Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਆਸਤ ਤੋਂ ਨਿਰਲੇਪ ਰਹਿ ਕੇ ਸਿਹਤ ਤੇ ਹੁਨਰ-ਵਿਕਾਸ ਦੇ ਖੇਤਰਾਂ 'ਚ ਕਰਾਂਗੇ ਕੰਮ: ਡਾ.ਓਬਰਾਏ

ਆਨਰੇਰੀ ਸਲਾਹਕਾਰ ਨਿਯੁਕਤ ਕਰਨ 'ਤੇ ਕੀਤਾ ਮੁੱਖ ਮੰਤਰੀ ਚੰਨੀ ਦਾ ਧੰਨਵਾਦ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 03 Dec 2021

Last updated on: Dec 03, 2021, 00:00 IST

ਲੋਕ ਸੇਵਾ ਦੇ ਖੇਤਰ 'ਚ ਲੰਬੇ ਸਮੇਂ ਤੋਂ ਮਿਸਾਲੀ ਕਾਰਜ ਕਰਨ ਵਾਲੇ ਉੱਘੇ ਕਾਰੋਬਾਰੀ ਡਾ: ਐਸ.ਪੀ.ਸਿੰਘ ਓਬਰਾਏ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਸਿਹਤ ਅਤੇ ਹੁਨਰ-ਵਿਕਾਸ ਦੇ ਖੇਤਰਾਂ 'ਚ ਉਨ੍ਹਾਂ ਦੀਆਂ ਸੇਵਾ ਰੂਪੀ ਸੇਵਾਵਾਂ ਲੈਣ ਲਈ ਆਨਰੇਰੀ ਸਲਾਹਕਾਰ ਨਿਯੁਕਤ ਕਰਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕਿਸੇ ਵੀ ਤਰ੍ਹਾਂ ਦੀ ਸਿਆਸਤ ਤੋਂ ਨਿਰਲੇਪ ਰਹਿ ਕੇ ਇਨ੍ਹਾਂ ਦੋਹਾਂ ਖੇਤਰਾਂ 'ਚ ਨਵੇਂ ਮੀਲ੍ਹ-ਪੱਥਰ ਸਥਾਪਿਤ ਕਰੇਗਾ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਮੁੱਖ ਮੰਤਰੀ ਨਾਲ ਦੋ ਜ਼ਰੂਰੀ ਨੁਕਤੇ ਸਾਂਝੇ ਕੀਤੇ ਸਨ, ਜਿਨ੍ਹਾਂ 'ਚ ਇਕ ਪੰਜਾਬ ਦੀ ਨੌਜਵਾਨੀ ਲਈ ਹੁਨਰ-ਵਿਕਾਸ (ਸਕਿੱਲ ਡਿਵੈਲਮੈਂਟ ਫ਼ਾਰ ਪੰਜਾਬ) ਸੀ ਜਦ ਕਿ ਦੂਜਾ ਸਿਹਤ ਸਹੂਲਤਾਂ ਤੇ ਹੁਨਰ-ਵਿਕਾਸ (ਸਕਿੱਲ ਇਨ ਮੈਡੀਕਲ ਫੀਲਡ) ਸੀ। ਉਨ੍ਹਾਂ ਦੱਸਿਆ ਕਿ ਮੇਰਾ ਅਸਲ ਮਨੋਰਥ ਪੰਜਾਬ ਦੀ ਨੌਜਵਾਨੀ ਨੂੰ ਕਿੱਤਾ-ਮੁੱਖੀ ਸਿੱਖਿਆ ਦੇ ਕੇ ਰੁਜ਼ਗਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਆਪਾਂ ਸਭ ਵੇਖ ਰਹੇ ਹਾਂ ਕਿ ਸਾਡੇ ਸਾਰੇ ਹੀ ਨੌਜਵਾਨ ਬਾਹਰ ਨੂੰ ਭੱਜੇ ਜਾ ਰਹੇ ਹਨ। ਡਾ: ਓਬਰਾਏ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬੀ ਨੌਜਵਾਨ ਬਿਨਾਂ ਕਿਸੇ ਹੁਨਰ ਕਾਰਨ ਵਿਦੇਸ਼ਾਂ 'ਚ ਰੁਲਣ ਜਾਂ ਗਲਤ ਹੱਥਾਂ 'ਚ ਚੜ੍ਹ ਕੇ ਆਪਣੀ ਜ਼ਿੰਦਗੀ ਬਰਬਾਦ ਕਰਨ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਫਨਾ ਹੈ ਕਿ ਉਹ ਸਰਕਾਰ ਦੀ ਮਦਦ ਨਾਲ ਇੱਥੇ ਹੀ ਸਿੱਖਿਅਤ  ਟੈਕਨੀਸ਼ਨ, ਵਾਰਡ ਅਟੈਂਡੈਂਟ ਦੇ ਨਾਲ-ਨਾਲ ਐੱਮ.ਆਰ.ਆਈ., ਸੀ.ਟੀ. ਸਕੈਨ,ਡਾਇਲਸਿਸ,  ਐਕਸਰੇ, ਈ.ਸੀ.ਜੀ. ਆਦਿ ਕਰਨ ਵਾਲੇ ਵੱਡੀ ਗਿਣਤੀ 'ਚ ਸਿੱਖਿਅਤ ਤਕਨੀਕੀ ਮਾਹਿਰ ਤਿਆਰ ਕੀਤੇ ਜਾਣ ਤਾਂ ਜੋ ਇਨ੍ਹਾਂ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ।  

ਉਨ੍ਹਾਂ ਕਿਹਾ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਸਰਕਾਰ 'ਤੇ ਕੋਈ ਵੀ ਆਰਥਿਕ ਬੋਝ ਨਹੀਂ ਪਵੇਗਾ ਕਿਉਂਕਿ ਇਸ ਦਾ ਸਾਰਾ ਖ਼ਰਚ ਉਹ ਖੁਦ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਾਹੀਂ ਕਰਨਗੇ। ਸਰਕਾਰ ਨੂੰ ਸਿਰਫ਼ ਆਪਣੇ ਹੁਨਰ-ਵਿਕਾਸ ਕੇਂਦਰ (ਸਕਿੱਲ ਡਿਵੈਲਮੈਂਟ ਸੈਂਟਰ) ਹੀ ਟਰੱਸਟ ਰਾਹੀਂ ਚਲਵਾਉਣ ਲਈ ਇੱਕ ਲਿਖਤੀ ਸਮਝੌਤਾ (ਐੱਮ.ਓ.ਯੂ.) ਕਰਨਾ ਹੋਵੇਗਾ। ਉਨ੍ਹਾਂ ਇਥੇ ਇਹ ਵੀ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਦੇ ਵੱਖ- ਵੱਖ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਗਏ 20 ਵੈਂਟੀਲੇਟਰ ਅੱਜ ਤੱਕ  ਤਕਨੀਕੀ ਮਾਹਿਰਾਂ ਦੀ ਘਾਟ ਕਾਰਨ ਵਰਤੋਂ ਵਿੱਚ ਨਹੀਂ ਆ ਸਕੇ । ਸ. ਓਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਸਿਹਤ ਨਾਲ ਸਬੰਧਤ ਲੋੜੀਂਦੀ ਹਰੇਕ ਤਰ੍ਹਾਂ ਦੀ ਮਸ਼ੀਨਰੀ ਦੇਣ ਦੀ ਵੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਦਿੱਤੀ ਜਾਣ ਵਾਲੀ ਮਸ਼ੀਨਰੀ ਨਾਲ ਹੋਣ ਵਾਲੇ ਟੈਸਟਾਂ ਦੀ ਕੀਮਤ ਵੀ ਟਰੱਸਟ ਤੈਅ ਕਰੇਗਾ ਤਾਂ ਜੋ ਲੋਕ ਨਾਂ-ਮਾਤਰ ਖਰਚ ਤੇ ਸਰਕਾਰੀ ਹਸਪਤਾਲਾਂ ਤੋਂ ਆਪਣਾ ਇਲਾਜ ਕਰਵਾ ਕੇ ਸਿਹਤ ਸਮੱਸਿਆਵਾਂ ਦੌਰਾਨ ਆਉਂਦੇ ਬੇਲੋੜੇ ਖ਼ਰਚ ਅਤੇ ਲੁੱਟ-ਖਸੁੱਟ 'ਤੋਂ ਨਿਜਾਤ ਪਾ ਸਕਣ।ਡਾ. ਓਬਰਾਏ ਨੇ ਸਪੱਸ਼ਟ ਕੀਤਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਕਿਸੇ ਵੀ ਸਿਆਸੀ ਪਾਰਟੀ ਜਾਂ ਸਿਆਸਤ ਨਾਲ ਕੋਈ ਸੰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾਂ ਹੀ ਸਿੱਖ ਗੁਰੂਆਂ ਦੇ ਦਰਸਾਏ ਸੇਵਾ ਦੇ  ਮਾਰਗ ਤੇ ਚਲਦਿਆਂ ਆਪਣੀ ਸੇਵਾ ਦੌਰਾਨ ਕਦੇ ਵੀ ਰੰਗ, ਧਰਮ, ਜਾਤ ਜਾਂ ਨਸਲ ਦਾ ਵਖਰੇਵਾਂ ਨਹੀਂ ਕੀਤਾ। ਉਨ੍ਹਾਂ ਕਿਹਾ  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿਛਲੇ 11 ਸਾਲਾਂ ਤੋਂ  ਲਗਾਤਾਰ ਲੋੜਵੰਦ ਲੋਕਾਂ ਦੀ ਸੇਵਾ ਨੂੰ ਹੀ ਪਹਿਲ ਦਿੱਤੀ ਗਈ ਹੈ ਜੋ ਹਮੇਸ਼ਾਂ ਜਾਰੀ ਰਹੇਗੀ । ਉਨ੍ਹਾਂ  ਕਿਹਾ ਕਿ ਅਸੀਂ ਉਨ੍ਹਾਂ ਸਾਰੀਆਂ ਪਾਰਟੀਆਂ ਜਾਂ ਸਰਕਾਰਾਂ ਨਾਲ ਕੰਮ ਕਰਨ ਨੂੰ ਤਿਆਰ ਹਾਂ ਜੋ ਲੋੜਵੰਦ ਲੋਕਾਂ ਦੀ ਸੇਵਾ ਵਿੱਚ ਵਿਸ਼ਵਾਸ ਰੱਖਦੀਆਂ ਹਨ।  

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD