Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਨਹੀਂ ਆਉਣ ਦਿੱਤੀ ਜਾਵੇਗੀ ਰੁਕਾਵਟ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਬਿਲਾਸਪੁਰ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 06 Dec 2021

Last updated on: Dec 06, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀ ਮੰਗ ਅਨੁਸਾਰ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ।  ਉਹ ਪਿੰਡ ਬਿਲਾਸਪੁਰ ਵਿੱਚ 36 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਨੇ ਦੱਸਿਆ ਕਿ ਉਕਤ ਰਾਸ਼ੀ ਨਾਲ 22 ਲੱਖ ਰੁਪਏ ਨਾਲ ਪੁਲੀ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ 14 ਲੱਖ ਰੁਪਏ ਪਿੰਡਾਂ ਦੀਆਂ ਗਲੀਆਂ-ਨਾਲੀਆਂ 'ਤੇ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਦੇ ਪੂਰਾ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਦੇ ਏਜੰਡੇ 'ਤੇ ਕੰਮ ਕਰਨ ਵਾਲੀ ਸਰਕਾਰ ਹੈ ਅਤੇ ਇਸ ਨੇ ਬਹੁਤ ਹੀ ਘੱਟ ਸਮੇਂ 'ਚ ਸਮਾਜ ਦੇ ਸਾਰੇ ਵਰਗਾਂ ਦਾ ਧਿਆਨ ਰੱਖ ਕੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਹੈ |

ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਕਈ ਲੋਕ ਹਿਤੈਸ਼ੀ ਫੈਸਲੇ ਲਏ ਹਨ, ਜਿਨ੍ਹਾਂ ਵਿਚ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ਼ ਕਰਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਉਣ, ਪੇਂਡੂ ਖੇਤਰਾਂ ਦੀਆਂ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿਲ ਮਾਫ਼ ਕੀਤੇ, ਪਾਣੀ ਦਾ ਖਰਚ ਘਟਾ ਕੇ 50 ਰੁਪਏ ਕੀਤੇ, ਰੇਤ ਦਾ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਉਬਿਕ ਫੁੱਟ ਕਰਨ ਵਰਗੇ ਫੈਸਲੇ ਸ਼ਾਮਲ ਹਨ।  ਉਨ੍ਹਾਂ ਕਿਹਾ ਕਿ ਸਿਰਫ ਇਹ ਹੀ ਨਹੀਂ ਸਗੋਂ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਕਈ ਹੋਰ ਅਹਿਮ ਫੈਸਲੇ ਵੀ ਲਏ ਜਾਣਗੇ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸਰਪੰਚ ਗੁਰਮੀਤ ਸਿੰਘ ਪਾਬਲਾ, ਪੰਚ ਕੁਲਦੀਪ ਕੁਮਾਰ, ਸੁਖਜੀਤ ਕੌਰ, ਗੁਰਮੇਲ ਸਿੰਘ, ਊਸ਼ਾ ਰਾਣੀ, ਚਰਨਜੀਤ ਪਾਬਲਾ, ਜੀਤ ਸਿੰਘ ਰਿਆੜ, ਨੰਬਰਦਾਰ ਹਰਮੇਸ਼ ਲਾਲ, ਜਸਵੀਰ ਸਿੰਘ, ਮਨਪ੍ਰੀਤ ਸਿੰਘ, ਸੰਜੋਤ , ਮਨਜੋਤ ਮਨਮੋਹਨ ਸਿੰਘ ਕਪੂਰ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD