Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਸੰਸਥਾ ਇਨੀਸ਼ੀਏਟਰਜ਼ ਆਫ਼ ਚੇਂਜ ਦੇ ਸਹਿਯੋਗ ਨਾਲ 'ਆਈ ਵੋਟ ਆਈ ਲੀਡ ਮੁਹਿੰਮ' ਦਾ ਆਗਾਜ਼

DC Ludhiana, Varinder Kumar Sharma, Deputy Commissioner Ludhiana, I Vote I Lead Campaign, Initiators of Change

Web Admin

Web Admin

5 Dariya News

ਲੁਧਿਆਣਾ , 02 Dec 2021

Last updated on: Dec 02, 2021, 00:00 IST

ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਲੁਧਿਆਣਾ ਯੁਵਾ ਸਸ਼ਕਤੀਕਰਨ ਸੰਸਥਾ ਇਨੀਸ਼ੀਏਟਰਜ਼ ਆਫ਼ ਚੇਂਜ ਦੇ ਸਹਿਯੋਗ ਨਾਲ 3 ਮਹੀਨੇ ਲੰਬੀ 'ਆਈ ਵੋਟ ਆਈ ਲੀਡ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ ਸਵੀਪ ਨੋਡਲ ਅਫ਼ਸਰ ਲੁਧਿਆਣਾ ਡਾ. ਨਯਨ ਜੱਸਲ ਵੱਲੋਂ ਕੀਤੀ ਗਈ।ਉਨ੍ਹਾਂ ਦੱਸਿਆ ਕਿ ਸ਼ਹਿਰ ਦੇ 200 ਤੋਂ ਵੱਧ ਨੌਜਵਾਨ ਵਲੰਟੀਅਰਾਂ ਦੀ ਟੀਮ ਇਸ ਮੁਹਿੰਮ ਦਾ ਹਿੱਸਾ ਬਣੇਗੀ ਅਤੇ ਪੜਾਅਵਾਰ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਹ ਸੰਸਥਾ 2015 ਤੋਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਾਲ ਮਿਲ ਕੇ ਵੋਟ ਦੇ ਅਧਿਕਾਰ ਅਤੇ ਵੋਟਰ ਜਾਗਰੂਕਤਾ ਲਈ ਕੰਮ ਕਰ ਰਹੀ ਹੈ ਅਤੇ ਇਸ ਨੂੰ ਨੈਸ਼ਨਲ ਯੂਥ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਲਾਂਚ ਮੌਕੇ ਇਨੀਸ਼ੀਏਟਰਜ਼ ਆਫ ਚੇਂਜ ਦੇ ਚੇਅਰਮੈਨ ਗੌਰਵਦੀਪ ਸਿੰਘ, ਪ੍ਰਧਾਨ ਅਰਸ਼ੀਆ ਲੇਖੀ ਅਤੇ ਮੀਤ ਪ੍ਰਧਾਨ ਨੀਰਜ ਜੌਲੀ, ਉਪ-ਮੰਡਲ ਮੈਜਿਸਟ੍ਰੇਟ ਰਾਏਕੋਟ ਸ.ਗੁਰਬੀਰ ਸਿੰਘ ਕੋਹਲੀ ਵੀ ਹਾਜ਼ਰ ਸਨ।ਇਹ ਮੁਹਿੰਮ ਰਾਜ ਪੱਧਰ 'ਤੇ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਫ਼ਸਰ ਪੰਜਾਬ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਦੋ ਪੜਾਵਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪਹਿਲੇ ਪੜਾਅ ਵਿੱਚ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਵਿੱਚ ਚੋਣ ਸਾਖਰਤਾ ਲਈ ਕਾਲਜਾਂ ਵਿੱਚ ਸੈਮੀਨਾਰ ਕਰਵਾਏ ਜਾਣਗੇ ਅਤੇ ਦਸੰਬਰ ਦੇ ਅੱਧ ਤੋਂ ਸ਼ੁਰੂ ਹੋਣ ਵਾਲੇ ਦੂਜੇ ਪੜਾਅ ਵਿੱਚ ਪਿੰਡਾਂ ਵਿੱਚ ਨੁੱਕੜ ਨਾਟਕ, ਫਲੈਸ਼ ਮੋਬਜ, ਮਨੁੱਖੀ ਚੇਨ, ਬਾਈਕ ਰੈਲੀਆਂ, ਮੈਰਾਥਨ, ਚੋਣ ਸੱਥ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

 

Tags: DC Ludhiana , Varinder Kumar Sharma , Deputy Commissioner Ludhiana , I Vote I Lead Campaign , Initiators of Change

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD