Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਵਿਧਾਇਕ ਨੇ ਪਿੰਡਾਂ ’ਚ ਓਪਨ ਜਿੰਮ ਅਤੇ ਖੇਡਾਂ ਲਈ ਵੰਡੇ 12 ਲੱਖ ਰੁਪਏ ਦੇ ਚੈੱਕ

ਨੌਜਵਾਨਾਂ ਨੂੰ ਖੇਡਾਂ ਵਿੱਚ ਦਿਲਚਸਪੀ ਵਧਾਉਣ ਦੀ ਕੀਤੀ ਅਪੀਲ

Nazar Singh Manshahia, Punjab Congress, Mansa

Web Admin

Web Admin

5 Dariya News

ਮਾਨਸਾ , 03 Dec 2021

ਪੰਜਾਬ ਸਰਕਾਰ ਜਿੱਥੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ, ਉਥੇ ਹੀ ਨੌਜਵਾਨਾਂ ਦੀ ਖੇਡਾਂ ਵੱਲ ਦਿਲਚਸਪੀ ਵਧਾਉਣ ਲਈ ਯੋਗ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਮਾਨਸਾ ਸ੍ਰੀ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਵੱਖ-ਵੱਖ ਪਿੰਡਾਂ ’ਚ ਓਪਨ ਜਿੰਮ ਅਤੇ ਖੇਡਾਂ ਲਈ ਕਰੀਬ 12 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡਣ ਸਮੇਂ ਕੀਤਾ।ਵਿਧਾਇਕ ਵੱਲੋਂ ਅੱਜ ਪਿੰਡ ਕੋਟੜਾ, ਗੁੜਥੜੀ, ਖੀਵਾ ਖੁਰਦ ਅਤੇ ਹੀਰੋ ਕਲਾਂ ਪਿੰਡਾਂ ਵਿੱਚ ਜਾ ਕੇ ਗ੍ਰਾਮ ਪੰਚਾਇਤਾਂ ਨੂੰ 3-3 ਲੱਖ ਰੁਪਏ ਦੇ ਚੈਕ ਸੌਂਪੇ ਗਏ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡਾਂ ਵਿੱਚ ਓਪਨ ਜਿੰਮ ਅਤੇ ਖੇਡਾਂ ਨਾਲ ਸਬੰਧਤ ਸਮਾਨ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਨੌਜਵਾਨਾਂ ਦਾ ਰੁਝਾਨ ਖੇਡਾਂ ਵੱਲ ਵੱਧ ਸਕੇ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। 

ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਉਹ ਖੇਡਾਂ ਵੱਲ ਆਪਣੀ ਦਿਲਚਸਪੀ ਵਧਾਉਣ ਅਤੇ ਆਪਣੇ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਦੁਨੀਆ ਭਰ ਵਿੱਚ ਰੁਸ਼ਨਾਉਣ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਨਿਸ਼ਾਨਾਂ ਸੂਬੇ ਅੰਦਰ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਅਤੇ ਕਿਸੇ ਵੀ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਮਾਨਸਾ ਦੀ ਨੁਹਾਰ ਬਦਲਣ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਬੀ.ਡੀ.ਪੀ.ਓ. ਪ੍ਰਭਦੀਪ ਸਿੰਘ, ਚੇਅਰਮੈਨ ਇਕਬਾਲ ਸਿੰਘ, ਅਵਤਾਰ ਸਿੰਘ ਖੀਵਾ ਕਲਾਂ, ਬਲਜੀਤ ਸ਼ਰਮਾ ਖੀਵਾ ਖੁਰਦ, ਕੁਲਦੀਪ ਸਿੰਘ ਬੱਪੀਆਣਾ, ਸਰਪੰਚ ਗੁਰਜੰਟ ਸਿੰਘ ਕੋਟੜਾ, ਭੋਲਾ ਸਿੰਘ ਸਮਾਓ ਅਤੇ ਕਮਲ ਸਿੰਘ ਸਮਾਓ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

Tags: Nazar Singh Manshahia , Punjab Congress , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD