Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਨੇ ਮੁੱਖ ਮੰਤਰੀ ਚੰਨੀ ਦੇ ਰਿਪੋਰਟ ਕਾਰਡ ਨੂੰ ਝੂਠ ਦਾ ਪੁਲੰਦਾ ਅਤੇ ਪੰਜਾਬੀਆਂ ਨਾਲ ਧੋਖਾ ਐਲਾਨਿਆ

ਕਾਂਗਰਸ ਸਰਕਾਰ 72 ਦਿਨਾਂ ਦੀ ਨਹੀਂ, 5 ਸਾਲਾਂ ਦੀ ਸਮੁੱਚੀ ਕਾਰਗੁਜ਼ਾਰੀ ਪੰਜਾਬ ਵਾਸੀਆਂ ਅੱਗੇ ਪੇਸ਼ ਕਰੇ: ਜੈ ਸਿੰਘ ਰੋੜੀ

AAP, Aam Aadmi Party, AAP Punjab, Jai Singh Rouri, Neil Garg, Advocate Dinesh Chadha, Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 03 Dec 2021

Last updated on: Dec 03, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੇਸ਼ ਕੀਤੀ ਕਾਂਗਰਸ ਸਰਕਾਰ ਦੀ 72 ਦਿਨਾਂ ਦੀ ਕਾਰਗੁਜ਼ਾਰੀ (ਰਿਪੋਰਟ ਕਾਰਡ) ਨੂੰ ਝੂਠ ਦਾ ਪੁਲੰਦਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੱਤਾ ਹੈ। 'ਆਪ' ਦਾ ਕਹਿਣਾ ਹੈ ਕਿ ਕਾਂਗਰਸ ਦੇ ਮੁੱਖ ਮੰਤਰੀ ਚੰਨੀ 72 ਦਿਨਾਂ ਦੌਰਾਨ ਪੰਜਾਬ ਵਾਸੀਆਂ ਅੱਗੇ ਐਲਾਨ ਹੀ ਕਰ ਰਹੇ ਹਨ, ਅਸਲ ਵਿੱਚ ਕੋਈ ਵੀ ਲੋਕ ਹਿਤੈਸ਼ੀ ਕੰਮ ਨਹੀਂ ਕਰ ਰਹੇ। ਕਾਂਗਰਸ ਸਰਕਾਰ ਨੂੰ 72 ਦਿਨਾਂ ਦੀ ਨਹੀਂ ਸਗੋਂ ਆਪਣੇ 5 ਸਾਲਾਂ ਦੀ ਸਮੁੱਚੀ ਕਾਰਗੁਜ਼ਾਰੀ ਪੰਜਾਬ ਵਾਸੀਆਂ ਅੱਗੇ ਪੇਸ਼ ਕਰਨੀ ਚਾਹੀਦੀ ਹੈ।ਮੁੱਖ ਮੰਤਰੀ ਚੰਨੀ ਦੇ ਰਿਪੋਰਟ ਕਾਰਡ ਵਿਚਲੇ ਝੂਠ ਦਾ ਪਰਦਾਫਾਸ਼ ਕਰਨ ਲਈ 'ਆਪ' ਦੇ ਵਿਧਾਇਕ ਜੈ ਸਿੰਘ ਰੋੜੀ, ਬੁਲਾਰੇ ਨੀਲ ਗਰਗ ਅਤੇ ਐਡੋਵੇਕਟ ਦਿਨੇਸ਼ ਚੱਢਾ ਵੱਲੋਂ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੈ ਸਿੰਘ ਰੋੜੀ ਨੇ ਕਿਹਾ, ''ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੀ 72 ਦਿਨਾਂ ਦੀ ਕਾਰਗੁਜ਼ਾਰੀ ਪੇਸ਼ ਕਰਨ ਦੇ ਨਾਂਅ 'ਤੇ ਪੰਜਾਬ ਵਾਸੀਆਂ ਨੂੰ ਠੱਗਣ ਦਾ ਕੋਝਾ ਯਤਨ ਕੀਤਾ, ਕਿਉਂਕਿ ਕਾਂਗਰਸ ਸਰਕਾਰ ਨੇ ਨਾ ਤਾਂ ਬਿਜਲੀ ਬਿੱਲ ਮੁਆਫ਼ ਕੀਤੇ, ਨਾ ਪਾਣੀ ਸਸਤਾ ਕੀਤਾ, ਨਾ ਰੇਤਾ ਸਸਤਾ ਕੀਤਾ ਅਤੇ ਨਾ ਹੀ ਸੂਬੇ 'ਚੋਂ ਨਸ਼ਾ, ਸ਼ਰਾਬ, ਟਰਾਂਸਪੋਰਟ ਮਾਫ਼ੀਆ ਖ਼ਤਮ ਹੋਇਆ ਹੈ।'' ਵਿਧਾਇਕ ਨੇ ਅੱਗੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਠੱਗਣ ਲਈ ਮੁੱਖ ਮੰਤਰੀ ਚੰਨੀ ਉਹ ਬਿਜਲੀ ਬਿੱਲ ਦਿਖਾ ਰਹੇ ਹਨ, ਜਿਹੜਾ ਐਸ.ਸੀ ਅਤੇ ਬੀ.ਸੀ ਸ਼੍ਰੇਣੀਆਂ ਦਾ ਇੱਕ ਕਿੱਲੋਵਾਟ ਲੋਡ ਤੱਕ ਦਾ 200 ਬਿਜਲੀ ਯੂਨਿਟਾਂ ਮੁਆਫ਼ ਹੋਣ ਕਾਰਨ ਆਉਂਦਾ ਹੈ ਅਤੇ ਇਹ ਯੋਜਨਾ ਕਾਂਗਰਸ ਸਰਕਾਰ ਤੋਂ ਪਹਿਲਾ ਦੀ ਸੂਬੇ 'ਚ ਲਾਗੂ ਹੈ।

ਜੈ ਸਿੰਘ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਰਾਹਤ ਦੇਣ ਦੇ ਨਾਂਅ 'ਤੇ ਕੇਵਲ ਐਲਾਨ ਹੀ ਕੀਤੇ ਗਏ ਹਨ, ਜਿਸ ਕਾਰਨ ਹੁਣ ਉਨਾਂ ਨੂੰ ਮੁੱਖ ਮੰਤਰੀ ਐਲਾਨਜੀਤ ਸਿੰਘ ਕਹਿ ਸੰਬੋਧਨ ਕਰਦੇ ਹਨ, ਕਿਉਂਕਿ ਦੋ ਕਿੱਲੋਵਾਟ ਲੋਡ ਤੱਕ ਦੇ ਬਕਾਏ ਬਿੱਲ ਵੀ ਗ਼ਰੀਬ ਲੋਕਾਂ ਦੇ ਮੁਆਫ਼ ਨਹੀਂ ਹੋਏ, ਜਿਸ ਦੇ ਸਬੂਤ ਵਜੋਂ ਵਿਧਾਇਕ ਨੇ ਇੱਕ ਐਸ.ਸੀ ਵਰਗ ਦੇ ਪਰਿਵਾਰ ਦਾ ਬਿਜਲੀ ਬਿੱਲ ਮੀਡੀਆ ਅੱਗੇ ਪੇਸ਼ ਕੀਤਾ। ਉਨਾਂ ਦੱਸਿਆ ਕਿ ਇਸ ਗ਼ਰੀਬ ਪਰਿਵਾਰ ਨੂੰ 7 ਹਜ਼ਾਰ 8 ਸੌ ਰੁਪਏ ਦਾ ਬਿੱਲ ਭੇਜਿਆ ਗਿਆ ਅਤੇ ਇਸ ਬਿੱਲ 'ਚ 7 ਹਜ਼ਾਰ ਰੁਪਏ ਪੁਰਾਣੇ ਬਕਾਏ ਦੇ ਹਨ, ਜਦੋਂ ਕਿ ਮੁੱਖ ਮੰਤਰੀ ਨੇ ਪੁਰਾਣੇ ਬਕਾਏ ਮੁਆਫ਼ ਕਰਨ ਦਾ ਐਲਾਨ ਕੀਤਾ ਸੀ। ਅਜਿਹਾ ਹੀ ਝੂਠ ਪਾਣੀ ਦੇ ਬਿੱਲ ਘੱਟ ਕਰਨ ਬਾਰੇ ਚੰਨੀ ਵੱਲੋਂ ਬੋਲਿਆ ਜਾ ਰਿਹਾ ਹੈ, ਜਦੋਂ ਕਿ ਲੋਕਾਂ ਨੂੰ ਪਾਣੀ ਦੇ ਬਿੱਲ 50 ਰੁਪਏ ਦੀ ਥਾਂ ਸੈਂਕੜੇ ਰੁਪਇਆ ਵਿੱਚ ਆ ਰਹੇ ਹਨ।ਮੁੱਖ ਮੰਤਰੀ ਵੱਲੋਂ ਜ਼ੀਰੋ ਕੀਮਤ ਦਾ ਬਿਜਲੀ  ਬਿੱਲ ਦਿਖਾਉਣ ਬਾਰੇ ਜੈ ਸਿੰਘ ਰੋੜੀ ਨੇ ਕਿਹਾ ਕਿ ਅੱਜ ਵੀ ਪੰਜਾਬੀਆਂ ਨੂੰ ਬਿਜਲੀ ਦੇ ਬਿੱਲ ਐਨੇ ਜ਼ਿਆਦਾ ਆ ਰਹੇ ਹਨ ਕਿ ਬਿੱਲ ਅਦਾ ਕਰਨ ਲਈ ਵੀ ਕਰਜ਼ਾ ਲੈਣਾ ਪੈ ਰਿਹਾ ਹੈ। ਸੱਚ ਤਾਂ ਇਹ ਹੈ ਕਿ ਪੰਜਾਬ 'ਚ ਗ਼ਰੀਬ ਪਰਿਵਾਰਾਂ ਦਾ ਬਿੱਲ ਵੀ ਜ਼ੀਰੋ ਨਹੀਂ ਹੋਇਆ ਅਤੇ ਨਾ ਹੀ ਬਕਾਏ ਬਿੱਲ ਮੁਆਫ਼ ਹੋਏ ਹਨ।'ਆਪ' ਆਗੂ ਨੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕੀਤਾ ਕਿ ਮੁੱਖ ਮੰਤਰੀ ਦੱਸਣ ਕਿੰਨੀਆਂ ਕਾਰਪੋਰੇਟ ਬਿਜਲੀ ਕੰਪਨੀਆਂ ਪੰਜਾਬ ਵਿਚੋਂ ਚਲੀਆਂ ਗਈਆਂ ਹਨ? ਕਿਹੜੇ ਮਾਰੂ ਬਿਜਲੀ ਸਮਝੌਤੇ ਰੱਦ ਕੀਤੇ ਹਨ? ਕਿਹੜੇ ਕੇਬਲ ਮਾਫ਼ੀਆ ਨੂੰ ਨੱਥ ਪਾਈ ਹੈ? ਰੇਤ ਮਾਫ਼ੀਆ ਦਾ ਕਿੱਥੇ ਲੱਕ ਤੋੜਿਆ ਗਿਆ ਹੈ ? ਜੈ ਸਿੰਘ ਰੋੜੀ ਨੇ ਕਿਹਾ ਕਿ ਸਚਾਈ ਇਹ ਹੈ ਕਿ ਪੰਜ ਸਾਲ ਪੰਜਾਬ ਨੂੰ ਹਰ ਖੇਤਰ ਵਿੱਚ ਲੁੱਟਣ ਵਾਲੀ ਕਾਂਗਰਸ ਸਰਕਾਰ ਕੇਵਲ 72 ਦਿਨਾਂ ਦੇ ਐਲਾਨਾਂ ਨਾਲ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੌਰਾਨ ਲੋਕ ਹਿਤੈਸ਼ੀ ਕੋਈ ਕੰਮ ਨਹੀਂ ਕੀਤਾ, ਇਸ ਲਈ ਚੰਨੀ ਸਰਕਾਰ ਪੰਜ ਸਾਲਾਂ ਦਾ ਰਿਪੋਰਟ ਕਾਰਡ  ਪੰਜਾਬ ਵਾਸੀਆਂ ਅੱਗੇ ਨਹੀਂ ਰੱਖ ਰਹੀ।

 

Tags: AAP , Aam Aadmi Party , AAP Punjab , Jai Singh Rouri , Neil Garg , Advocate Dinesh Chadha , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD