Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਪੰਜਾਬੀ ਨੌਜਵਾਨਾਂ ਵਿੱਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਕਬੱਡੀ ਟੀਮ ਦਾ ਕੀਤਾ ਸਨਮਾਨ

ਟੀਮ ਨੂੰ ਖੇਡ ਕਿੱਟਾਂ ਵੀ ਵੰਡੀਆਂ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਲੁਧਿਆਣਾ , 03 Dec 2021

Last updated on: Dec 03, 2021, 00:00 IST

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਆਪਣੇ ਦਫ਼ਤਰ ਵਿਖੇ ਪੰਜਾਬੀ ਨੌਜਵਾਨਾਂ ਵਿੱਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਕਬੱਡੀ ਟੀਮ ਦੇ ਮੈਂਬਰਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਟੀਮ ਮੈਂਬਰਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ।ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਕਬੱਡੀ ਇੱਕ ਅਜਿਹੀ ਖੇਡ ਹੈ ਜੋ ਸਾਡੇ ਪੇਂਡੂ ਖੇਤਰ ਦੇ ਲੋਕਾਂ ਨੂੰ ਆਪਸ ਵਿੱਚ ਜੋੜਦੀ ਹੈ। ਉਨ੍ਹਾਂ ਦੱਸਿਆ ਕਿ ਸਮੁੱਚੀ ਟੀਮ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਸੁਖਵਿੰਦਰ ਸਿੰਘ ਬਿੰਦਰਾ ਨਾਲ ਗੱਲਬਾਤ ਕਰਨ ਵਾਲੀ ਟੀਮ ਵਿੱਚ ਕਪਤਾਨ ਯਾਦਵਿੰਦਰ ਸਿੰਘ, ਕੋਚ ਮਹਿੰਦਰ ਸਿੰਘ, ਸੁਲਤਾਨ ਸਿੰਘ, ਰਣਜੋਧ ਸਿੰਘ, ਰਘਬੀਰ ਸਿੰਘ, ਗੁਰਸ਼ਰਨ ਸਿੰਘ ਧਾਲੀਵਾਲ, ਜਗਮੋਹਨ ਸਿੰਘ, ਨਵਜੋਤ ਸਿੰਘ, ਜਸਪ੍ਰੀਤ ਸਿੰਘ, ਮਾਹਲਾ ਗੋਬਿੰਦਪੁਰ, ਹਰਜੀਤ ਸਿੰਘ, ਅਮਨ ਪਾਤਰ, ਤਰਿੰਦਰ ਸਿੰਘ, ਜੋਹਾਨ ਰਮੀਦੀ, ਮਨਦੀਪ ਬੇਨੜਾ, ਨਰਿੰਦਰ ਸਿੰਘ, ਅਰਸ਼ਦੀਪ ਸਿੰਘ, ਆਸਫ ਮੁਹੰਮਦ, ਅੰਮ੍ਰਿਤ ਸਿੰਘ, ਗੁਰਲਾਲ ਸਿੰਘ, ਬਲਬੀਰ ਸਿੰਘ ਅਤੇ ਕਮਲਜੀਤ ਸਿੰਘ ਸ਼ਾਮਲ ਸਨ।ਸ੍ਰੀ ਬਿੰਦਰਾ ਨੇ ਕਿਹਾ ਕਿ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਓਲੰਪੀਅਨ ਸ.ਪਰਗਟ ਸਿੰਘ ਨੂੰ ਸਾਡੇ ਸੂਬੇ ਦਾ ਖੇਡ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ ਜਿਸ ਨਾਲ ਉਹ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।ਉਨ੍ਹਾ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾ ਵਚਨਬੱਧ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD