Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਵਪਾਰੀਆਂ ਦੇ ਦੱਸੇ ਅਨੁਸਾਰ ਦੂਰ ਕਰਾਂਗੇ ਵਪਾਰ ਜਗਤ ਦੀਆਂ ਸਮੱਸਿਆਵਾਂ: ਮਨੀਸ਼ ਸਿਸੋਦੀਆ

ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ’ਤੇ ਦਿੱਲੀ ਜਿਹਾ ਵਿਕਾਸ ਕਰਾਂਗੇ: ‘ਆਪ’ ਆਗੂ

Manish Sisodia, AAP, Aam Aadmi Party, AAP Punjab, Aam Aadmi Party Punjab, Aam Aadmi Party Punjab

Web Admin

Web Admin

5 Dariya News

ਸ੍ਰੀ ਫਤਿਹਗੜ੍ਹ ਸਾਹਿਬ/ ਅਮਲੋਹ , 03 Dec 2021

Last updated on: Dec 03, 2021, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕੇ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਦੇ ਉਦਯੋਗਿਕ ਖੇਤਰ ਮੰਡੀ ਗੋਬਿੰਦਗੜ੍ਹ ਵਿੱਚ ਪਾਰਟੀ ਵੱਲੋਂ ਕਰਵਾਏ ‘ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮਨੀਸ਼ ਸਿਸੋਦੀਆ ਦੀ ਗੱਲਬਾਤ’ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ, ਟਰਾਂਸਪੋਰਟਰਾਂ ਅਤੇ ਦੁਕਾਨਦਾਰਾਂ ਨਾਲ ਵਪਾਰ ਦੇ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵਪਾਰੀਆਂ, ਕਾਰੋਬਾਰੀਆਂ ਦੀਆਂ ਸਮੱਸਿਆਵਾਂ ਅਤੇ ਹੱਲ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਮਨੀਸ਼ ਸਿਸੋਦੀਆ ਨੇ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਵਾਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਰੋਬਾਰ ਜਗਤ ਦੀ ਸਮੱਸਿਆਵਾਂ ਦੇ ਹੱਲ ਬਾਰੇ ਕਾਰੋਬਾਰੀਆਂ ਨੂੰ ਹੀ ਪਤਾ ਹੈ, ਪਰ ਜੇ ਕੁੱਝ ਚਾਹੀਦਾ ਹੈ ਤਾਂ ਕੇਵਲ ਕਾਰੋਬਾਰੀਆਂ ਦੀ ਗੱਲ ਸੁਣਨ ਵਾਲੀ ਸਰਕਾਰ ਦੀ ਜ਼ਰੂਰਤ ਹੈ, ਤਾਂ ਜੋ ਸਾਰੇ ਸੁਝਾਵਾਂ ਨੂੰ ਅਮਲੀ ਜਾਮਾ ਪਹਿਨਾਇਆ  ਕੇ ਉਦਯੋਗ ਜਗਤ ਨੂੰ ਰਫ਼ਤਾਰ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾ ਇੰਸਪੈਕਟਰ ਰਾਜ ਨੂੰ ਬੰਦ ਕੀਤਾ ਜਾਵੇਗਾ, ਤਾਂ ਕਿ ਵਪਾਰੀ ਤੰਗ ਨਾ ਹੋਣ। ਇਸ ਤੋਂ ਇਲਾਵਾ ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਰਾਜਨੀਤਿਕ ਦਖ਼ਲਅੰਦਾਜ਼ੀ ਨੂੰ ਬੰਦ ਕੀਤਾ ਜਾਵੇਗਾ। ਸਿਸੋਦੀਆ ਨੇ ਕਿਹਾ ਕਿ ‘ਆਪ’ ਦੀ ਸਰਕਾਰ ਨੇ ਦਿੱਲੀ ਵਿੱਚ ਕਰਕੇ ਦਿਖਾਇਆ ਹੈ ਅਤੇ ਪੰਜਾਬ ਵਿਚ ਵੀ ਕਰਾਂਗੇ।ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਗੁਰਦੁਅਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਅਰਦਾਸ਼ ਕੀਤੀ।ਕਾਰੋਬਾਰੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇੱਕ ਬਾਰ ‘ਆਪ’ ਨੂੰ ਮੌਕਾ ਦੇਵੋ। ਵਪਾਰਕ ਦ੍ਰਿਸ਼ਟੀ ਜਿਹਾ ਹੀ ਮਹੌਲ ਪੰਜਾਬ ਵਿੱਚ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ‘ਆਪ’ ਦੀ ਪੂਰੀ ਸਰਕਾਰ ਨਹੀਂ ਹੈ, ਮਹਿਜ ਇੱਕ ਤਿਹਾਈ ਸਰਕਾਰ ਹੈ, ਬਾਵਜੂਦ ਇਸ ਦੇ ਦਿੱਲੀ ਵਿੱਚ ਉਦਾਹਰਨ ਪੇਸ਼ ਕਰਨ ਵਾਲੇ ਕੰਮ ਕਰਕੇ ਦਿਖਾਏ ਗਏ ਹਨ ਤਾਂ ਫ਼ਿਰ ਪੰਜਾਬ ਤਾਂ ਪੂਰਨ ਰਾਜ ਹੈ। ਇੱਥੇ ਬਹੁਤ ਜ਼ਿਆਦਾ ਕੰਮ ਕਰਨ ਦਾ ਮੌਕਾ ਮਿਲੇਗਾ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਲ 2015 ਵਿੱਚ ਦਿੱਲੀ ’ਚ ਵੀ ਵਪਾਰ ਜਗਤ ਕਈ ਪ੍ਰੇਸ਼ਾਨੀਆਂ ਨਾਲ ਜੂਝ ਰਿਹਾ ਸੀ। ਪਰ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਲਗਾਤਾਰ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਸਮੇਤ ਕਈ ਬੈਠਕਾਂ ਕੀਤੀਆਂ। ਫਿਰ ਸਭ ਤੋਂ ਪਹਿਲਾ ਇੰਸਪੈਕਟਰੀ ਰਾਜ ਬੰਦ ਕੀਤਾ, ਤਾਂਕਿ ਕਾਰੋਬਾਰੀ ਆਪਣੇ ਵਪਾਰ ’ਤੇ ਧਿਆਨ ਦੇ ਸਕੇ। ਇਸ ਤੋਂ ਬਾਅਦ ਕਰੋਬਾਰੀਆਂ, ਵਾਪਾਰੀਆਂ ਨੇ ਟੈਕਸ ਘੱਟ ਕਰਨ ਦੀ ਮੰਗ ਕੀਤੀ। ਜਦੋਂ ਕਿ ਸਰਕਾਰੀ ਅਤੇ ਨਿੱਜੀ ਟੈਕਸ ਦੇ ਜਾਣਕਾਰਾਂ ਨੇ ਟੈਕਸ ਘੱਟ ਕਰਨ ਨਾਲ ਸਰਕਾਰ ਚਲਾਉਣੀ ਮੁਸ਼ਕਲ ਦੱਸੀ ਸੀ। ਪਰ ਅਰਵਿੰਦ ਕੇਜਰੀਵਾਲ ਨੇ ਟੈਕਸ ਦੇ ਚੰਗੇ ਜਾਣਕਾਰ ਹੋਣ ਦੇ ਨਾਤੇ ਸਭ ਤੋਂ ਪਹਿਲਾ 2015 ਵਿੱਚ ਕੇਵਲ ਟਿੰਬਰ ’ਤੇ ਸਾਢੇ 12 ਫ਼ੀਸਦੀ ਟੈਕਸ ਨੂੰ ਘਟਾ ਕੇ 5 ਫ਼ੀਸਦੀ ਕੀਤਾ ਗਿਆ। ਨਤੀਜਣ ਸਾਲ 2016 ਵਿੱਚ ਬੀਤੇ ਸਾਲ ਦੇ ਮੁਕਾਬਲੇ ਸਰਕਾਰ ਨੂੰ ਇੱਕ ਫ਼ੀਸਦ ਵਾਧੂ ਟੈਕਸ ਪ੍ਰਾਪਤ ਹੋਇਆ। ਇਸ ਤੋਂ ਬਾਅਦ ਸਾਲ 2016 ਵਿੱਚ ਇੱਕਸਾਰ 44 ਪ੍ਰੋਡਕਟਾਂ ’ਤੇ ਸਾਢੇ 12 ਫ਼ੀਸਦੀ ਤੋਂ ਟੈਕਸ ਘਟਾ ਕੇ 5 ਫ਼ੀਸਦੀ ਕੀਤਾ ਗਿਆ। ਇਸ ਨਾਲ ਸਾਲ 2017 ਵਿੱਚ ਦਿੱਲੀ ਸਰਕਾਰ ਦਾ ਬਜਟ 30 ਹਜ਼ਾਰ ਕਰੋੜ ਰੁਪਏ ਜ਼ਿਆਦਾ ਵਧਿਆ ਅਤੇ ਮਹਿਜ਼ ਦੋ ਸਾਲ ਵਿੱਚ ਬਜਟ 30 ਹਜ਼ਾਰ ਕਰੋੜ ਤੋਂ ਵਧ ਕੇ 40 ਹਜ਼ਾਰ ਕਰੋੜ ’ਤੇ ਪਹੁੰਚ ਗਿਆ ਅਤੇ 5 ਸਾਲ ਵਿੱਚ ਇਹੀ ਬਜਟ ਵੱਧ ਕੇ 60 ਹਜ਼ਾਰ ਕਰੋੜ ’ਤੇ ਪਹੁੰਚ ਚੁੱਕਾ ਹੈ।ਮਨੀਸ਼ ਸਿਸੋਦੀਆ ਨੇ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਨੂੰ ਜੀ.ਐਸ.ਟੀ. ਨੂੰ ਵੀ ਸੁਵਿਧਾਜਨਕ ਬਣਾਏ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੀ.ਐਸ.ਟੀ. ਸਹਾਇਕ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਉਹ ਖੁੱਦ ਵਪਾਰ ਜਗਤ ਨਾਲ ਗੱਲ ਕਰਕੇ ਜੀ.ਐਸ.ਟੀ. ਕੌਂਸਲ ਮੁੱਦੇ ਉਠਾਉਂਦੇ ਰਹੇ ਹਨ ਅਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਵਪਾਰਕ ਦ੍ਰਿਸ਼ਟੀਕੋਣ ਦੇ ਮੁੱਦੇਨਜ਼ਰ ਇੱਥੇ ਵੀ ਚੰਗਾ ਮਹੌਲ ਪ੍ਰਦਾਨ ਕੀਤਾ ਜਾਵੇਗਾ।ਇਸ ਮੌਕੇ ਵਪਾਰ ਵਿੰਗ ਪੰਜਾਬ ਦੇ ਇੰਚਾਰਜ ਰਮਨ ਮਿੱਤਲ, ਸਹਿ ਇੰਚਾਰਜ ਅਨਿਲ ਠਾਕੁਰ, ਅਮਲੋਹ ਦੇ ਹਲਕਾ ਇੰਚਾਰਜ ਗੈਰੀ ਵੜਿੰਗ ਅਤੇ ਫਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਲਖਬੀਰ ਸਿੰਘ ਰਾਏ ਵੀ ਹਾਜ਼ਰ ਸਨ।

 

 

Tags: Manish Sisodia , AAP , Aam Aadmi Party , AAP Punjab , Aam Aadmi Party Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD