Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦਾ ਲਾਭ ਲੈਣ ਦੀ ਅਪੀਲ

ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਆਪਰੇਸ਼ਨ, 3067 ਲੋਕਾਂ ਦੀ ਜਾਂਚ

Civil Surgeon Mohali, Health, Mukh Mantri Punjab Motia Mukt, Dr Adarshpal Kaur

Web Admin

Web Admin

5 Dariya News

ਐਸ ਏ ਐਸ ਨਗਰ , 03 Dec 2021

Last updated on: Dec 03, 2021, 00:00 IST

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਇਸ ਮੁਹਿੰਮ ਤਹਿਤ 26 ਨਵੰਬਰ ਤੋਂ ਅੱਜ ਤਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ ਕੁਲ 3067 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬੇ ਭਰ ਵਿੱਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦੀ ਸ਼ੁਰੂਆਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਹੁਣ ਤਕ 25 ਆਪਰੇਸ਼ਨ, ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਚ 10 ਅਤੇ ਖਰੜ ਦੇ ਸਰਕਾਰੀ ਹਸਪਤਾਲ ਵਿਚ 9 ਆਪਰੇਸ਼ਨ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਇਕ ਗ਼ੈਰ-ਸਰਕਾਰੀ ਸੰਸਥਾ ਦੇ ਸਹਿਯੋਗ ਨਾਲ ਜੇ.ਪੀ. ਹਸਪਤਾਲ ਵਿਚ 18 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 31 ਦਸੰਬਰ ਤਕ ਜਾਰੀ ਰਹਿਣ ਵਾਲੀ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਨਿਜੀ ਹਸਪਤਾਲਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਡਾ. ਆਦਰਸ਼ਪਾਲ ਕੌਰ ਮੁਤਾਬਕ ਇਸ ਮੁਹਿੰਮ ਤਹਿਤ ਜਿਥੇ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਅੱਖਾਂ ਦੀ ਜਾਂਚ ਲਈ ਕੈਂਪ ਲਾਏ ਜਾ ਰਹੇ ਹਨ, ਉਥੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ ਆਪਰੇਸ਼ਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ, "ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਆਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ ਜਾ ਰਹੀਆਂ ਹਨ। ਸਿਵਲ ਸਰਜਨ ਨੇ ਦਸਿਆ ਕਿ ਦਸੰਬਰ ਮਹੀਨੇ ਵਿੱਚ ਹਰ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਸਕੇ।ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਅੱਖਾਂ ਵਿਚ ਕੋਈ ਤਕਲੀਫ਼ ਹੈ ਤਾਂ ਉਹ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਜ਼ਰੂਰ ਕਰਵਾਏ ਕਿਉਂਕਿ ਸਹੀ ਸਮੇਂ ’ਤੇ ਬੀਮਾਰੀ ਦੀ ਪਛਾਣ ਹੋਣ ਨਾਲ ਇਲਾਜ ਕਰਨਾ ਆਸਾਨ ਹੋ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਅਪਣੇ ਗੁਆਂਢੀਆਂ, ਰਿਸ਼ਤੇਦਾਰਾਂ ਦੋਸਤਾਂ-ਮਿੱਤਰਾਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦੇਣ ਤਾਕਿ ਇਸ ਵੱਡੀ ਸਰਕਾਰੀ ਮੁਹਿੰਮ ਨਾਲ ਲੋਕਾਂ ਦਾ ਭਲਾ ਹੋ ਸਕੇ।

 

Tags: Civil Surgeon Mohali , Health , Mukh Mantri Punjab Motia Mukt , Dr Adarshpal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD