Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਨੇ ਆਊਟ ਸੋਰਸ ਤੋਂ ਨਗਰ ਕੌਸਲ ਅਧੀਨ ਲਿਆਂਦੇ ਗਏ 446 ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਪੇ

ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫ਼ੈਸਲਾ ਕੀਤਾ ਗਿਆ- ਕੁਸ਼ਲਦੀਪ ਸਿੰਘ ਢਿੱਲੋਂ

Kushaldeep Singh Dhillon, Congress, Punjab Congress, Faridkot

Web Admin

Web Admin

5 Dariya News

ਫਰੀਦਕੋਟ , 06 Dec 2021

ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਬਿਹਤਰੀ ਤੇ ਭਲਾਈ ਲਈ ਵੱਡੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਸੇਰਾ ਸਕੀਮ ਤਹਿਤ ਜਿੱਥੇ  ਝੁੱਗੀ ਝੌਂਪੜੀ ਵਾਲੇ ਗ਼ਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਕਾਬਜ਼ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਗਏ ਉਥੇ ਸਰਕਾਰ ਵਲੋਂ ਨਗਰ ਕੌਂਸਲਾਂ ਅਧੀਨ ਕੰਮ ਕਰਦੇ ਆਊਟਸੋਰਸ ਸਫਾਈ ਕਰਮੀਆਂ  ਨੂੰ ਨਗਰ ਕੌਂਸਲ ਅਧੀਨ ਲਿਆ ਕਿ ਗਰੀਬ ਵਰਗ ਦੇ ਹਿੱਤ ਇਤਿਹਾਸਕ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਤੇ ਫ਼ਰੀਦਕੋਟ ਦੇ ਵਿਧਾਇਕ ਸ ਕੁਸ਼ਲਦੀਪ ਢਿੱਲੋਂ  ਨੇ ਨਗਰ ਕੌਂਸਲ ਫਰੀਦਕੋਟ ਵਿਖੇ 433 ਸਫਾਈ ਕਰਮੀਆਂ ਅਤੇ 13 ਸੀਵਰ ਕਾਮਿਆਂ ਨੂੰ ਨਗਰ ਕੌਂਸਲ ਅਧੀਨ ਕਰਨ ਦੇ ਨਿਯੁਕਤੀ ਪੱਤਰ ਸੌਂਪਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਫਰੀਦਕੋਟ ਨਾਲ ਸਬੰਧਤ 800 ਨੌਜਵਾਨਾਂ ਨੂੰ ਪੇਂਡੂ  ਵਿਕਾਸ ਤੇ ਪੰਚਾਇਤ ਵਿਭਾਗ, ਜ਼ਿਲ੍ਹਾ ਪ੍ਰੀਸ਼ਦ , ਵਾਟਰ ਸਪਲਾਈ ਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਵਿੱਚ ਰੁਜ਼ਗਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਸਲ ਨੂੰ ਲਗਭਗ 45 ਲੱਖ ਰੁਪਏ ਦੀ ਕੀਮਤ ਵਾਲੀ ਸੀਵਰ ਸਾਫ ਕਰਨ ਵਾਲੀ ਜੈਟਿੰਗ ਐਂਡ ਸਕਸ਼ਨ ਮਸ਼ੀਨ ਉਪਲਬੱਧ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਉਹ ਇਨ੍ਹਾਂ ਸਫ਼ਾਈ ਕਰਮੀਆਂ ਤੇ ਸੀਵਰ ਕਾਮਿਆਂ ਲਈ ਆਉਣ ਵਾਲੇ ਸਮੇਂ ਵਿਚ ਪੱਕੇ ਹੋਣ ਦਾ ਰਾਹ ਵੀ ਖੁੱਲ੍ਹੇਗਾ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੂਰੇ ਦੇਸ਼ ਵਿੱਚ ਸਿਰਫ਼ ਪੰਜਾਬ ਸਰਕਾਰ ਵੱਲੋਂ ਹੀ ਗ਼ਰੀਬ ਵਰਗ ਦੇ ਹਿੱਤ ਵਿੱਚ ਲਾਗੂ ਕੀਤਾ ਗਿਆ ਹੈ। 

ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਆਗੂ ਤੇ ਮੁਖੀ ਕੇਜਰੀਵਾਲ ਲਿਫ਼ਾਫ਼ੇਬਾਜ਼ੀ ਵਾਲੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ  ਹਨ। ਜਿਸ ਤੇ ਪੰਜਾਬ ਵਾਸੀ ਕਦੇ ਵੀ ਯਕੀਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਝੂਠ ਬੋਲ ਕੇ ਸਬਜਬਾਗ ਵਿਖਾਉਣ ਵਾਲੇ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਨਾ ਤਾਂ ਮਹਿਲਾਵਾਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਕੱਚੇ ਮੁਲਾਜਮਾਂ, ਅਧਿਆਪਕਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਕੇਜਰੀਵਾਲ ਦੀ ਠੱਗੀ ਦਾ ਸ਼ਿਕਾਰ ਨਹੀਂ ਹੋਣਗੇ।ਇਸ ਮੌਕੇ ਉਨ੍ਹਾਂ ਨਗਰ ਕੌਸ਼ਲ ਦੇ ਸਫਾਈ ਕਰਮੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਅਤੇ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਨ੍ਹਾਂ ਦੇ ਮੈਡੀਕਲ ਕਰਵਾਉਣ ਉਪਰੰਤ ਉਨ੍ਹਾਂ ਨੂੰ ਤੁਰੰਤ ਜੁਆਇੰਨ ਕਰਵਾਇਆ ਜਾਵੇ।ਇਸ ਮੌਕੇ ਸਾਬਕਾ ਸੈਕਟਰੀ ਸਫਾਈ ਸੇਵਕ ਯੂਨੀਅਨ ਪੰਜਾਬ ਸ੍ਰੀ ਕੁਲਦੀਪ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਦਾ ਸਫਾਈ ਕਰਮੀਆਂ ਅਤੇ ਸੀਵਰ ਕਾਮਿਆਂ ਨੂੰ ਨਗਰ ਕੌਂਸਲ ਅਧੀਨ ਲਿਆਉਣ ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਪ੍ਰਧਾਨ ਨਗਰ ਕੌਸਲ ਨਰਿੰਦਰ ਪਾਲ ਸਿੰਘ ਨਿੰਦਾ,ਐਮ.ਡੀ ਲੇਬਰ ਫੈਡ ਰਣਜੀਤ ਸਿੰਘ ਬਰਾੜ, ਕਾਰਜ ਸਾਧਕ ਅਫਸਰ ਅੰਮ੍ਰਿਤ ਲਾਲ, ਐਕਸੀਅਨ ਰਾਕੇਸ਼ ਕੰਬੋਜ, ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਕੱਕੜ, ਨਵਦੀਪ ਸਿੰਘ ਬੱਬੂ ਬਰਾੜ, ਚੇਅਰਮੈਨ ਮਾਰਕਿਟ ਕਮੇਟੀ. ਗਿੰਦਰਜੀਤ ਸਿੰਘ ਸੇਖੋ, ਅਸ਼ੋਕ ਸਾਰਵਾਨ ਪੰਜਾਬ ਪ੍ਰਧਾਨ ਸਫਾਈ ਸੇਵਕ ਯੂਨੀਅਨ, ਸੰਤ ਰਾਮ ਪ੍ਰਧਾਨ ਸਫਾਈ ਸੇਵਕ, ਡਾ.ਜੰਗੀਰ ਸਿੰਘ, ਡਾ. ਰੇਸ਼ਮ ਸਿੰਘ, ਬਲਜੀਤ ਸਿੰਘ ਗੋਰਾ, ਜਗਦੀਸ਼ ਪਾਲ ਸਿੰਘ, ਮਹਿੰਦਰ ਸਿੰਘ ਮੂੰਗੀ, ਤਾਰਾ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਹਾਜ਼ਰ ਸਨ।

 

Tags: Kushaldeep Singh Dhillon , Congress , Punjab Congress , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD