Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਓਮੀਕਰੋਨ ਵਾਇਰਸ ਤੋ ਘਬਰਾਉਣ ਦੀ ਨਹੀ ਸੁਚੇਤ ਹੋਣ ਦੀ ਲੋੜ : ਓਮ ਪ੍ਰਕਾਸ਼ ਸੋਨੀ

ਵਾਰਡ ਨੰ: 68 ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਕੀਤੀ ਸੁਰੂਆਤ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 05 Dec 2021

ਓਮੀਕਰੋਨ ਵਾਇਰਸ ਤੋ ਘਬਰਾਉਣ ਦੀ ਨਹੀ ਬਲਕਿ ਸੁਚੇਤ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵਲੋ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਅਸੀਂ ਇਸ ਵਾਇਰਸ ਤੋ ਬੱਚ ਸਕਦੇ ਹਾਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਵਾਰਡ ਨੰ: 68 ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਕੀਤਾ। ਸ਼੍ਰੀ ਸੋਨੀ ਨੇ ਦੱਸਿਆ ਕਿ ਪਹਿਲਾਂ ਇਸ ਸੜਕ ਤੇ ਗੰਦਾ ਨਾਲਾ ਸੀ, ਜਿਸ ਨੂੰ ਢੱਕ ਦਿੱਤਾ ਗਿਆ ਹੈ ਅਤੇ ਇਸ ਉਪਰ ਨਵੀ ਸੜਕ ਬਣਾਈ ਜਾ ਰਹੀ ਹੈ ਅਤੇ ਨਵਾਂ ਸੀਵਰੇਜ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਆਲੇ ਦੁਆਲੇ ਨਵੀਆਂ ਲਾਇਟਾਂ ਵੀ ਲਗਾਈਆਂ ਜਾਣਗੀਆਂ। ਇਸ ਮੌਕੇ ਸ਼੍ਰੀ ਸੋਨੀ ਨੇ ਬੰਗਲਾ ਕਾਲੋਨੀ ਦੀ ਧਰਮਸ਼ਾਲਾ ਲਈ 4 ਲੱਖ ਰੁਪਏ ਅਤੇ ਬਾਬਾ ਝੂਲੇ ਲਾਲ ਦੇ ਹਾਲ ਦੀ ਮੁਰਮੰਤ ਲਈ 1 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ। ਸ਼੍ਰੀ ਸੋਨੀ ਵਲੋ ਮੌਕੇ ਤੇ ਹੀ ਇਲਾਕੇ ਦਾ ਦੋਰਾ ਵੀ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਸ਼੍ਰੀ ਸੋਨੀ ਨੇ ਮੌਕੇ ਤੇ ਹਾਜ਼ਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਨ੍ਹਾਂ ਦੀਆਂ ਮੁਸ਼ਕਲਾਂ ਦਾ ਜ਼ਲਦ ਹੀ ਨਿਪਟਾਰਾ ਕੀਤਾ ਜਾਵੇ।

ਇਸ ਮੌਕੇ ਸ਼੍ਰੀ ਸੋਨੀ ਨੇ ਨੋਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ  ਅਤੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਊਰਜਾ ਖੇਡਾਂ ਵੱਲ ਵੀ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਅਕਤੀ ਦੇ ਜੀਵਨ ਲਈ ਅਤਿ ਜ਼ਰੂਰੀ ਹਨ ਅਤੇ ਖੇਡਾਂ ਦੋਰਾਨ ਨੌਜਵਾਨਾਂ ਵਿਚ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ।ਪੇ੍ਰਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਸ਼੍ਰੀ ਸੋਨੀ ਨੇ ਕਿਹਾ ਕਿ ਕੇਜਰੀਵਾਲ ਵਲੋ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਪਹਿਲਾ ਹੀ ਪੂਰੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਹਿਲਾਂ ਹੀ ਬਜ਼ਰੁਗਾਂ ਦੀ ਪੈਨਸ਼ਨ ਰਾਸ਼ੀ ਨੂੰ ਵਧਾ ਕੇ 1500/-ਰੁਪਏ ਪ੍ਰਤੀ ਮਹੀਨਾ, 2 ਕਿਲੋਵਾਟ ਤੱਕ ਬਿਜਲੀ ਦੇ ਬਕਾਏ ਮੁਆਫ, ਅਸ਼ੀਰਵਾਦ ਸ਼ਗਨ ਸਕੀਮ ਦੀ ਰਾਸ਼ੀ ਨੂੰ ਵਧਾ ਕੇ 51 ਹਜ਼ਾਰ ਰੁਪਏ, ਹੁਨਰਮੰਦ ਕਾਮਿਆਂ ਦੀ ਉਜਰਤਾਂ ਵਿਚ ਵਾਧਾ, 3/-ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਆਦਿ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾ ਦਾ ਨਿਪਟਾਰਾ ਕੀਤਾ ਹੈ ਅਤੇ ਸਾਲ 2022 ਵਿਚ ਮੁੜ ਸਾਡੀ ਸਰਕਾਰ ਸੱਤਾ ਵਿਚ ਆਵੇਗੀ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਰਿਸ਼ੀ, ਕੋਸਲਰ ਵਿਕਾਸ ਸੋਨੀ, ਕੋਸਲਰ ਤਾਹਿਰ ਸ਼ਾਹ, ਸ: ਪਰਮਜੀਤ ਸਿੰਘ ਚੋਪੜਾ,ਸ਼੍ਰੀ ਰਵੀ ਕਾਂਤ,ਐਕਸੀਅਨ ਸ: ਸੰਦੀਪ ਸਿੰਘ,ਐਕਸੀਅਨ ਸ਼੍ਰੀ ਅਸ਼ਵਨੀ ਕੁਮਾਰ,ਬਾਬਾ ਸਲੀਮ ਪਹਿਲਵਾਨ, ਸ਼੍ਰੀ ਰਾਮਪਾਲ, ਸ਼੍ਰੀ ਯੁਧਵੀਰ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ  ਹਾਜਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD