Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਧੂ ਸਮਾਜ ਵੀਰ ਪਾਬੂ ਜੀ ਰਾਠੌੜ ਮਹਾਰਾਜ ਸੇਵਾ ਸੁਸਾਇਟੀ ਨੇ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੂੰ ਸਾਧੂ ਸਮਾਜ ਨੇ ਅਸ਼ੀਰਵਾਦ ਅਤੇ ਸਮਰਥਨ ਦਿੱਤਾ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਬਟਾਲਾ , 06 Dec 2021

Last updated on: Dec 06, 2021, 00:00 IST

ਸਾਧੂ ਸਮਾਜ ਵੀਰ ਪਾਬੂ ਜੀ ਰਾਠੌੜ ਮਹਾਰਾਜ ਸੇਵਾ ਸੁਸਾਇਟੀ ਵੱਲੋਂ ਅੱਜ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਸਮੇਤ ਦੇਸ਼ ਭਰ ਦੇ ਕੋਨੇ-ਕੋਨੇ ਤੋਂ ਪਹੁੰਚੀਆਂ  ਸਾਧੂ ਮੰਡਲੀਆਂ ਨੇ ਸ਼ਮੂਲੀਅਤ ਕੀਤੀ। ਸੂਬੇ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ ’ਤੇ ਸਾਧੂ/ਸੰਤਾਂ ਦਾ ਅਸ਼ੀਰਵਾਦ ਲੈਣ ਲਈ ਇਸ ਸਮਾਗਮ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਮੇਅਰ ਨਗਰ ਨਿਗਮ ਸੁਖਦੀਪ ਸਿੰਘ ਤੇਜਾ, ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਕਸਤੂਰੀ ਲਾਲ ਸੇਠ, ਕੌਂਸਲਰ ਸੰਜੀਵ ਸ਼ਰਮਾਂ, ਗੌਤਮ ਸੇਠ ਗੁੱਡੂ, ਜਰਮਨ ਸਿੰਘ ਬਾਜਵਾ, ਸੁਖਦੇਵ ਸਿੰਘ ਬਾਜਵਾ, ਕਸਤੂਰੀ ਲਾਲ ਕਾਲਾ, ਚੰਦਰ ਮੋਹਨ, ਦਵਿੰਦਰ ਸਿੰਘ, ਮੁਖਤਾਰ ਸਿੰਘ ਪੱਪੂ ਭਲਵਾਨ ਅਤੇ ਸ਼ਹਿਰ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।ਸਮਾਗਮ ਦੌਰਾਨ ਸਾਧੂ ਸਮਾਜ ਦੇ ਪ੍ਰਧਾਨ ਸ੍ਰੀ ਸ਼ਕਤੀ ਗਿਰੀ, ਪ੍ਰਧਾਨ ਪੰਜਾਬ ਨੇ ਦੱਸਿਆ ਕਿ ਸ੍ਰੀ ਸ੍ਰੀ 1008 ਸ੍ਰੀ ਪਾਬੂ ਜੀ ਮਹਾਰਾਜ ਸੰਨ 1323 ਈਸਵੀ ਦੌਰਾਨ ਰਾਜਸਥਾਨ ਵਿੱਚ ਪੈਦਾ ਹੋਏ ਸਨ ਅਤੇ ਉਨ੍ਹਾਂ ਨੇ ਗਊ ਰੱਖਿਆ ਅਤੇ ਸਨਾਤਨ ਧਰਮ ਦੇ ਪ੍ਰਚਾਰ ਲਈ ਬਹੁਤ ਯੋਗਦਾਨ ਪਾਇਆ ਸੀ। ਸਾਧੂ ਸਮਾਜ ਵਿੱਚ ਸ੍ਰੀ ਪਾਬੂ ਜੀ ਮਹਾਰਾਜ ਦਾ ਬਹੁਤ ਸਤਿਕਾਰ ਹੈ ਅਤੇ ਉਨ੍ਹਾਂ ਵੱਲੋਂ ਦਿੱਤੇ ਨਾਅਰੇ ‘ਜੀਓ ਤੇ ਜੀਣ ਦਿਓ’ ਉੱਪਰ ਸਾਧੂ ਸਮਾਜ ਅੱਜ ਵੀ ਕਾਇਮ ਹੈ। ਸਾਧੂ ਸਮਾਜ ਨੇ ਮੰਗ ਹੈ ਕਿ ਬਟਾਲਾ ਸ਼ਹਿਰ ਵਿੱਚ ਸ੍ਰੀ ਪਾਬੂ ਜੀ ਮਹਾਰਾਜ ਦੀ ਯਾਦਗਰ ਸਥਾਪਤ ਕੀਤੀ ਜਾਵੇ। 

ਇਸ ਮੌਕੇ ਮਹੰਤ ਗੋਪਾਲ ਗਿਰੀ, ਰਿਸ਼ੀਕੇਸ ਵਾਲਿਆਂ ਨੇ ਕਿਹਾ ਕਿ ਦੇਸ਼ ਦੀਆਂ ਸਰਕਾਰ ਵੱਲੋਂ ਸਨਾਤਨ ਧਰਮ ਦੇ ਧਾਰਮਿਕ ਅਸਥਾਨਾਂ ਦੀ ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਇਸ ਮੌਕੇ ਸਮੂਹ ਸਾਧੂ ਮੰਡਲੀਆਂ ਵੱਲੋਂ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਅਸ਼ੀਰਵਾਦ ਅਤੇ ਸਮਰਥਨ ਦਿੱਤਾ ਗਿਆ।ਇਸ ਮੌਕੇ ਸਾਧੂ/ਸੰਤਾਂ ਦਾ ਅਸ਼ੀਰਵਾਦ ਲੈਂਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉਨ੍ਹਾਂ ਦਾ ਬਟਾਲਾ ਸ਼ਹਿਰ ਪਹੁੰਚਣ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੰਤਾਂ ਦਾ ਰੁਤਬਾ ਬਹੁਤ ਉੱਚਾ ਹੈ ਅਤੇ ਅਜਿਹੇ ਮਹਾਪੁਰਸ਼ਾਂ ਦੇ ਅਸ਼ੀਰਵਾਦ ਨਾਲ ਹੀ ਉਨ੍ਹਾਂ ਨੂੰ ਲੋਕ ਸੇਵਾ ਦਾ ਸੁਭਾਗ ਪ੍ਰਾਪਤ ਹੋਇਆ ਹੈ। ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵੱਲੋਂ ਗਊ ਵੰਸ਼ ਦੀ ਸੰਭਾਲ ਲਈ ਯੋਗਦਾਨ ਪਾਉਣ ਦਾ ਨਿਮਾਣਾ ਯਤਨ ਕੀਤਾ ਹੈ ਅਤੇ ਬਟਾਲਾ ਤੇ ਫ਼ਤਹਿਗੜ੍ਹ ਚੂੜੀਆਂ ਦੀਆਂ ਗਊਸ਼ਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਸ. ਬਾਜਵਾ ਨੇ ਕਿਹਾ ਕਿ ਸ੍ਰੀ ਪਾਬੂ ਜੀ ਮਹਾਰਾਜ ਦੀ ਯਾਦਗਾਰ ਬਾਰੇ ਫੈਸਲਾ ਨਗਰ ਨਿਗਮ ਦੇ ਹਾਊਸ ਵਿੱਚ ਸਾਰੇ ਮੈਂਬਰਾਂ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਸਾਧੂ ਸਮਾਜ ਦੇ ‘ਜੀਓ ਤੇ ਜੀਣ ਦਿਓ’ ਦੇ ਨਾਅਰੇ ਵਾਲੇ ਝੰਡੇ ਨੂੰ ਜਾਰੀ ਕੀਤਾ।ਇਸ ਮੌਕੇ ਸਾਧ ਸਮਾਜ ਪੰਜਾਬ ਦੇ ਪ੍ਰਧਾਨ ਸ੍ਰੀ ਸ਼ਕਤੀ ਗਿਰੀ, ਮਹੰਤ ਗੋਪਾਲ ਗਿਰੀ, ਸ੍ਰੀ ਭੋਲਾ ਗਿਰੀ, ਸ੍ਰੀ ਗੋਪਾਲ ਗਿਰੀ, ਸ੍ਰੀ ਜਰਨੈਲ ਗਿਰੀ, ਸ੍ਰੀ ਜੋਗਿੰਦਰ ਗਿਰੀ, ਨਰਾਇਣ ਗਿਰੀ, ਸ੍ਰੀ ਸਤਨਾਮ ਗਿਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਧੂ/ਸੰਤ ਮੌਜੂਦ ਸਨ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD