Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sidhu  Moosewala, Navjot Singh Sidhu

Web Admin

Web Admin

5 Dariya News

ਚੰਡੀਗੜ੍ਹ , 03 Dec 2021

Last updated on: Dec 03, 2021, 00:00 IST

ਸਿੱਧੂ ਮੂਸੇਵਾਲਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਸਧਾਰਨ ਪਰਿਵਾਰਕ ਪਿਛੋਕੜ ਨਾਲ ਸਬੰਧਤ ਰੱਖਦੇ ਹਨ ਕਿਉਂ ਜੋ ਉਨਾਂ ਦੇ ਪਿਤਾ ਭੋਲਾ ਸਿੰਘ ਸਾਬਕਾ ਫੌਜੀ ਹਨ ਜਦਕਿ ਮਾਤਾ ਚਰਨ ਕੌਰ ਪਿੰਡ ਦੇ ਸਰਪੰਚ ਹਨ। ਉਨਾਂ ਕਿਹਾ ਕਿ ਮੂਸੇਵਾਲਾ ਜੋ ਦੁਨੀਆਂ ਭਰ ਵਿਚ ਕਰੋੜਾਂ ਦੀ ਗਿਣਤੀ ’ਚ ਚਾਹੁਣ ਵਾਲਿਆਂ ਦੇ ਦਿਲਾਂ ਦੀ ਧੜਕਣ ਹਨ, ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਕਿਉਂਕਿ ਉਹ ਜ਼ਮੀਨੀ ਪੱਧਰ ਉਤੇ ਜੁੜੇ ਹੋਏ ਇਨਸਾਨ ਹਨ। ਉਨਾਂ ਕਿਹਾ ਕਿ ਸਿਆਸੀ ਪਿੜ ਵਿਚ ਦਾਖਲ ਤੋਂ ਬਾਅਦ ਮੂਸੇਵਾਲਾ ਆਪਣੀ ਨਵੀਂ ਜ਼ਿੰਮੇਵਾਰੀ ਰਾਹੀਂ ਲੋਕਾਂ ਦੀ ਸੇਵਾ ਵੀ ਉਸੇ ਜੋਸ਼ੋ-ਖਰੋਸ਼ ਨਾਲ ਕਰਨਗੇ, ਜਿਸ ਤਰਾਂ ਉਨਾਂ ਨੇ ਬਹੁਤ ਘਾਲਣਾ ਘਾਲ ਕੇ ਸੰਗੀਤ ਦੀ ਦੁਨੀਆ ਵਿਚ ਸ਼ੋਹਰਤ ਕਮਾਈ ਹੈ।ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਨੇ ਦੁਨੀਆ ਭਰ ਵਿਚ ਖਾਸ ਕਰਕੇ ਨੌਜਵਾਨਾਂ ਵਿਚ ਆਪਣੀ ਪ੍ਰਸਿੱਧੀ ਰਾਹੀਂ ਪੰਜਾਬੀ ਸੰਗੀਤ ‘ਚ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸੰਸਕਾਂ ਦੀ ਬੇਸ਼ੁਮਾਰ ਗਿਣਤੀ ਨਾਲ ਸੰਗੀਤ ਦੇ ਅਨੰਤ ਹੁਨਰ ਨਾਲ ਮੂਸੇਵਾਲਾ ਆਪਣੇ ਮਾਪਿਆਂ ਦੇ ਰਸਤੇ ਉਤੇ ਚੱਲਦੇ ਹੋਏ ਮਨੁੱਖਤਾ ਦੀ ਤਨੋ-ਮਨੋ ਸੇਵਾ ਕਰਨਗੇ।ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨਾਂ ਨੂੰ ਕਾਂਗਰਸ ਵਿਚ ਸ਼ਾਮਲ ਹੋ ਕੇ ਖੁਸ਼ੀ ਹੋਈ ਹੈ ਕਿਉਂਕਿ ਸਿਰਫ ਇਹੀ ਸਿਆਸੀ ਪਾਰਟੀ ਹੈ ਜਿੱਥੇ ਸਮਾਜ ਦੀ ਸੇਵਾ ਕਰਨ ਲਈ ਵਿਸ਼ੇਸ਼ ਤੌਰ ਉਤੇ ਨਿਮਾਣੇ ਜਿਹੇ ਪਿਛੋਕੜ ਵਾਲੇ ਸਧਾਰਨ ਲੋਕਾਂ ਨੂੰ ਢੁਕਵਾਂ ਮੰਚ ਪ੍ਰਦਾਨ ਕੀਤਾ ਜਾਂਦਾ ਹੈ।ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਅਰੁਣਾ ਚੌਧਰੀ, ਰਾਜ ਕੁਮਾਰ ਵੇਰਕਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ ਅਤੇ ਪਿਰਮਲ ਸਿੰਘ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sidhu Moosewala , Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD