Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਮਜੋਰ ਵਰਗਾਂ ਪ੍ਰਤੀ ਕੈਪਟਨ ਦੀ ਸੌੜੀ ਮਾਨਸਿਕਤਾ ਦੀ ਕਰੜੀ ਨਿਖੇਧੀ

ਕਿਹਾ, ਮੇਰੇ ਵੱਲੋਂ ਆਮ ਲੋਕਾਂ ਲਈ ਉਠਾਏ ਮੁੱਦਿਆਂ ਕਰਕੇ ਮਹਾਰਾਜੇ ਨੇ ਹਮੇਸ਼ਾ ਮੈਨੂੰ ਨਿਸ਼ਾਨਾ ਬਣਾਇਆ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Aruna  Chaudhary, Bhoa, Pathankot

Web Admin

Web Admin

5 Dariya News

ਭੋਆ (ਪਠਾਨਕੋਟ) , 03 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾ ਹੀ ਕੈਪਟਨ ਦੇ ਨਿਸ਼ਾਨੇ ਉਤੇ ਰਹੇ ਹਨ। ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਰ ਪਿਛੋਕੜ ਵਾਲੇ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਨਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਹਮੇਸਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਮਹਾਰਾਜਾ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਰਾਹਤ ਦੇਣ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਉਨਾਂ ਦੇ ਹਿੱਤਾਂ ਨੂੰ ਢਾਹ ਲਾਉਣਾ ਸੁਰੂ ਕਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਨੇ ਆਮ ਅਤੇ ਦੱਬੇ-ਕੁਚਲੇ ਲੋਕਾਂ ਲਈ ਆਪਣਾ ਸੰਘਰਸ ਜਾਰੀ ਰੱਖਿਆ ਜਿਸ ਕਾਰਨ ਹੰਕਾਰੀ ਮਹਾਰਾਜਾ ਨੂੰ ਕਾਂਗਰਸ ਪਾਰਟੀ ਨੇ ਸੱਤਾ ਤੋਂ ਲਾਂਭੇ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਮੁੱਖ ਮੰਤਰੀ ਦੀ ਜੰਿਮੇਵਾਰੀ ਆਮ ਵਿਅਕਤੀ ਨੂੰ ਸੌਂਪਣ ਦਾ ਕ੍ਰਾਂਤੀਕਾਰੀ ਫੈਸਲਾ ਸਿਰਫ ਕਾਂਗਰਸ ਪਾਰਟੀ ਹੀ ਲੈ ਸਕਦੀ ਹੈ। ਉਨਾਂ ਅੱਗੇ ਕਿਹਾ ਕਿ ਇਹ ਕ੍ਰਾਂਤੀ ਤਾਂ ਹੀ ਕਾਇਮ ਰਹਿ ਸਕਦੀ ਹੈ, ਜੇਕਰ ਸਾਰੇ ਆਮ ਅਤੇ ਲੋੜਵੰਦ ਲੋਕ ਕਾਂਗਰਸ ਦੇ ਸਮਰਥਨ ਲਈ ਇਕਜੁੱਟ ਹੋ ਜਾਣ। ਮੁੱਖ ਮੰਤਰੀ ਚੰਨੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਸਕਤੀਸਾਲੀ ਕੁਲੀਨ ਵਰਗ ਗਰੀਬਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਕੇ ਇਸ ਆਮ ਵਿਅਕਤੀ ਦੀ ਸਰਕਾਰ ਨੂੰ ਢਾਹ ਲਾਉਣ ਦੀ ਸਾਜਿਸ ਰਚ ਰਿਹਾ ਹੈ।ਅਕਾਲੀ, ਭਾਜਪਾ ਅਤੇ ਅਮਰਿੰਦਰ ‘ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਹਨ। ਉਨਾਂ ਕਿਹਾ ਕਿ ਮੋਦੀ, ਬਾਦਲ ਅਤੇ ਕੈਪਟਨ ਦੀ ਤਿਕੜੀ ਨੇ ਸੂਬੇ ਦੇ ਹਿੱਤਾਂ ਨੂੰ ਖਤਰੇ ਵਿਚ ਪਾਉਣ ਲਈ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਸਿ ਰਚੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਕਿਸਾਨ ਵਿਰੋਧੀ ਕਾਨੂੰਨ ਲਈ ਅਕਾਲੀ ਜ਼ਿੰਮੇਵਾਰ ਹਨ ਕਿਉਂਕਿ ਉਨਾਂ ਨੇ 2013 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕੰਟਰੈਕਟ ਫਾਰਮਿੰਗ ਬਿੱਲ ਪਾਸ ਕੀਤਾ ਜੋ ਬਾਅਦ ਵਿੱਚ ਕਾਲੇ ਖੇਤੀ ਕਾਨੂੰਨਾਂ ਦਾ ਆਧਾਰ ਬਣਿਆ। ਉਹਨਾਂ ਅੱਗੇ ਕਿਹਾ ਕਿ ਉਹ ਇਹਨਾਂ ਕਾਲੇ ਕਾਨੂੰਨਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਭਾਜਪਾ ਨਾਲ ਮਿਲੇ ਹੋਏ ਹਨ।

 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਧਨਾਢ ਸਿਆਸਤਦਾਨਾਂ ਦੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਲੋਕਾਂ ਤੋਂ ਸੱਤਾ ਖੋਹ ਲਈ ਸੀ। ਉਨਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਵਰਗੇ ਇਸ ਕੁਲੀਨ ਵਰਗ ਦੇ ਮੈਂਬਰ ਆਪੋ-ਆਪਣੇ ਨਿੱਜੀ ਹਿੱਤਾਂ ਲਈ ਗੱਠਜੋੜ ਕਰਕੇ ਸੂਬੇ ਨੂੰ ਲੁੱਟਦੇ ਸਨ। ਉਨਾਂ ਅੱਗੇ ਕਿਹਾ ਕਿ ਇਹ ਵਰਗ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਆਪਸ ਵਿੱਚ ਮਿਲ ਕੇ ਵਾਰੋ-ਵਾਰੀ ਸੱਤਾ ਸੰਭਾਲ ਕੇ ਪੰਜਾਬ ਨੂੰ ਜਾਣਬੁੱਝ ਲੁੱਟਦੇ ਆ ਰਹੇ ਹਨ ਅਤੇ ਹਰ ਪੰਜ ਸਾਲ ਬਾਅਦ ਸਿਰਫ ਸਾਸਕ ਬਦਲਦੇ ਹਨ ਪਰ ਸੱਤਾ ਉਨਾਂ ਦੇ ਹੱਥਾਂ ਵਿੱਚ ਹੀ ਰਹਿੰਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਲੋਕਾਂ ਦੇ ਹੱਥ ਵਿੱਚ ਆ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਆਪ ਮੁਸ਼ਕਲਾਂ ਭਰਿਆ ਜੀਵਨ ਬਸਰ ਕੀਤਾ ਹੈ, ਇਸ ਲਈ ਉਹ ਆਮ ਆਦਮੀ ਦੀਆਂ ਮੁਸਕਿਲਾਂ ਤੋਂ ਚੰਗੀ ਤਰਾਂ ਵਾਕਫ਼ ਹਨ। ਚੰਨੀ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਗਰੀਬ ਅਤੇ ਆਮ ਆਦਮੀ ਦੀ ਭਲਾਈ ਲਈ ਸਾਰੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਜਦੋਂ ਤੱਕ ਉਹ ਸੱਤਾ ਵਿੱਚ ਹਨ, ਉਦੋਂ ਤੱਕ ਉਹ ਆਪਣੀ ਇਹ ਜ਼ਿੰਮੇਵਾਰੀ ਇਸੇ ਤਰਾਂ ਨਿਭਾਉਂਦੇ ਰਹਿਣਗੇ।ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੂਬੇ ਬਾਰੇ ਤੁੱਛ ਜਾਣਕਾਰੀ ਲਈ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੀ ਸੱਤਾ ਦੀ ਲਾਲਸਾ ਲਈ ਹਨੇਰੇ ਵਿਚ ਤੀਰ ਮਾਰ ਰਹੇ ਹਨ। ਉਨਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਾ ਕੇਜਰੀਵਾਲ ਪੰਜਾਬ ਬਾਰੇ ਕੁਝ ਨਹੀਂ ਜਾਣਦਾ ਪਰ ਬੇਤੁਕੀ ਬਿਆਨਬਾਜ਼ੀ ਨਾਲ ਪੰਜਾਬ ਦੀ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਅਜਿਹੀ ਸੌੜੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸੱਤਾ ਦਾ ਲਾਲਚੀ ਹੈ ਜੋ ਪੰਜਾਬ ‘ਤੇ ਰਾਜ ਕਰਨਾ ਚਾਹੁੰਦਾ ਹੈ, ਜਿਸ ਕਾਰਨ ਉਹ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕਰ ਰਿਹਾ ਹੈ। ਉਨਾਂ ਸਪੱਸਟ ਸਬਦਾਂ ਵਿੱਚ ਕਿਹਾ ਕਿ ਕੇਜਰੀਵਾਲ ਅਤੇ ਜੁੰਡਲੀ ਨੂੰ ਇੱਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੂੰ ਆਪਣੀ ਧਰਤੀ ਅਤੇ ਲੋਕਾਂ ਨਾਲ ਪਿਆਰ ਹੈ ਅਤੇ ਉਨਾਂ ਨੇ ਕਦੇ ਵੀ ਕਿਸੇ ਬਾਹਰਲੇ ਵਿਅਕਤੀ ਨੂੰ ਆਪਣੇ ਸੂਬੇ ਵਿੱਚ ਆਉਣ ਅਤੇ ਰਾਜ ਕਰਨ ਦੀ ਇਜਾਜਤ ਨਹੀਂ ਦਿੱਤੀ। ਚੰਨੀ ਨੇ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਫੇਲ ਹੋ ਚੁੱਕੀ ਹੈ ਜਦਕਿ ਕਾਂਗਰਸ ਲੋਕਾਂ ਦੀ ਭਲਾਈ ਲਈ ਬਿਹਤਰੀਨ ਕੰਮ ਕਰ ਰਹੀ ਹੈ।

 ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਹਨਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਹਨਾਂ ਕਿਹਾ ਕਿ ਮੈਂ ਸੂਬੇ ਦੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਿਹਾ ਹਾਂ। ਉਹਨਾਂ ਦੀ ਸਰਕਾਰ ਵੱਲੋਂ  ਕੀਤੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ  ਉਹਨਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲ ਮੁਆਫ ਕੀਤੇ, ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ, ਰੇਤ ਦੇ ਰੇਟ ਘਟਾ ਕੇ 5.50 ਪ੍ਰਤੀ ਕਿਊਬਿਕ ਫੁੱਟ ਰੁਪਏ ਕੀਤੇ ਅਤੇ ਗੰਨੇ ਦੇ ਵਧੇ ਹੋਏ 50 ਰੁਪਏ ਭਾਅ ਵਿੱਚੋਂ ਪੰਜਾਬ ਸਰਕਾਰ 35 ਰੁਪਏ ਝੱਲੇਗੀ, ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਕਈ ਹੋਰ ਮਹੱਤਵਪੂਰਨ ਫੈਸਲੇ ਵੀ ਲਏ ਜਾਣਗੇ।ਸਰਹੱਦੀ ਖੇਤਰਾਂ ਦੇ ਵਸਨੀਕਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਖੇਤਰ ਵਿੱਚ ਬਹਾਦਰ ਲੋਕ ਰਹਿੰਦੇ ਹਨ ਪਰ ਫਿਰ ਵੀ ਰਾਜ ਸਰਕਾਰਾਂ ਨੇ ਉਨਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਹਨਾਂ ਕਿਹਾ ਕਿ ਇਸ ਖੇਤਰ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ, ਜਿਵੇਂ ਬਾਦਲਾਂ ਤੇ ਮਹਾਰਾਜਾ ਨੇ ਆਪੋ-ਆਪਣੇ ਖੇਤਰਾਂ ਦਾ ਵਿਕਾਸ ਕੀਤਾ ਸੀ।  ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ, “ਮੇਰਾ ਵਾਅਦਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਜਲਦ ਹੀ ਵਿੱਚ ਵਿਆਪਕ ਵਿਕਾਸ ਕੀਤਾ ਜਾਵੇਗਾ।’’ ਇਸ ਦੌਰਾਨ ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਮੈਡੀਕਲ ਕਾਲਜ,  ਭੋਆ ਨੂੰ ਪ੍ਰਬੰਧਕੀ ਬਲਾਕ ਐਲਾਨਣ, ਨਰੋਟ ਜੈਮਲ ਸਿੰਘ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਸੰਤ ਬਾਬਾ ਨਾਭਾ ਦਾਸ ਦੀ ਇਮਾਰਤ ਲਈ ਢੁਕਵੀਂ ਜ਼ਮੀਨ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ‘ਚੰਨੀ ਰਾਜ, ਚੰਗਾ ਰਾਜ’ ਦਾ ਨਾਅਰਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਕਾਂਗਰਸ ਪਾਰਟੀ ਵਿੱਚ ਨਵੀਂ ਰੂਹ ਫੂਕੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ  ਮਿਸਾਲੀ ਵਿਕਾਸ ਅਤੇ ਲੋਕ ਪੱਖੀ ਪਹਿਲਕਦਮੀਆਂ ਦਾ ਇੱਕ ਨਵਾਂ ਦੌਰ ਦੇਖ ਰਿਹਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਸਰਹੱਦੀ ਜਿਲਿਆਂ ਵਿੱਚ ਸਰਬਪੱਖੀ ਵਿਕਾਸ ਦੀ ਨਵੀਂ ਪਿਰਤ ਪਾਈ ਹੈ, ਜਿਸ ਨੂੰ ਹੁਣ ਤੱਕ ਅਣਗੌਲਿਆ ਕੀਤਾ ਗਿਆ ਸੀ। ਆਪਣੇ ਸੰਬੋਧਨ ਵਿੱਚ ਵਿਧਾਇਕ ਜੋਗਿੰਦਰ ਪਾਲ ਨੇ ਚੰਨੀ ਨੂੰ ਆਮ ਲੋਕਾਂ ਦਾ ਮੁੱਖ ਮੰਤਰੀ ਦੱਸਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਹਰ ਗਰੀਬ ਆਦਮੀ ਦਾ ਸੁਪਨਾ ਸਾਕਾਰ ਕੀਤਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ। ਸ੍ਰੀ ਜੋਗਿੰਦਰ ਪਾਲ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਪੰਜਾਬ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗੁਰਦੁਆਰਾ ਬਾਰਠ ਸਾਹਿਬ ਵਿਖੇ ਮੱਥਾ ਟੇਕਿਆ ਜਿੱਥੇ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਚੰਨੀ ਨੇ ਪਿੰਡ ਬੰਨੀ ਲੋਧੀ ਵਿਖੇ ਖੇਡ ਸਟੇਡੀਅਮ ਅਤੇ ਪਿੰਡ ਲਾਹੜੀ ਮਹੰਤਾ ਵਿਖੇ 66 ਕੇ.ਵੀ ਪਾਵਰ ਸਟੇਸ਼ਨ ਵੀ ਲੋਕ ਅਰਪਣ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਅਮਿਤ ਵਿਜ, ਸਾਬਕਾ ਮੰਤਰੀ ਰਮਨ ਭੱਲਾ, ਕਾਂਗਰਸੀ ਆਗੂ ਅਸ਼ੋਕ ਵਢੇਰਾ, ਉਦਯੋਗ ਵਿਭਾਗ ਦੇ ਵਾਈਸ ਚੇਅਰਮੈਨ ਕਾਰਤਿਕ ਵਢੇਰਾ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Aruna Chaudhary , Bhoa , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD