Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜਗਾਰ ਅਤੇ ਸਮਾਨਤਾ ਦਾ ਦਰਜਾ ਦਵਾਉਣ ਲਈ ਵਚਨਵੱਧ : ਰਜੀਆ ਸੁਲਤਾਨਾ

ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ-2021 ਸਬੰਧੀ ਰਾਜ ਪੱਧਰੀ ਸਮਾਗਮ ਮਾਲੇਰਕੋਟਲਾ ਵਿੱਚ ਆਯੋਜਿਤ

Razia Sultana, Punjab Pradesh Congress Committee, Congress, Punjab Congress, Government of Punjab, Punjab Government, Punjab, Malerkotla, International Day of Persons  With Disabilities

Web Admin

Web Admin

5 Dariya News

ਮਾਲੇਰਕੋਟਲਾ , 03 Dec 2021

Last updated on: Dec 03, 2021, 00:00 IST

ਸਾਲ 2021-22 ਦਾ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਦਿਹਾੜਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਸਥਾਨਕ ਉਰਦੂ ਅਕੈਡਮੀ ਵਿਖੇ ਮਨਾਇਆ ਗਿਆ। ਅਜਿਹੇ ਪ੍ਰੋਗਰਾਮ ਹਰੇਕ ਜਲਿਾ ਪੱਧਰ ‘ਤੇ ਵੀ ਮਨਾਏ ਗਏ, ਜਿਸ ਵਿੱਚ ਦਿਵਿਆਂਗ ਵਿਅਕਤੀਆਂ ਲਈ ਮੈਡੀਕਲ ਕੈਂਪ/ਯੂ.ਡੀ.ਆਈ.ਡੀ ਕੈਂਪ ਆਯੋਜਿਤ ਕੀਤੇ ਗਏ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਸ਼੍ਰੀਮਤੀ ਰਜੀਆ ਸੁਲਤਾਨਾ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸ਼ਿਰਕਤ ਕੀਤੀ ਗਈ। ਇਸ ਸਮਾਰੋਹ ਦੀ ਪ੍ਰਧਾਨਗੀ ਰਾਜੀ.ਪੀ.ਸ਼੍ਰੀਵਾਸਤਵਾ, ਆਈ.ਏ.ਐਸ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਕੀਤੀ ਗਈ। ਸਮਾਗਮ ਦੌਰਾਨ ਇਸ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਲੋਕਾਂ ਨੂੰ ਬਨਾਉਟੀ ਅੰਗ ਵੀ ਦਾਨ ਕੀਤੇ ਗਏ। ਸੰਬੋਧਨ ਦੌਰਾਨ ਸ਼੍ਰੀਮਤੀ ਰਜੀਆ ਸੁਲਤਾਨਾ ਵੱਲੋਂ ਸਮੂਹ ਪੰਜਾਬੀਆਂ ਨੂੰ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਮੌਕੇ ਤੇ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਪੰਜਾਬ ਸਰਕਾਰ ਰਾਜ ਵਿੱਚ ਦਿਵਿਆਂਗਜਨਾਂ ਦੀ ਭਲਾਈ, ਉਹਨਾਂ ਲਈ ਰੋਜਗਾਰ ਅਤੇ ਸਮਾਨਤਾ ਦਾ ਦਰਜਾ ਦਵਾਉਣ ਲਈ ਵਚਨਵੱਧ ਹੈ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਈ ਸਕੀਮਾਂ ਚਲਾ ਰਿਹਾ ਹੈ, ਇਹਨਾਂ ਵੱਖ ਵੱਖ ਸਕੀਮਾਂ ਦੇ ਲਾਭ ਦਿਵਿਆਂਗ ਵਿਅਕਤੀਆਂ ਨੂੰ ਮਿਲ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ, ਉਹਨਾਂ ਦੇ ਸਰਬਪੱਖੀ ਵਿਕਾਸ ਅਤੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾਂ ਵਿੱਚ ਲਿਆਉਣ ਲਈ ਬਹੁਤ ਵੱਡੇ ਪੱਧਰ ਤੇ ਉਪਰਾਲੇ ਕੀਤੇ ਗਏ ਹਨ।

ਉਹਨਾਂ ਇਸ ਖੇਤਰ ਵਿੱਚ ਕੰਮ ਕਰਦੀ ਐਨ ਜੀ ਓ ਅਲਿਮਕੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਸਥਾ ਵਲੋਂ ਮੁਫਤ ਅੰਗ ਦੇਣ ਦਾ ਉਪਰਾਲਾ ਬਹੁਤ ਵਧੀਆ ਹੈ। ਉਹਨਾਂ ਸੰਸਥਾ ਨੂੰ ਮਾਲੇਰਕੋਟਲਾ ਵਿੱਚ ਵਿਸੇਸ ਕੈਂਪ ਲਗਾਉਣ ਦੀ ਅਪੀਲ ਕੀਤੀ ਤਾਂ ਕਿ ਇਲਾਕੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਮਿਲ ਸਕੇ। ਉਹਨਾਂ ਕਿਹਾ ਕਿ ਇਹ ਇੱਕ ਪੁੰਨ ਦਾ ਕੰਮ ਹੈ। ਉਹਨਾਂ ਕਿਹਾ ਕਿ ਦਿਵੀਆਂਗ ਲੋਕਾਂ ਉੱਤੇ ਮਾਲਕ ਦੀ ਵਿਸੇਸ ਕਿਰਪਾ ਹੁੰਦੀ ਹੈ। ਵਧੇਰੇ ਊਰਜਾ ਹੁੰਦੀ ਹੈ। ਪੰਜਾਬ ਸਰਕਾਰ ਹਮੇਸਾਂ ਇਹਨਾਂ ਨਾਲ ਹੈ। ਇਹਨਾਂ ਨੂੰ ਹਰ ਤਰਾਂ ਦੀ ਸਹਾਇਤਾ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ ਵਿਭਾਗ ਦੇ ਡਾਇਰੈਕਟਰ, ਸ੍ਰੀ ਡੀ.ਪੀ.ਐਸ ਖਰਬੰਦਾ, ਆਈ.ਏ.ਐਸ ਅਤੇ ਦਿਵਿਆਂਗਤਾ ਦੇ ਖੇਤਰ  ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਅਤੇ ਹੋਰ ਬੁੱਧੀਜੀਵੀਆਂ ਵੱਲੋਂ ਭਾਗ ਲਿਆ ਗਿਆ। ਸਮਾਰੋਹ ਦੀ ਸ਼ੁਰੂਆਤ ਕਰਦੇ ਹੋਏ ਵਿਭਾਗ ਦੇ ਡਾਇਰੈਕਟਰ ਵੱਲੋਂ ਕੈਬਨਿਟ ਮੰਤਰੀ ਅਤੇ ਪ੍ਰਮੁੱਖ ਸਕੱਤਰ ਦੇ ਨਾਲ-ਨਾਲ ਦਾ ਸਮਾਰੋਹ ਵਿੱਚ ਮੌਜੂਦ ਸਮੂਹ ਸੰਸਥਾਵਾਂ, ਬੁੱਧੀਜੀਵੀਆਂ ਅਤੇ ਹੋਰ ਮੈਂਬਰਾਂ ਦਾ ਇਸ ਸਮਾਰੋਹ ਵਿੱਚ ਭਾਗ ਲੈਣ ਤੇ ਸਵਾਗਤ ਕੀਤਾ ਗਿਆ।ਇਸ ਮੌਕੇ ਤੇ ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ ਵੱਲੋਂ ਦੱਸਿਆ ਗਿਆ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ, ਅੱਜ ਦਾ ਦਿਨ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਅਤੇ ਭਲਾਈ ਨੂੰ ਉਤਸ਼ਾਹਤ ਕਰਨ ਅਤੇ ਉਹਨਾਂ ਵਿੱਚ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਜੀਵਨ ਦੇ ਸਾਰੇ ਪਹਿਲੂਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਦਿਨ ਹੈ। ਅੱਜ ਦਾ ਦਿਨ ਇਸ ਵਿਭਾਗ ਦੀ ਇਹ ਵਚਨਬੱਧਤਾ ਵੀ ਦਰਸਾਉਦਾ ਹੈ ਕਿ ਇਹ ਵਰਗ ਸਮਾਜ ਦੀ ਹਰ ਗਤੀਵਿਧੀ ਦਾ ਭਾਗੀਦਾਰ ਬਣੇ ਅਤੇ ਹਮੇਸਾਂ ਆਪਣੇ ਅਧਿਕਾਰਾਂ ਲਈ ਜਾਗਰੂਕ ਰਹੇ । ਇਸ ਉਪਰੰਤ ਸ਼੍ਰੀਮਤੀ ਰਜੀਆ ਸੁਲਤਾਨਾ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ  ਵਲੋਂ  ਔਰਤ ਸਸ਼ਕਤੀਕਰਨ ਸਬੰਧੀ ਇੰਮਪਰੂਵਮੈਂਟ ਟਰੱਸਟ ਮਾਰਕੀਟ ਵਿਖੇ ਬੀਬੀਆਂ ਦੀ ਦੁਕਾਨ (ਰੂਰਲ ਹਾਟ) ਦਾ ਵੀ ਉਦਘਾਟਨ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ , ਐਸ.ਡੀ.ਐਮ. ਮਲੇਰਕੋਟਲਾ ਸ੍ਰੀ ਜਸਬੀਰ ਸਿੰਘ , ਜ਼ਿਲਾ ਸਮਾਜਿਕ ਸੁਰਖਿਆ ਅਫ਼ਸਰ ਮਲੇਰਕੋਟਲਾ ਸ੍ਰੀਮਤੀ ਲਵਲੀਨ ਬਲਿੰਗ, ਡੀ.ਪੀ.ਓ. ਸ੍ਰੀ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਹਾਜ਼ਰ ਸਨ ।     

 

Tags: Razia Sultana , Punjab Pradesh Congress Committee , Congress , Punjab Congress , Government of Punjab , Punjab Government , Punjab , Malerkotla , International Day of Persons With Disabilities

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD