Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੰਡੀ ਗੋਬਿੰਦਗੜ੍ਹ ਮਾਰਕਿਟ ਕਮੇਟੀ ਹੋਂਦ ਵਿੱਚ ਆਈ : ਰਣਦੀਪ ਸਿੰਘ ਨਾਭਾ

ਮਾਰਕਿਟ ਕਮੇਟੀ ਅਮਲੋਹ ਦੇ ਸਬ ਯਾਰਡ ਮੰਡੀ ਗੋਬਿੰਦਗੜ੍ਹ ਦਾ ਦਫ਼ਤਰ ਸੁੰਦਰੀਕਰਨ ਉਪਰੰਤ ਲੋਕ ਅਰਪਣ

Randeep Singh Nabha, Congress, Punjab Congress

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 03 Dec 2021

Last updated on: Dec 03, 2021, 00:00 IST

ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਤੇ ਇਸੇ ਲੜੀ ਤਹਿਤ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ 52 ਪਿੰਡਾਂ 'ਤੇ ਅਧਾਰਤ ਮਾਰਕਿਟ ਕਮੇਟੀ ਮੰਡੀ ਗੋਬਿੰਦਗੜ੍ਹ ਹੋਂਦ ਵਿੱਚ ਆ ਗਈ ਹੈ, ਜਿਸ ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਸ. ਰਣਦੀਪ ਸਿੰਘ ਨਾਭਾ ਨੇ ਮਾਰਕਿਟ ਕਮੇਟੀ ਅਮਲੋਹ ਦੇ ਸਬ ਯਾਰਡ ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਦੀ ਇਮਾਰਤ ਦਾ ਕਰੀਬ 05 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕੀਤੇ ਜਾਣ ਉਪਰੰਤ ਲੋਕ ਅਰਪਣ ਕਰਨ ਤੋਂ ਬਾਅਦ ਦਿੱਤੀ।ਇਸ ਮੌਕੇ ਸ. ਨਾਭਾ ਨੇ ਦੱਸਿਆ ਕਿ ਮਾਰਕਿਟ ਬਣਨ ਨਾਲ ਕਿਸਾਨਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ ਹੈ। ਮੰਡੀ ਨੇੜੇ ਰੇਲਵੇ ਲਾਈਨ ਉੱਤੇ ਪੁਲ ਬਣ ਰਿਹਾ ਹੈ, ਜਿਸ ਨਾਲ ਆਵਾਜਾਈ ਨਿਰਵਿਘਨ ਹੋ ਜਾਵੇਗੀ। ਇਸ ਲਈ ਇੱਥੇ ਇੱਕ ਵਿਸ਼ੇਸ਼ ਸ਼ੈੱਡ ਬਣਾਇਆ ਜਾਵੇਗਾ, ਜਿੱਥੇ ਵਿਸ਼ੇਸ਼ ਤੌਰ ਉੱਤੇ ਸਬਜ਼ੀ ਅਤੇ ਫਲਾਂ ਦੀ ਵਿਕਰੀ ਲਈ ਪ੍ਰਬੰਧ ਕੀਤਾ ਜਾਵੇਗਾ। ਮੰਡੀ ਵਿਚ ਫੜ੍ਹ ਤੇ ਸ਼ੈੱਡ ਦਾ 01 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕੀਤਾ ਜਾਵੇਗਾ ਅਤੇ 01 ਕਰੋੜ 06 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਕਾਇਆ ਕਲਪ ਕੀਤੀ ਜਾਵੇਗੀ। ਮੰਡੀ ਬੋਰਡ ਨਾਲ ਸਬੰਧਤ ਹਲਕਾ ਅਮਲੋਹ ਵਿਚਲੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 42 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਅਮਲੋਹ ਮੰਡੀ ਵਿਚ ਵੀ 03 ਕਰੋੜ ਤੋਂ ਵੱਧ ਦੀ ਲਾਗਤ ਨਾਲ ਫੜ੍ਹ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।ਸ. ਨਾਭਾ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ 94 ਕੰਮ ਇਕੱਠੇ ਸ਼ੁਰੂ ਹੋਣ ਜਾ ਰਹੇ ਹਨ। ਜੀ. ਟੀ. ਰੋਡ ਉੱਤੇ ਪੁੱਲ ਬਨਾਉਣ ਦਾ ਕੰਮ ਜੰਗੀਪੱਧਰ ਉੱਤੇ ਜਾਰੀ ਹੈ। ਭਵਾਨੀਗੜ੍ਹ-ਮੰਡੀ ਗੋਬਿੰਦਗੜ੍ਹ ਸੜਕ ਦੀ ਹਾਲਤ ਠੀਕ ਨਹੀਂ ਹੈ ਤੇ ਉਸ ਦਾ ਹਲਕਾ ਅਮਲੋਹ ਵਿਚਲਾ ਹਿੱਸਾ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਿਹਾ ਹੈ।

ਨਗਰ ਕੌਂਸਲ ਵਲੋਂ ਵਿਸ਼ੇਸ ਅੰਡਰ ਗਰਾਊਂਡ ਪਾਰਕਿੰਗ ਬਨਾਉਣ ਦੀ ਪ੍ਰਕਿਰਿਆ ਉੱਤੇ ਕੰਮ ਜਾਰੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਫਲੋਟਿੰਗ ਦੇ ਨੇੜੇ ਟਰੱਕਾਂ ਲਈ ਵੀ ਵਿਸ਼ੇਸ ਥਾਂ ਬਣਾਉਣ ਸਬੰਧੀ ਪ੍ਰਕਿਰਿਆ ਉੱਤੇ ਵੀ ਕੰਮ ਜਾਰੀ ਹੈ। ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਰੀਬ 01 ਕਰੋੜ 25 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਜਾ ਰਹੀਆਂ ਹਨ ਤੇ ਕੱਚੇ ਮਕਾਨਾਂ ਸਬੰਧੀ ਕਰੀਬ 05 ਕਰੋੜ ਰੁਪਏ ਯੋਗ ਲਾਭਪਾਤਰੀਆਂ ਤੱਕ ਪੁੱਜਦੇ ਕੀਤੇ ਜਾਣਗੇ।ਸ. ਨਾਭਾ ਨੇ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿਤ ਵਿਚ ਵੱਡੀ ਗਿਣਤੀ ਫ਼ੈਸਲੇ ਤੇ ਕੰਮ ਕੀਤੇ ਹਨ। ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ, ਕਿਸਾਨੀ ਸੰਘਰਸ਼ ਦੇ ਲੇਖੇ ਆਪਣੀਆਂ ਜ਼ਿੰਦਗੀਆਂ ਲਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 05-05 ਲੱਖ ਰੁਪਏ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਇਤਿਹਾਸ ਉੱਤੇ ਝਾਤ ਮਾਰ ਕਿ ਦੇਖ ਲਈ ਜਾਵੇ ਤਾਂ ਕੇਵਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਹੈ, ਜਿਸ ਨੇ ਤੇਲ ਕੀਮਤਾਂ ਵਿੱਚ ਕਟੌਤੀ ਕੀਤੀ ਤੇ ਬਿਜਲੀ ਸਸਤੀ ਕੀਤੀ ਹੈ। 02 ਕਿਲੋ ਵਾਟ ਤੱਕ ਦੇ ਮੀਟਰਾਂ ਦੇ ਬਕਾਇਆ ਬਿਲ ਮੁਆਫ਼ ਕੀਤੇ ਹਨ ਤੇ ਕੱਟੇ ਕੁਨੈਕਸ਼ਨ ਬਹਾਲ ਕੀਤੇ ਹਨ।ਸ. ਨਾਭਾ ਨੇ ਦੱਸਿਆ ਕਿ ਕਿਸਾਨਾਂ ਦੀ ਹਿੰਮਤ ਸਦਕਾ ਤਿੰਨ ਕਾਲੇ ਕਾਨੂੰਨ ਰੱਦ ਹੋਏ ਹਨ ਤੇ ਗੁਰਦਰਸ਼ਨ ਸਿੰਘ ਨਾਭਾ ਫਾਊਂਡੇਸ਼ਨ ਵਲੋਂ ਲਗਾਤਾਰ ਦਵਾਈਆਂ, ਕਪੜਿਆਂ ਆਦਿ ਦੇ ਰੂਪ ਵਿਚ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਇਆ ਗਿਆ।ਇਸ ਮੌਕੇ ਹਰਿੰਦਰ ਸਿੰਘ ਭਾਂਬਰੀ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਜੋਗਿੰਦਰ ਸਿੰਘ ਮੈਣੀ, ਰਾਜਿੰਦਰ ਬਿੱਟੂ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਤਲਵਿੰਦਰ ਸਿੰਘ ਤਲਵਾੜਾ, ਬਲਦੇਵ ਹਸੀਜਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਹਰਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਨਗਰ ਕੌਂਸਲ, ਅਸ਼ੋਕ ਸ਼ਰਮਾ ਮੀਤ ਪ੍ਰਧਾਨ ਨਗਰ ਕੌਂਸਲ, ਸੰਜੀਵ ਦੱਤਾ ਬਲਾਕ ਪ੍ਰਧਾਨ, ਕੌਂਸਲਰ ਵਨੀਤ ਬਿੱਟੂ, ਕੌਂਸਲਰ ਚਰਨਜੀਤ ਸਿੰਘ ਬਾਜਵਾ, ਅਨੀਤਾ ਸ਼ਾਰਦਾ ਮਹਿਲਾ ਬਲਾਕ ਪ੍ਰਧਾਨ, ਹਰਜਿੰਦਰ ਸਿੰਘ ਰਾਜੂ,ਰਾਮ ਕੇਵਲ ਯਾਦਵ, ਡਾ. ਮਨਮੋਹਨ ਕੌਸ਼ਲ,ਰਾਜੂ ਸ਼ਾਹੀ, ਮਨੋਜ ਹਸੀਜਾ, ਪੀ.ਏ. ਰਾਮ ਕ੍ਰਿਸ਼ਨ ਭੱਲਾ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD