda in 21st Century

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD