Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵੋਟਰ ਜਾਗਰੂਕਤਾ ਦੇ ਲਈ ਫਿਰੋਜ਼ਪੁਰ ਵਿਚ ਕੱਢੀ ਗਈ ਵਿਸ਼ਾਲ ਸਵੀਪ ਸਾਈਕਲ ਰੈਲੀ

ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਖ਼ੁਦ ਸਾਈਕਲ ਚਲਾ ਕੇ ਕੀਤੀ ਵੋਟਿੰਗ ਦੀ ਅਪੀਲ

DC Ferozepur, Deputy Commissioner Ferozepur, Ferozepur, Davinder Singh

Web Admin

Web Admin

5 Dariya News

ਫਿਰੋਜ਼ਪੁਰ , 05 Dec 2021

Last updated on: Dec 05, 2021, 00:00 IST

ਆਗਾਮੀ ਚੋਣਾਂ ਵਿਚ ਫਿਰੋਜ਼ਪੁਰ ਜ਼ਿਲ੍ਹੇ ਨੂੰ ਮਤਦਾਨ ਦੇ ਖੇਤਰ ਵਿੱਚ ਮੋਹਰੀ ਜ਼ਿਲ੍ਹੇ ਵਿਚ ਸ਼ੁਮਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵੋਟਰ ਜਾਗਰੂਕਤਾ ਪ੍ਰੋਗਰਾਮ ਦੇ ਤਹਿਤ ਐਤਵਾਰ ਸਵੇਰੇ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ। ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫ਼ਸਰ ਦਵਿੰਦਰ ਸਿੰਘ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤੇ ਖ਼ੁਦ ਸਾਈਕਲ ਚਲਾ ਕੇ ਲੋਕਾਂ ਨੂੰ ਵੋਟਿੰਗ ਦੀ ਅਪੀਲ ਕੀਤੀ। ਸਾਈਕਲ ਰੈਲੀ ਸਵੇਰੇ 8 ਵਜੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਰਵਾਨਾ ਹੋ ਕੇ ਊਧਮ ਸਿੰਘ ਚੌਂਕ, ਮੁਲਤਾਨੀ ਗੇਟ, ਮਖੂ ਗੇਟ, ਜ਼ੀਰਾ ਗੇਟ ਤੋਂ ਹੁੰਦੀ ਹੋਈ ਵਾਪਸ ਸ਼ਹੀਦ ਊਧਮ ਸਿੰਘ ਚੌਂਕ ਤੋਂ ਹੁੰਦੀ ਹੋਈ ਵਾਪਸ ਸ਼ਹੀਦ ਭਗਤ ਸਿੰਘ ਸਟੇਡੀਅਮ ਖਤਮ ਹੋਈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੋਟ ਦੀ ਤਾਕਤ ਤੋਂ ਜਾਣੂੰ ਕਰਵਾਉਂਦਿਆਂ ਪ੍ਰੇਰਣਾ ਦਿੱਤੀ ਕਿ ਲੋਕਤੰਤਰ ਦੀ ਮਜ਼ਬੂਤੀ ਲਈ 18-19 ਸਾਲ ਦੇ ਹਰੇਕ ਨੌਜਵਾਨ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਕੇ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ, ਕਿਉਂਕਿ ਇੱਕ-ਇੱਕ ਵੋਟ ਹੀ ਦੇਸ਼ ਦੇ ਨਿਰਮਾਣ ਵਿੱਚ ਯੋਗਦਾਨ ਪਾਉਂਦੀ ਹੈ ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਅਸੀਂ ਆਪਣੇ ਮਨ-ਪਸੰਦ ਦੀ ਸਰਕਾਰ ਚੁਣ ਸਕਦੇ ਹਾਂ, ਇਸ ਲਈ ਸਾਨੂੰ ਆਪਣੀ ਵੋਟ ਬਣਾ ਕੇ ਇਸ ਦਾ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਆਪਣੇ ਦੋਸਤਾਂ ਮਿੱਤਰਾਂ, ਸਕੇ ਸਬੰਧੀਆਂ ਨੂੰ ਵੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਕਈ ਐਸੇ ਦੇਸ਼ ਹੈ, ਜਿੱਥੇ ਲੋਕਾਂ ਕੋਲ ਵੋਟ ਦਾ ਅਧਿਕਾਰ ਨਹੀਂ। ਉੱਥੇ ਸਰਕਾਰਾਂ ਚੁਣੀਆਂ ਨਹੀਂ ਜਾਂਦੀਆਂ ਅਤੇ ਲੋਕਤੰਤਰਿਕ ਵਿਵਸਥਾ ਨਹੀਂ ਹੈ। ਪਰ ਸਾਡੇ ਦੇਸ਼ ਵਿਚ ਸਾਡੇ ਪੂਰਵਜਾਂ ਦੀ ਦੂਰਅੰਦੇਸ਼ੀ ਦੀ ਬਦੌਲਤ ਸਾਨੂੰ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ ਹੈ, ਸੋ ਸਾਨੂੰ ਵੱਧ ਚੜ੍ਹ ਕੇ ਬਿਨਾਂ ਕਿਸੇ ਡਰ ਭੈਅ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਸ ਸਾਈਕਲ ਰੈਲੀ ਨੂੰ ਕਾਮਯਾਬ ਕਰਨ ਲਈ ਸ਼ਹਿਰ ਦੇ ਸਮਾਜ ਸੇਵੀ ਸੰਗਠਨਾਂ ਦੀ ਪ੍ਰਸੰਸਾ ਕੀਤੀ।ਇਸ ਮੌਕੇ ਓਮ ਪ੍ਰਕਾਸ਼ ਐਸ ਡੀ ਐਮ ,ਚਾਂਦ ਪ੍ਰਕਾਸ਼ ਇਲੈੱਕਸ਼ਨ ਤਹਿਸੀਲਦਾਰ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਸੁਪਰਡੈਂਟ ਜੋਗਿੰਦਰ ਸਿੰਘ, ਹਰੀਸ਼ ਮੌਂਗਾ ਸਵੀਪ ਆਈਕਾਨ,ਕਮਲ ਸ਼ਰਮਾ, ਨਵਨੀਤ ਕੁਮਾਰ , ਗੁਰਮੁਖ ਸਿੰਘ, ਬਲਕਾਰ ਸਿੰਘ ,ਦੀਪਕ ਸ਼ਰਮਾ, ਕੈਪਟਨ ਇੰਦਰਪਾਲ ਸਿੰਘ , ਜਸਵੰਤ ਸੈਣੀ ਸਮੇਤ ਵੱਖ-ਵੱਖ  ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।ਜਾਗਰੂਕਤਾ ਰੈਲੀ ਨੂੰ ਸਫਲ ਬਨਾਉਣ ਵਿੱਚ ਸਹਿਯੋਗ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਹੁਸੈਨੀ ਵਾਲਾ ਰਾਈਡੱਰਜ਼ , ਸ਼ਹੀਦ ਭਗਤ ਸਿੰਘ ਸਾਈਕਲਿੰਗ ਕਲੱਬ, ਰੋਟਰੀ ਕਲੱਬ , ਮਯੰਕ ਫਾਉਂਡੇਸ਼ਨ , ਐਨ ਸੀ ਸੀ ਵਿੰਗ , ਸ਼ਹੀਦ ਭਗਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੇ ਨੁਮਾਇੰਦੇ ਅਤੇ ਭਾਗ ਲੈਨ ਵਾਲੇ ਸਮੁਹ ਵਲੰਟੀਅਰ ਨੂੰ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ।

 

Tags: DC Ferozepur , Deputy Commissioner Ferozepur , Ferozepur , Davinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD