Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਹਰ ਘਰ ਦਸਤਕ ਮੁਹਿਮ : ਓ.ਪੀ. ਸੋਨੀ ਨੇ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਚੰਡੀਗੜ੍ਹ , 06 Dec 2021

ਮੌਜੂਦਾ ਸਮੇਂ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਖਤਰੇ ਦੇ ਨਾਲ-ਨਾਲ ਕੋਵਿਡ ਦੀ ਤੀਜੀ ਲਹਿਰ ਦੀ ਕਿਸੇ ਵੀ ਸੰਭਾਵਨਾ ਨੂੰ ਟਾਲਣ ਦੇ ਮੱਦੇਨਜਰ, ਉਪ ਮੁੱਖ ਮੰਤਰੀ ਓ.ਪੀ. ਸੋਨੀ, ਜੋ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵੀ ਹਨ, ਨੇ ਪੰਜਾਬ ਵਿੱਚ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਭਵਨ ਚੰਡੀਗੜ ਤੋਂ ਹਰੀ ਝੰਡੀ ਦੇ ਕੇ ਪੰਜ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ। ਇਹ ਜਾਗਰੂਕਤਾ ਮੁਹਿੰਮ ਹੋਰ ਵੀ ਵਧੇਰੇ ਮਹੱਤਵਪੂਰਣ ਹੋ ਜਾਂਦੀ ਹੈ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦਾ ਖਤਰਾ ਵੱਡੇ ਪੱਧਰ ‘ਤੇ ਮੰਡਰਾ ਰਿਹਾ ਹੈ ਅਤੇ ਲੋਕਾਂ ਨੂੰ ਕੋਵਿਡ ਦੇ ਪ੍ਰਕੋਪ ਤੋਂ ਬਚਾਉਣ ਦਾ ਟੀਕਾਕਰਨ ਹੀ ਸਥਾਈ ਤਰੀਕਾ ਹੈ।ਸੂਬੇ ਵਿਚ ਚੱਲ ਰਹੀ ਟੀਕਾਕਰਨ ਮੁਹਿੰਮ ਦਾ ਹਵਾਲਾ ਦਿੰਦਿਆਂ ਸ੍ਰੀ ਓ.ਪੀ.ਸੋਨੀ ਨੇ ਦੱਸਿਆ ਕਿ ਲਗਭਗ 1.66 ਕਰੋੜ (80 46%) ਵਿਅਕਤੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕਰ ਲਈ ਹੈ ਅਤੇ 79 ਲੱਖ ਲੋਕਾਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਹਰ ਘਰ ਤੱਕ ਪਹੁੰਚਣ ਦੇ ਮੰਤਵ ਨਾਲ ਨਵੰਬਰ ਦੇ ਪਹਿਲੇ ਹਫਤੇ ਸੂਬੇ ਵਿੱਚ “ਹਰ ਘਰ ਦਸਤਕ“ ਕੋਵਿਡ-19 ਟੀਕਾਕਰਨ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਪਹਿਲੀ ਅਤੇ ਦੂਜੀ ਖੁਰਾਕ ਲਈ ਕ੍ਰਮਵਾਰ 312570 ਅਤੇ 412912 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ ਹੈ। 4788 ਪਿੰਡਾਂ ਵਿੱਚ ਕ੍ਰਮਵਾਰ ਪਹਿਲੀ ਡੋਜ ਅਤੇ 1145 ਪਿੰਡਾਂ ਵਿੱਚ ਦੂਜੀ ਖੁਰਾਕ ਲਈ 100% ਟੀਕਾਕਰਨ ਹੋ ਚੁੱਕਾ ਹੈ।

ਕੋਰੋਨਾ ਟੀਕਾਕਰਨ ਵਿਚ ਹੋਰ ਤੇਜ਼ੀ ਲਿਆਉਣ ਦੇ ਮੰਤਵ ਨਾਲ਼ , ਇਹਨਾਂ ਆਈ.ਈ.ਸੀ. (ਸੂਚਨਾ ਸਿੱਖਿਆ ਸੰਚਾਰ) ਵੈਨਾਂ ਦੀ ਵਰਤੋਂ ਪਹਿਲੇ 15 ਦਿਨਾਂ ਤੱਕ ਘੱਟ ਕਾਰਗੁਜਾਰੀ ਵਾਲੇ ਜਿਿਲਆਂ (ਫਿਰੋਜਪੁਰ, ਮਾਨਸਾ, ਬਰਨਾਲਾ, ਬਠਿੰਡਾ, ਸੰਗਰੂਰ) ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾਵੇਗੀ। ਜਿੱਥੇ ਟੀਕਾਕਰਨ ਪ੍ਰਤੀ ਵਿਰੋਧ ਅਤੇ ਸ਼ੰਕਿਆਂ ਨੂੰ ਇਨਾਂ ਵੈਨਾਂ ਰਾਹੀਂ ਜਾਗਰੂਕਤਾ ਪੈਦਾ ਕਰਕੇ ਵੈਕਸੀਨ ਲਗਵਾਉਣ ਬਾਰੇ ਹਿਚਕਚਾਹਟ ਨੂੰ ਦੂਰ ਕੀਤਾ ਜਾਵੇਗਾ। ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਇਸ ਜਾਗਰੂਕਤਾ ਮੁਹਿੰਮ ਨੂੰ ਚਲਾਉਣ ਲਈ ਸਿਹਤ ਵਿਭਾਗ ਦੇ ਮਾਸ ਐਜੂਕੇਸਨ ਅਤੇ ਮੀਡੀਆ ਵਿੰਗ ਦੇ ਬਲਾਕ ਐਕਸਟੈਂਸਨ ਐਜੂਕੇਟਰ ਤਾਇਨਾਤ ਕੀਤੇ ਜਾਣਗੇ।ਜਿਕਰਯੋਗ ਹੈ ਕਿ ਅੱਜ ਹਰੀ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ ਇਹ ਜਾਗਰੂਕਤਾ ਵੈਨਾਂ ਅਗਲੇ ਇੱਕ ਮਹੀਨੇ ਤੱਕ ਪਿੰਡ-ਪਿੰਡ ਜਾ ਕੇ ਇਸ ਮੁਹਿੰਮ ਸਬੰਧੀ ਜਾਗਰੂਕਤਾ ਪੈਦਾ ਕਰਨਗੀਆਂ, ਤਾਂ ਜੋ ਸੌ ਫੀਸਦੀ ਟੀਕਾਕਰਨ ਕਵਰੇਜ ਹਾਸਲ ਕੀਤੀ ਜਾ ਸਕੇ।ਇਸ ਤੋਂ ਬਾਅਦ ਸੂਬੇ ਭਰ ਦੇ ਹੋਰ ਜਿਿਲਆਂ ਨੂੰ ਵੀ ਕਵਰ ਕੀਤਾ ਜਾਵੇਗਾ। ਵਿਭਾਗ ਦਾ ਟੀਚਾ ਦਸੰਬਰ 2021 ਦੇ ਅੰਤ ਤੱਕ 100% ਪਹਿਲੀ ਖੁਰਾਕ ਅਤੇ ਦੂਜੀ ਖੁਰਾਕਦੀ ਰਹਿੰਦੀ ਕਵਰੇਜ ਨੂੰ ਪ੍ਰਾਪਤ ਕਰਨਾ ਹੈ।ਇਸ ਮੌਕੇ ਸਿਹਤ ਸਕੱਤਰ ਵਿਕਾਸ ਗਰਗ, ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਕੁਮਾਰ ਰਾਹੁਲ ਹਾਜਰ ਸਨ।    

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD