Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਪਟਨ-ਸੁਖਬੀਰ-ਭਾਜਪਾ ਤਿਕੜੀ ਨੂੰ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਠਹਿਰਾਇਆ

ਕਿਹਾ ਕਿ ਬੇਅਦਬੀ ਅਤੇ ਡਰੱਗਜ਼ ਦੇ ਮਾਮਲਿਆਂ ਵਿੱਚ ਜਲਦ ਹੀ ਇਨਸਾਫ ਮਿਲੇਗਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 06 Dec 2021

Last updated on: Dec 06, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ ਸਿਆਸੀ ਲਾਹੇ ਲਈ ਸੂਬੇ ਦੇ ਹਿੱਤਾਂ ਨੂੰ ਅੰਦਰਖਾਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ।ਅੱਜ ਇੱਥੇ ਇੱਕ ਨਿੱਜੀ ਚੈਨਲ ਵੱਲੋਂ ਕਰਵਾਈ ਮੀਡੀਆ ਚਰਚਾ ‘ਮੰਚ ਪੰਜਾਬ’ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਤਿੰਨੋਂ ਹੀ ਅਤੀਤ ਅਤੇ ਵਰਤਮਾਨ ਵਿੱਚ ਸੂਬੇ ਦੇ ਹਿਤਾਂ ਨੂੰ ਠੇਸ ਪਹੁੰਚਾਉਣ ਲਈ ਘਿਓ-ਖਿਚੜੀ ਸਨ ਅਤੇ ਭਵਿੱਖ ਵਿੱਚ ਵੀ ਆਪਣੇ ਇਸ ਸਿਆਸਤ ਤੋਂ ਪ੍ਰੇਰਿਤ ਏਜੰਡੇ ਨੂੰ ਜਾਰੀ ਰੱਖਣਗੇ। ਉਨਾਂ ਕਿਹਾ ਕਿ ਹਾਲਾਂਕਿ ਇਸ ਵਾਰ ਲੋਕਾਂ ਦੇ ਹਾਂ ਪੱਖੀ ਰਵੱਈਏ, ਜੋ ਕਿ ਕਾਂਗਰਸ ਤੋਂ ਇਲਾਵਾ ਕਿਸੇ ਦੇ ਹੱਕ ਵਿੱਚ ਫੈਸਲਾਕੁੰਨ ਨਹੀਂ, ਕਾਰਨ ਕਾਂਗਰਸੀ ਵਰਕਰਾਂ ਵਿੱਚ ਪੈਦਾ ਹੋਏ ਉਤਸ਼ਾਹ ਨੂੰ ਕੋਈ ਵੀ ਘੱਟ ਨਹੀਂ ਕਰ ਸਕਦਾ । ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੇ ਮੂਡ ਵਿੱਚ ਵੱਡੀ ਤਬਦੀਲੀ ਆਈ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਨਸਅਿਾ ਦੇ ਮੁੱਦੇ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਮਲੇ ਸਹੀ ਲੀਹ ‘ਤੇ ਚੱਲ ਰਹੇ ਹਨ ਅਤੇ ਜਲਦੀ ਹੀ ਲੋਕਾਂ ਦੀ ਤਸੱਲੀ ਅਨੁਸਾਰ ਇਨਸਾਫ ਹੋਵੇਗਾ। ਉਨਾਂ ਕਿਹਾ ਕਿ ਭਾਵੇਂ ਇਨਾਂ ਦੋਵਾਂ ਮੁੱਦਿਆਂ ਦੇ ਨਤੀਜੇ ਆਉਣ ਵਿਚ ਦੇਰੀ ਹੋਈ ਹੈ ਕਿਉਂਕਿ ਇਹ ਬੁਰੀ ਤਰਾਂ ਉਲਝਾਏ ਗਏ ਸਨ ਪਰ ਸਰਕਾਰ ਇੰਨਾਂ ਦੇ ਤਰਕਪੂਰਨ ਅੰਤ ਵੱਲ ਵਧ ਰਹੀ ਹੈ।ਵਿਰੋਧੀ ਧਿਰ ਖਾਸ ਤੌਰ ‘ਤੇ ‘ਆਪ‘ ਵੱਲੋਂ ਕੀਤੇ ਜਾ ਰਹੇ ਪ੍ਰਚਾਰ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਅਤੇ ਉਨਾਂ ਦੇ ਸਾਥੀ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਬਿਨਾਂ ਕਿਸੇ ਤੁਕ ਜਾਂ ਕਾਰਨ ਦੇ ਲਗਾਤਾਰ ਉਨਾਂ ਦੀ ਸਰਕਾਰ ਵਿਰੁੱਧ ਭੜਾਸ ਕੱਢ ਰਹੇ ਹਨ।

 ਉਨਾਂ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਹ ਇਸ ਤੱਥ ਨੂੰ ਭਲੀਭਾਂਤੀ ਜਾਣਦੇ ਹਨ ਕਿ ਉਹ ਇਸ ਸੂਬੇ ਵਿੱਚ ਕਦੇ ਵੀ ਸੱਤਾ ਵਿੱਚ ਨਹੀਂ ਆਉਣਗੇ ਇਸ ਲਈ ਵੱਡੇ-ਵੱਡੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਕੋਝੀਆਂ ਚਾਲਾਂ ਨਾਲ ਮੂਰਖ ਬਣਾਉਣ ਦੀ ਬਜਾਏ ਉਹ ਦਿੱਲੀ ਵਿੱਚ ਆਪਣੀ ਸਰਕਾਰ ‘ਤੇ ਜਿਆਦਾ ਧਿਆਨ ਦੇਣ। ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਸੂਬੇ ਦੀ ਵਾਗਡੋਰ ਸੰਭਾਲਣ ‘ਤੇ ਪਹਿਲਾਂ ਤਾਂ ਅਕਾਲੀ ਦਲ, ਭਾਜਪਾ ਅਤੇ ‘ਆਪ‘ ਦੇ ਆਗੂ ਉਨਾਂ ਦਾ ਮਜਾਕ ਉਡਾਉਂਦਿਆਂ ਕਹਿੰਦੇ ਸੀ ‘ਇਸ ਨੇ ਕੀ ਕਰਨਾ!’ ਅਤੇ ਹੁਣ ਜਮੀਨੀ ਪੱਧਰ ‘ਤੇ ਉਨਾਂ ਦਾ ਪ੍ਰਦਰਸ਼ਨ ਦੇਖਣ ਉਪਰੰਤ ਇਹ ਕਹਿਣ ਲਈ ਮਜਬੂਰ ਹਨ ਕਿ ‘ਇਸ ਦਾ ਕਰੀਏ ਕੀ?’।ਕੈਪਟਨ ਅਮਰਿੰਦਰ ਸਿੰਘ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹੋਣ ਵਾਲੇ ਸੰਭਾਵੀ ਨੁਕਸਾਨ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕੁਝ ਨਹੀਂ ਦੇ ਸਕਿਆ ਅਤੇ ਆਪਣੇ ਆਪ ਨੂੰ ਆਪਣੇ ਫਾਰਮਹਾਊਸ ਵਿੱਚ ਕੈਦ ਕਰ ਲਿਆ, ਹੁਣ ਕੋਈ ਵੀ ਉਸ ਦੀ ਨਵੀਂ ਪਾਰਟੀ ‘ਤੇ ਕਿਵੇਂ ਭਰੋਸਾ ਕਰ ਸਕਦਾ ਹੈ ਜੋ ਆਪਣੀ ਢਿੱਲੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿਣ ਕਾਰਨ ਆਪਣੀ ਭਰੋਸੇਯੋਗਤਾ ਗਵਾ ਚੁੱਕਾ ਹੈ। ਕੈਪਟਨ ਅਮਰਿੰਦਰ ਅਤੇ ਬਾਦਲ ਦੋਸਤਾਨਾ ਮੈਚ ਖੇਡ ਰਹੇ ਅਤੇ ਆਪਣੇ ਸੌੜੇ ਹਿਤਾਂ ਦੀ ਪੂਰਤੀ ਲਈ ਸੱਤਾ ਦੀ ਵਰਤੋਂ ਇਕ-ਦੂਜੇ ਦੀ ਸਹੂਲਤ ਲਈ ਕਰਦੇ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ, “ਇਹ ਅਖੌਤੀ ਦੁਸ਼ਮਣ ਦੋਸਤ ਬਣੇ ਹੋਏ ਹਨ, ਇਸ ਵਾਰ ਵੀ ਇੱਕ ਦੂਜੇ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੀਟਾਂ ਦੀ ਵਿਵਸਥਾ ਵਿੱਚ ਰੁੱਝੇ ਹੋਏ ਹਨ।

“ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਅੱਗੇ ਵਧਾਉਣ ਦੇ ਮੁੱਦੇ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਗੈਰ-ਜਿੰਮੇਵਾਰਾਨਾ ਫੈਸਲੇ ਨੂੰ ਸੂਬੇ ਦੇ ਲੋਕਾਂ ‘ਤੇ ਥੋਪਣ ਲਈ ਅੱਤਵਾਦ ਦਾ ਝੂਠਾ ਸਹਾਰਾ ਲੈਣ ਦੀ ਕੋਸ਼ਿਸ ਕਰ ਰਹੀ ਹੈ, ਜੋ ਪੰਜਾਬੀਆਂ ਦੇ ਹਿਤ ਵਿੱਚ ਨਹੀਂ ਅਤੇ ਉਹ ਇਸ ਨੂੰ ਕਾਲੇ ਖੇਤੀ ਕਾਨੂੰਨਾਂ ਵਾਂਗ ਕਦੇ ਵੀ ਸਵੀਕਾਰ ਨਹੀਂ ਕਰਨਗੇ, ਜਿਸ ਨੂੰ ਕਿਸਾਨ ਜਥੇਬੰਦੀਆਂ ਦੇ ਭਾਰੀ ਵਿਰੋਧ ਕਾਰਨ ਕੇਂਦਰ ਸਰਕਾਰ ਨੂੰ ਪਿੱਛੇ ਜਿਹੇ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਡੀ ਪੁਲਿਸ ਫੋਰਸ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਲਈ ਕਾਫੀ ਸਮਰੱਥ ਹੈ ਅਤੇ ਇਹ ਦਹਾਕੇ ਤੋਂ ਚੱਲੇ ਆ ਰਹੇ ਖਾੜਕੂਵਾਦ ਨੂੰ ਖਤਮ ਕਰ ਸੂਬੇ ਵਿਚ ਆਮ ਸਥਿਤੀ ਅਤੇ ਸ਼ਾਂਤੀ ਬਹਾਲ ਕਰਕੇ ਪੇਸੇਵਰ ਤੌਰ ‘ਤੇ ਆਪਣੀ ਬੇਅੰਤ ਸਮਰੱਥਾ ਅਤੇ ਕਾਬਲੀਅਤ ਦਾ ਪ੍ਰਦਰਸ਼ਨ ਕਰ ਚੁੱਕੀ ਹੈ।ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੰਮਕਾਜ ‘ਤੇ ਟਿੱਪਣੀ ਕਰਨ ਲਈ ਕਹੇ ਜਾਣ ‘ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਸਿੱਧੂ ਪਾਰਟੀ ਪ੍ਰਧਾਨ ਹਨ ਅਤੇ ਦੋਵਾਂ ਸੰਗਠਨਾਂ ਵਿਚ ਪੂਰੀ ਤਰਾਂ ਇਕਸੁਰਤਾ ਹੈ। ਉਨਾਂ ਕਿਹਾ ਕਿ ਅੱਜ ਇਸ ਸਮਾਗਮ ਤੋਂ ਤੁਰੰਤ ਬਾਅਦ ਉਹ ਨਵਜੋਤ ਸਿੱਧੂ ਦੀ ਬੇਨਤੀ ‘ਤੇ ਉਨਾਂ ਦੇ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਅੰਮਿ੍ਰਤਸਰ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਬਿਨਾ ਕਿਸੇ ਝਿਜਕ ਦੇ ਕਿਹਾ ਕਿ ਉਹ ਹਮੇਸਾਂ ਆਪਣੀ ਆਲੋਚਨਾ ਨੂੰ ਹਾਂ-ਪੱਖੀ ਢੰਗ ਨਾਲ ਹੀ ਲੈਂਦੇ ਹਨ, ਚਾਹੇ ਇਹ ਪਾਰਟੀ ਦੇ ਅੰਦਰੋਂ ਹੋ ਰਹੀ ਹੋਵੇ ਜਾਂ ਬਾਹਰੋਂ। ਉਨਾਂ ਕਿਹਾ ਕਿ ਕੰਮਕਾਜ ਦੇ ਜਮਹੂਰੀ ਢਾਂਚੇ ਵਿੱਚ ਵਿਚਾਰਾਂ ਦਾ ਮਤਭੇਦ ਅਕਸਰ ਹੁੰਦਾ ਹੈ ਅਤੇ ਹਰੇਕ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਗਲਤ ਭਾਵਨਾ ਦੇ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD