Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਮਾਜ ਦੇ ਹਰ ਵਰਗ ਦੇ ਆਗੂ ਤੇ ਲੋਕ ਮਾਤਾ ਰਾਜ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ

ਸਪੀਕਰ ਰਾਣਾ ਕੇ ਪੀ ਸਿੰਘ ਨੇ ਪਰਿਵਾਰ ਦਾ ਦੁੱਖ ਵੰਡਾਉਣ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Rana K.P. Singh, Rana Kanwarpal Singh, Roonagar

Web Admin

Web Admin

5 Dariya News

ਰੂਪਨਗਰ/ਆਸਰੋਂ (ਸ਼ਹੀਦ ਭਗਤ ਸਿੰਘ ਨਗਰ) , 05 Dec 2021

Last updated on: Dec 05, 2021, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੀ ਮਾਤਾ ਸ਼੍ਰੀਮਤੀ ਰਾਜ ਰਾਣੀ ਨੂੰ ਅੱਜ ਗੁਰਦੁਆਰਾ ਟਿੱਬੀ ਸਾਹਿਬ ਵਿਖੇ, ਉਨ੍ਹਾਂ ਨਮਿਤ ਹੋਈ ਅੰਤਮ ਅਰਦਾਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।ਮਾਤਾ ਰਾਜ ਰਾਣੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ, ਉਨ੍ਹਾਂ ਦੇ ਪਰਿਵਾਰ ਨਾਲ ਲੰਮੇ ਸਮੇਂ ਤੋਂ ਜੁੜੇ ਰਿਸ਼ਤਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀਮਤੀ ਰਾਜ ਰਾਣੀ ਜੀ ਦੀ ਮੌਤ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਇੱਕ ਪਵਿੱਤਰ ਅਤੇ ਧਾਰਮਿਕ ਸਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਸੰਤਾਨ ਨੂੰ ਉੱਚ ਸਿੱਖਿਆ ਪ੍ਰਦਾਨ ਕਰਕੇ ਪਰਿਵਾਰ ਦਾ ਭਵਿੱਖ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਤਾ ਰਾਜ ਰਾਣੀ ਜੀ ਦੀ ਦੂਰਅੰਦੇਸ਼ੀ ਅਤੇ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਸਿੱਖਿਅਤ ਕਰਨ ਦਾ ਜਨੂੰਨ, ਇਸ ਤੱਥ ਤੋਂ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਦਾ ਪੁੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਸਰਵਉੱਚ ਸੰਵਿਧਾਨਕ ਅਹੁਦੇ ’ਤੇ ਬਿਰਾਜਮਾਨ ਹੋ ਕੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਮੁੱਖ ਮੰਤਰੀ ਨੇ ਰਾਣਾ ਪਰਿਵਾਰ ਦੀ ਵਿਲੱਖਣ ਭੂਮਿਕਾ ਦੀ ਸ਼ਲਾਘਾ ਕੀਤੀ, ਜਿਸ ਨੇ ਇੱਕ ਪਾਸੇ ਮਾਨਵਤਾ ਦੀ ਭਲਾਈ ਲਈ ਇਮਾਨਦਾਰੀ, ਦਿਆਨਤਦਾਰੀ ਅਤੇ ਲਗਨ ਅਤੇ ਦੂਜੇ ਪਾਸੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ, ਪਾਰਟੀ ਅਤੇ ਲੋਕਾਂ ਦੀ ਸੇਵਾ ਕਰਨ ਲਈ ਖਿੱਤੇ ਵਿੱਚ ਨਾਮਣਾ ਖੱਟਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਤਾ ਰਾਜ ਰਾਣੀ ਜੀ ਦੇ ਅਕਾਲ ਚਲਾਣੇ ਨਾਲ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਨੇੜ ਭਵਿੱਖ ਵਿੱਚ ਭਰਿਆ ਜਾਣਾ ਮੁਸ਼ਕਿਲ ਹੈ। ਉਨ੍ਹਾਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਖਟਾਣਾ ਦੀ ਸਰਪੰਚ ਹੁੰਦਿਆਂ ਮਾਤਾ ਰਾਜ ਰਾਣੀ ਦੀਆਂ ਸਿਆਸੀ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। 

ਮਾਤਾ ਰਾਜ ਰਾਣੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਭੋਗ ਅਤੇ ਅੰਤਮ ਅਰਦਾਸ ਮੌਕੇ ਹਰ ਵਰਗ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਦਰਸਾਉਂਦੀ ਹੈ ਕਿ ਇਲਾਕੇ ਦੇ ਲੋਕ ਉਨ੍ਹਾਂ ਦਾ ਕਿੰਨਾ ਸਤਿਕਾਰ ਕਰਦੇ ਸਨ। ਮੁੱਖ ਮੰਤਰੀ ਚੰਨੀ ਨੇ ਮਾਤਾ ਜੀ ਨੂੰ ਇੱਕ ਦੂਰਅੰਦੇਸ਼ ਅਤੇ ਸੂਝਵਾਨ ਸਖਸ਼ੀਅਤ ਦੱਸਿਆ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਆਪਣੇ ਜੀਵਨ ਵਿੱਚ ਸਫਲ ਹੋਣ ਅਤੇ ਸਮਾਜ ਦੀ ਸੇਵਾ ਕਰਨ ਲਈ ਚੰਗੀ ਸਿੱਖਿਆ ਦਿੱਤੀ, ਉਹ ਵੀ ਅਜਿਹੇ ਸਮੇਂ ਵਿੱਚ, ਜਦੋਂ ਲੋਕਾਂ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਦੀ ਘਾਟ ਸੀ।ਮਾਤਾ ਰਾਜਾ ਰਾਣੀ ਦੀ ਅੰਤਮ ਅਰਦਾਸ ਵਿੱਚ ਹਾਜ਼ਰੀ ਭਰਨ ਵਾਲੀਅਂ ਅਤੇ ਸ਼ਰਧਾ ਸੁਮਨ ਅਰਪਿਤ ਕਰਨ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਕੈਬਨਿਟ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ, ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਮੁਹੰਮਦ ਸਦੀਕ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਐੱਚ ਐਸ ਹੰਸਪਾਲ, ਅਵਿਨਾਸ਼ ਰਾਏ ਖੰਨਾ ਤੇ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਮਾਸਟਰ ਮੋਹਣ ਲਾਲ, ਵਿਧਾਇਕ ਬਲਬੀਰ ਸਿੰਘ ਸਿੱਧੂ,ਦਰਸ਼ਨ ਲਾਲ ਮੰਗੂਪੁਰ,ਅੰਗਦ ਸਿੰਘ ਨਵਾਂਸ਼ਹਿਰ, ਅਮਰੀਕ ਸਿੰਘ ਢਿੱਲੋਂ, ਸ. ਕੁਲਬੀਰ ਸਿੰਘ ਜ਼ੀਰਾ, ਅਮਨ ਅਰੋੜਾ, ਅਮਰਜੀਤ ਸਿੰਘ ਸੰਦੋਆ, ਸੁਨੀਲ ਦੱਤੀ, ਐਚ.ਐਸ.ਹੰਸਪਾਲ, ਸਾਬਕਾ ਐਮ.ਐਲ.ਏਜ਼ ਭਾਗ ਸਿੰਘ, ਜੁਗਲ ਕਿਸ਼ੋਰ, ਸ਼ਮਸ਼ੇਰ ਸਿੰਘ ਰਾਏ, ਹਿਮਾਚਲ ਪ੍ਰਦੇਸ਼ ਤੋਂ ਵਿਧਾਇਕ ਮੁਕੇਸ਼ ਅਗਨੀਹੋਤਰੀ (ਹਰੋਲੀ-ਊਨਾ) ਅਤੇ ਰਾਮ ਲਾਲ (ਨੈਨਾ ਦੇਵੀ), ਐਨ ਆਰ ਆਈ ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਦਲਜੀਤ ਸਹੋਤਾ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਹੁਸਨ ਲਾਲ, ਕਮਿਸ਼ਨਰ ਰੂਪਨਗਰ ਡਵੀਜ਼ਨ ਮਨਵੇਸ਼ ਸਿੰਘ ਸਿੱਧੂ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਹੋਰ ਸ਼ਾਮਿਲ ਸਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ ਪੀ ਸਿੰਘ ਵਲੋਂ ਇਸ ਗੁਰੂ ਘਰ ਦੇ ਅਨਿੰਨ ਸੇਵਕਾਂ ਵਜੋਂ ਸੜ੍ਹਕ ਬਣਵਾਉਣ ਤੇ ਹੋਰ ਸੇਵਾਵਾਂ ’ਚ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਦੋਸ਼ਾਲਾ ਦੇ ਕੇ ਸਨਮਾਨਿਤ ਕੀਤਾ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Rana K.P. Singh , Rana Kanwarpal Singh , Roonagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD