Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੱਤੇ ਪੱਤੇ ਲਿਖੀ ਇਬਾਰਤ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਹੋਰ ਵਿਦਵਾਨਾਂ ਵੱਲੋਂ ਸੰਗਤ ਅਰਪਨ

Book, Ludhiana, Sardar  Sobha Singh Memorial Fondation Sri  Hargobindpur, Patte Patte Likhi Ibarat, Prof. Gurbhajan Singh Gill

Web Admin

Web Admin

5 Dariya News

ਲੁਧਿਆਣਾ , 06 Dec 2021

Last updated on: Dec 06, 2021, 00:00 IST

ਸਃ ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਸ਼੍ਰੀ ਹਰਗੋਬਿੰਦਪੁਰ (ਗੁਰਦਾਸਪੁਰ)ਵੱਲੋਂ ਪ੍ਰਕਾਸ਼ਿਤ ਤੇ ਤੇਜ ਪ੍ਰਤਾਪ ਸਿੰਘ ਸੰਧੂ ਦੇ ਫੋਟੋ ਚਿਤਰਾਂ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਦੀਆਂ ਰੁਬਾਈਆਂ ਤੇ ਆਧਾਰਿਤ ਸਚਿੱਤਰ ਕੌਫੀ ਟੇਬਲ ਕਾਵਿ ਪੁਸਤਕ  ਪੱਤੇ ਪੱਤੇ ਲਿਖੀ ਇਬਾਰਤ ਬੀਤੀ ਸ਼ਾਮ ਮਾਤਾ ਗੁਜਰੀ ਕਾਲਿਜ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਿੰਸੀਪਲ ਡਾਃ ਕਸ਼ਮੀਰ ਸਿੰਘ ਦੇ ਵਿਸ਼ੇਸ਼ ਉਤਸ਼ਾਹ ਸਦਕਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾਃ ਜਸਪਾਲ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੌਲੀ, ਗਲੋਬਲ ਪੰਜਾਬ ਟੀ ਵੀ ਅਮਰੀਕਾ ਦੇ ਮਾਲਕ ਸਃ ਹਰਭਜਨ ਸਿੰਘ,ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸਃ ਬੀਰਦੇਵਿੰਦਰ ਸਿੰਘ, ਗੁਰਦੁਆਰਾ ਜਯੋਤੀ ਸਰੂਪ ਦੇ ਮੁੱਖ ਸੇਵਾਦਾਰ ਗਿਆਨੀ ਹਰਪਾਲ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਵਿਦਿਅਕ ਮਾਮਲੇ ਡਾਃ ਗੁਰਨਾਮ ਸਿੰਘ ਪੰਜਾਬ ਰਾਜ ਬਿਜਲੀ ਨਿਗਮ ਦੇ ਸੇਵਾ ਮੁਕਤ ਚੀਫ਼ ਇੰਜਨੀਅਰ ਪਰਮਜੀਤ ਸਿੰਘ ਧਾਲੀਵਾਲ ਤੇ ਪੁਸਤਕ ਦੇ ਲੇਖਕਾਂ ਨੇ ਸੰਗਤ ਅਰਪਨ ਕੀਤੀ।ਇਸ ਪੁਸਤਕ ਬਾਰੇ ਵਿਚਾਰ ਪ੍ਰਗਟ ਕਰਦਿਆਂ ਡਾਃ ਗੁਰਨਾਮ ਸਿੰਘ ਨੇ ਕਿਹਾ ਕਿ ਇਹ ਪੁਸਤਕ ਕੁਦਰਤ ਵਿੱਚੋਂ ਸਿਰਫ਼ ਪੱਤਿਆਂ ਦੀ ਤਸਵੀਰਕਸ਼ੀ ਤੇ ਆਧਾਰਿਤ ਕਾਵਿ ਪੁਸਤਕ ਨਹੀਂ ਸਗੋਂ ਵਿਸਮਾਦ ਵਿੱਚ ਡੁੱਬਣ ਵਾਲੀ ਰਚਨਾ ਹੈ। ਇਹ ਰੁਬਾਈਆਂ ਸਾਨੂੰ ਬੁੱਧੀ ਮੰਡਲ ਦੀ ਕੈਦ ਚੋਂ ਕੱਢ ਕੇ ਵਲਵਲੇ ਦੇ ਦੇਸ਼ ਲੈ ਜਾਂਦੀਆਂ ਹਨ।

ਡਾਃ ਜਸਪਾਲ ਸਿੰਘ ਨੇ ਕਿਹਾ ਕਿ ਪੱਤਿਆਂ ਉੱਪਰ ਲਿਖੀ ਇਬਾਰਤ ਪੜ੍ਹਨ ਦੇ ਬਹਾਨੇ ਗੁਰਭਜਨ ਸਿੰਘ ਗਿੱਲ ਅਤੇ ਤੇਜ ਪ੍ਰਤਾਪ ਸਿੰਘ ਸੰਧੂ ਨੇ  ਆਪਣੇ ਨਵੇਂ ਰੂਪ ਸਰੂਪ ਦੇ ਰੂ ਬ ਰੂ ਕੀਤਾ ਹੈ। ਇਹ ਰੁਬਾਈਆਂ ਸਾਨੂੰ ਭਾਈ ਵੀਰ ਸਿੰਘ ਜੀ ਦੀ ਪਰੰਪਰਾ ਦੇ ਅਨੁਕੂਲ ਭਾਸਦੀਆਂ ਹਨ।ਡਾਃ ਸ ਪ ਸਿੰਘ ਨੇ ਕਿਹਾ ਕਿ ਮੇਰੇ ਵਾਸਤੇ ਮਾਣ ਦੀ ਗੱਲ ਹੈ ਕਿ ਮੇਰੇ ਵਿਦਿਆਰਥੀ ਗੁਰਭਜਨ ਸਿੰਘ ਗਿੱਲ ਨੇ ਪੰਜਾਹ ਸਾਲ ਪਹਿਲਾਂ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ‘ਚ ਮੇਰੇ ਕੋਲ ਦਾਖਲਾ ਲਿਆ ਸੀ ਅਤੇ ਹੁਣ ਉਸ ਦੀ ਸੋਲਵੀਂ ਕਿਤਾਬ ਲੋਕ ਅਰਪਨ ਮੌਕੇ ਮੈ ਹਾਜ਼ਰ ਹਾਂ।ਸਃ ਬੀਰਦੇਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸ਼ਖਸ਼ੀਅਤਾਂ ਨੇ ਇਸ ਮੌਕੇ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ।ਧੰਨਵਾਦ ਕਰਦਿਆਂ ਪੁਸਤਕ ਦੇ ਲੇਖਕ ਗੁਰਭਜਨ ਸਿੰਘ ਗਿੱਲ ਤੇ ਫੋਟੋ ਕਲਾਕਾਰ ਤੇਜ ਪਰਤਾਪ ਸਿੰਘ ਸੰਧੂ ਨੇ ਕਿਹਾ ਕਿ ਇਹ ਪੁਸਤਕ ਕਰੋਨਾ ਕਾਲ ਦੌਰਾਨ ਛਪੀ ਹੋਣ ਕਾਰਨ ਇਸ ਬਾਰੇ ਰਸਮੀ ਸੰਗਤ ਅਰਪਨ ਸਮਾਗਮ ਨਹੀਂ ਸੀ ਰਚਾਇਆ ਗਿਆ ਪਰ ਅੱਜ ਅਚਨਚੇਤ ਏਨੀਆਂ ਮਹਾਨ ਸ਼ਖਸ਼ੀਅਤਾਂ ਵੱਲੋਂ ਪੁਸਤਕ ਨੂੰ ਆਦਰ ਮਿਲਣਾ ਸਾਡੇ ਲਈ ਰਹਿਮਤ ਵਾਂਗ ਹੈ। ਇਸ ਪੁਸਤਕ ਚ 103 ਤਸਵੀਰਾਂ ਤੇ ਏਨੀਆਂ ਹੀ ਰੁਬਾਈਆਂ ਹਨ ਜੋ ਬਲਿਹਾਰੀ ਕੁਦਰਤਿ ਵਸਿਆ ਦੇ ਸੰਦੇਸ਼ ਨੂੰ ਹੀ ਅੱਗੇ ਪਸਾਰਦੀਆਂ ਹਨ। ਇੱਕ ਵਿਸ਼ੇ ਤੇ ਏਨੀਆਂ ਰੁਬਾਈਆਂ ਲਿਖਣ ਤੋਂ ਬਾਦ ਸਾਨੂੰ ਮਹਿਸੂਸ ਹੋਇਆ ਕਿ ਕੁਦਰਤਿ ਸੱਚ ਮੁੱਚ ਮਹਾਨ ਹੈ ਜੋ ਸਾਡੇ ਵਰਗੇ ਕੋਰੇ ਵਰਕਿਆਂ ਤੇ ਇਬਾਰਤ ਲਿਖਦੀ ਹੈ। ਇਹ ਪੁਸਤਕ ਪਰਿੰਟਵੈੱਲ ਅੰਮ੍ਰਿਤਸਰ ਤੋਂ ਛਪੀ ਹੈ ਅਤੇ ਸਿੰਘ ਬਰਦਰਜ਼ ਅੰਮ੍ਰਿਤਸਰ ਨੇ ਵਿਤਰਣ ਕੀਤਾ ਹੈ। ਇਸ ਦੇ ਪ੍ਰਕਾਸ਼ਨ ਲਈ ਸਃ ਕਰਨਜੀਤ ਸਿੰਘ ਗਰੇਵਾਲ ਤੇ ਸਃ ਭੁਪਿੰਦਰ ਸਿੰਘ ਮੱਲ੍ਹੀ ਸਰੀ (ਕੈਨੇਡਾ) ਤੇ ਸਃ ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਪ੍ਰਧਾਨ ਪਿਰਥੀਪਾਲ ਸਿੰਘ ਹੇਅਰ ਦਾ ਸਹਿਯੋਗ ਮੁੱਲਵਾਨ ਹੈ।ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਵਿਦਿਅਕ ਮਾਮਲੇ ਡਾਃ ਅੰਮ੍ਰਿਤਪਾਲ ਕੌਰ, ਡਾਃ ਧਨਵੰਤ ਕੌਰ, ਡਾਃ ਜਸਵਿੰਦਰ ਸਿੰਘ, ਡਾਃ ਬਚਿੱਤਰ ਸਿੰਘ, ਡਾਃ.ਦੀਪ ਇੰਦਰ ਸਿੰਘ,ਡਾਃ ਅਸ਼ੋਕ ਖੁਰਾਣਾ ਜਲੰਧਰ, ਜਗਜੀਤ ਸਿੰਘ ਪੰਜੌਲੀ, ਗੁਰਪਰਤਾਪ ਸਿੰਘ ਗਲੋਬਲ ਟੀ ਵੀ, ਸ਼੍ਰੋਮਣੀ ਕਮੇਟੀ ਮੈਂਬਰ     ਸਿੰਘ ਖਾਲਸਾ, ਪ੍ਰਿੰਸੀਪਲ ਕਮਲਗੀਤ ਕੌਰ ਤੇ ਸਃ ਜਸਬੀਰ ਸਿੰਘ ਜਵੱਦੀ ਹਾਜ਼ਰ ਸਨ।

 

Tags: Book , Ludhiana , Sardar Sobha Singh Memorial Fondation Sri Hargobindpur , Patte Patte Likhi Ibarat , Prof. Gurbhajan Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD