Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਏ ਗਏ ਦੋ ਪੰਚਾਇਤ ਘਰਾਂ ਤੇ ਇੱਕ ਜਿੰਮ ਦਾ ਕੀਤਾ ਉਦਘਾਟਨ

ਕਿਹਾ, ਸਵ. ਇੰਦਰਜੀਤ ਸਿੰਘ ਜ਼ੀਰਾ ਨੇ ਰਾਜਨੀਤਿਕ ਸਫਰ ਦੌਰਾਨ ਦਲੇਰੀ ਨਾਲ ਹਲਕਾ ਵਾਸੀਆਂ ਲਈ ਕੀਤਾ ਕੰਮ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Zira, Ferozepur, Kulbir Singh Zira

Web Admin

Web Admin

5 Dariya News

ਜ਼ੀਰਾ/ਫਿਰੋਜ਼ਪੁਰ , 03 Dec 2021

Last updated on: Dec 03, 2021, 00:00 IST

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁਕਰਵਾਰ ਨੂੰ ਦੋ ਪੰਚਾਇਤ ਘਰਾਂ ਅਤੇ ਜਿੰਮ ਗਰਾਊਂਡ ਦਾ ਉਦਘਾਟਨ ਕੀਤਾ। ਇਸ  ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਜ਼ੀਰਾ ਕੁਲਬੀਰ ਸਿੰਘ ਜ਼ੀਰਾ, ਡਿਪਟੀ ਕਮਿਸ਼ਨਰ ਦਵਿੰਦਰ ਸਿੰਘ, ਡੀਆਈਜੀ ਇੰਦਰਬੀਰ ਸਿੰਘ ਵੀ ਮੌਜੂਦ ਸਨ।ਇਸ ਮੌਕੇ ਕਰਵਾਏ ਗਏ ਵੱਖ ਵੱਖ ਉਦਘਾਟਨੀ ਸਮਾਗਮਾਂ ਨੂੰ ਸੰਬੋਧਨ ਕਰਦੇ ਹੋਏ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਜੀ ਸਵ. ਇੰਦਰਜੀਤ ਸਿੰਘ ਜ਼ੀਰਾ ਨੂੰ ਨਿਜੀ ਤੌਰ ਤੇ ਜਾਣਦੇ ਸਨ ਜੋ ਕਿ ਦਲੇਰ ਇਨਸਾਨ ਸਨ। ਉਨ੍ਹਾਂ ਨੇ ਆਪਣੇ ਸਮੇਂ ਦੇ ਦੋਰਾਨ ਬਿਨ੍ਹਾਂ ਕਿਸੇ ਡਰ ਦੇ ਹਲਕੇ ਨੂੰ ਉੱਪਰ ਚੁੱਕਣ ਲਈ ਨਿਜੀ ਪੱਧਰ ਤੋਂ ਕੰਮ ਕੀਤਾ। ਇਸ ਤੋਂ ਬਾਅਦ ਜਦ ਤੋਂ ਹੁਣ ਕਮਾਨ ਮੌਜੂਦਾ ਵਿਧਾਇਕ ਉਨ੍ਹਾਂ ਦੇ ਪੁੱਤਰ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਹੈ ਉਦੋਂ ਤੋਂ ਵਿਕਾਸ ਕਾਰਜਾਂ ਵਿਚ ਹੋਰ ਵੀ ਤੇਜੀ ਲਿਆਂਦੀ ਗਈ ਹੈ। 

ਉਨ੍ਹਾਂ ਕਿਹਾ ਕਿ ਅੱਜ ਪਿੰਡ ਝਤਰਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਜਗ੍ਹਾਂ ਤੇ ਰੂੜੀਆਂ ਸਨ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਪੰਚਾਇਤ ਘਰ ਬਣਾ ਕੇ ਬਹੁਤ ਹੀ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈਡ/ਮਾਰਕਫੈਡ ਦਾ ਸਟੋਰ ਬਣਾਇਆ ਜਾਵੇ ਜਿਸ ਦਾ ਪਿੰਡ ਵਾਸੀਆਂ ਦੇ ਨਾਲ ਨਾਲ ਸਰਕਾਰ ਨੂੰ ਵੀ ਫਾਇਦਾ ਮਿਲੇਗਾ।ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਮਨਸੂਰ ਕਲਾਂ ਸਥਿਤ ਗਰਾਊਂਡ ਵਿਖੇ ਨੋਜਵਾਨਾਂ ਲਈ ਬਣਾਏ ਗਏ ਜਿੰਮ ਦਾ ਵੀ ਰਸਮੀ ਤੌਰ ਤੇ ਉਦਘਾਟਨ ਕੀਤਾ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਪਾਰਟੀਬਾਜੀ ਤੋਂ ਉਪਰ ਉਠ ਕੇ ਕਰਨ ਲਈ ਕਿਹਾ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਭੜਾਨਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੰਚਾਇਤ ਘਰ ਦਾ ਵੀ ਉਦਘਾਟਨ ਕੀਤਾ।ਇਸ ਮੌਕੇ ਐਸਐਸਪੀ  ਹਰਮਨਦੀਪ ਸਿੰਘ ਹਾਂਸ, ਡੀਡੀਪੀਓ ਹਰਜਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਸਰਪੰਚ ਹਰਦੀਪ ਸਿੰਘ ਅਤੇ ਗੁਰਮੇਲ ਸਿੰਘ ਤੋਂ ਇਲਾਵਾ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Zira , Ferozepur , Kulbir Singh Zira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD