Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਪਿੰਡ ਚਨਾਰਥਲ ਖ਼ੁਰਦ ਵਿਖੇ ਕੁਲਵਿੰਦਰ ਸਿੰਘ ਕਿੰਦਾ ਯਾਦਗਾਰੀ ਖੇਡ ਮੈਦਾਨ ਲੋਕ ਅਰਪਣ

ਖੇਡ ਮੈਦਾਨ ਵਿੱਚ ਓਪਨ ਜਿੰਮ, ਸੈਰ ਕਰਨ ਲਈ ਪਾਥ, 200 ਮੀਟਰ ਟਰੈਕ, ਫੁਟਬਾਲ ਗਰਾਊਂਡ, ਬਾਸਕਿਟਬਾਲ ਕੋਰਟ, ਵਾਲੀਬਾਲ ਗਰਾਊਂਡ, ਝੂਲੇ, ਇੰਨ ਡੋਰ ਜਿੰਮ, ਬੈਡਮਿੰਟਨ ਗਰਾਊਂਡ ਦੀ ਸਹੂਲਤ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Dec 2021

Last updated on: Dec 02, 2021, 00:00 IST

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਇਸੇ ਲੜੀ ਤਹਿਤ ਪਿੰਡਾਂ ਦੇ ਨੌਜਵਾਨਾਂ ਨੂੰ ਕੁਰੀਤੀਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਅਤੇ ਆਪਣੇ ਪਿੰਡ ਦਾ ਨਾਮ ਰੌਸ਼ਨ ਕਰ ਸਕਣ।ਇਹ ਗੱਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਚਨਾਰਥਲ ਖ਼ੁਰਦ ਵਿਖੇ ਕੁਲਵਿੰਦਰ ਸਿੰਘ ਕਿੰਦਾ ਯਾਦਗਾਰੀ ਖੇਡ ਮੈਦਾਨ ਲੋਕ ਅਰਪਣ ਕਰਨ ਮੌਕੇ ਆਖੀ। ਵਿਧਾਇਕ ਨਾਗਰਾ ਨੇ ਦੱਸਿਆ ਕਿ ਖੇਡ ਮੈਦਾਨ ਵਿੱਚ ਓਪਨ ਜਿੰਮ, ਸੈਰ ਕਰਨ ਲਈ ਪਾਥ, 200 ਮੀਟਰ ਦਾ ਟਰੈਕ, ਫੁਟਬਾਲ ਦਾ ਗਰਾਊਂਡ, ਬਾਸਕਿਟਬਾਲ ਦਾ ਕੋਰਟ, ਵਾਲੀਬਾਲ ਦਾ ਗਰਾਊਂਡ, ਬੱਚਿਆ ਲਈ ਝੂਲੇ, ਇੰਨ ਡੋਰ ਜਿੰਮ, ਬੈਡਮਿੰਟਨ ਗਰਾਊਂਡ ਤੇ ਲਾਇਟਾਂ ਤੇ ਸਪੀਕਰ ਲਗਾਏ ਗਏ ਹਨ।

ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਹੀ ਉਨ੍ਹਾਂ ਨੂੰ ਸਹੀ ਰਾਹ ’ਤੇ ਚਲਾਇਆ ਜਾ ਸਕਦਾ ਹੈ ਜੋ ਕਿ ਦੇਸ਼ ਤੇ ਸੂਬੇ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਦਾਨ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਵੱਧ ਵੱਧ ਨੌਜਵਾਨਾਂ ਨੂੰ ਇਥੇ ਖੇਡਣ ਲਈ ਪ੍ਰੇਰਨ।ਸ. ਨਾਗਰਾ ਨੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਅਥਾਹ ਵਿਕਾਸ ਕਰਵਾਇਆ ਗਿਆ ਹੈ ਤੇ ਇਹ ਕੋਈ ਫੋਕਾ ਦਾਅਵਾ ਨਹੀਂ ਹੈ, ਸਗੋਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਲੋਕ ਇਸ ਗੱਲ ਦੇ ਗਵਾਹ ਹਨ।ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਪਿੰਡ ਦੇ ਸਰਪੰਚ ਗੁਰਬਾਜ ਸਿੰਘ ਰਾਜੂ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਮੈਂਬਰ ਬਲਾਕ ਸੰਮਤੀ ਲਖਵਿੰਦਰ ਸਿੰਘ ਲੱਖੀ,ਸਰਪੰਚ ਦਵਿੰਦਰ ਸਿੰਘ ਜੱਲਾ,ਹਰਦੀਪ ਸਿੰਘ ਵਜੀਰਾਬਾਦ,ਜਗਤਾਰ ਸਿੰਘ ਫੌਜੀ,ਗੁਰਜੀਤ ਸਿੰਘ ਬੋਬੀ,ਗੁਰਿੰਦਰ ਸਿੰਘ ਡਿੰਪੀ,ਗੁਰਪ੍ਰੀਤ ਸਿੰਘ,ਕੁਲਵਿੰਦਰ ਕੌਰ ਸਾਰੇ ਪੰਚ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

 

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD