Friday, 03 May 2024

 

 

ਖ਼ਾਸ ਖਬਰਾਂ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ

 

ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ : ਚਰਨਜੀਤ ਸਿੰਘ ਚੰਨੀ

ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰਣਜੀਤ ਐਵੇਨਿਊ ਵਿੱਚ ਬਣੇਗਾ ਸਪੋਰਟਸ ਕੰਪਲੈਕਸ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Navjot  Singh Sidhu, Amritsar, Gurjeet Singh Aujla

Web Admin

Web Admin

5 Dariya News

ਅਮ੍ਰਿਤਸਰ , 06 Dec 2021

‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। ਸਾਡੀਆਂ ਧੀਆਂ-ਭੈਣਾਂ ਵਿਰੁੱਧ ਭੈੜੀ ਟਿੱਪਣੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਵੱਲੋਂ ਅਤਿ ਘਿਨਾਉਣੀ ਇਰਾਦੇ ਨਾਲ ਕੀਤੀ ਗਈ ਟਿੱਪਣੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਸਾਰੀਆਂ ਹੱਦਾਂ ਪਾਰ ਕਰ ਕੇ ਰਾਜਨੀਤੀ ਵਿੱਚ ਸਭ ਤੋਂ ਹੇਠਲੇ ਪੱਧਰ ਨੂੰ ਛੂਹਿਆ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ। ਇੱਥੇ ਰਣਜੀਤ ਐਵੀਨਿਊ ਵਿਖੇ ਹਲਕਾ ਵਿਧਾਇਕ ਸ੍ਰੀ ਸੁਨੀਲ ਦੱਤੀ ਵਲੋਂ ਕਰਵਾਏ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਵਰਗੇ ਆਗੂ ਨੂੰ ਅਜਿਹੀ ਬੇਤੁਕੀ ਗੱਲ ਕਰਨੀ ਸੋਭਾ ਨਹੀਂ ਦਿੰਦੀ, ਜੋ ਆਪਣੇ ਆਪ ਨੂੰ ਆਮ ਆਦਮੀ ਦਾ ਮਸੀਹਾ ਹੋਣ ਦਾ ਦਾਅਵਾ ਕਰਦਾ ਹੈ। ਉਨਾਂ ਸਪੱਸਟ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਅਪਮਾਨਜਨਕ ਰਵੱਈਏ ਨੂੰ ਕਦੇ ਵੀ ਬਰਦਾਸਤ ਨਹੀਂ ਕਰਨਗੇ, ਜੋ ਕੇਜਰੀਵਾਲ ਦੇ ਹੰਕਾਰ ਅਤੇ ਸਵੈ-ਮਾਣ ਨੂੰ ਦਰਸਾਉਂਦਾ ਹੈ। ਉਨਾਂ ਅੰਮਿ੍ਰਤਸਰ ਉੱਤਰੀ ਹਲਕੇ ਵਿੱਚ ਓਪਨ ਜਿੰਮ, 3 ਵਾਲੀਬਾਲ ਕੋਰਟ, ਚਾਰ ਕਿ੍ਰਕਟ ਗਰਾਊਂਡ, ਹਾਕੀ ਗਰਾਊਂਡ, ਤਿੰਨ ਬਾਸਕਟਬਾਲ ਕੋਰਟ, ਫੁੱਟਬਾਲ ਗਰਾਊਂਡ ਅਤੇ ਐਥਲੈਟਿਕ ਟਰੈਕ, 4 ਟੈਨਿਸ ਕੋਰਟ, ਆਊਟਡੋਰ ਜਿੰਮ, ਮਲਟੀਪਰਪਜ ਸਮੇਤ ਸਪੋਰਟਸ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ।   ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਕੰਪਲੈਕਸ ਦਾ ਨਾਂ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਅਤੇ ਅੰਦਰੂਨੀ ਕਿ੍ਰਕਟ ਸਟੇਡੀਅਮ ਦਾ ਨਾਂ ਐਡਵੋਕੇਟ ਭਗਵੰਤ ਸਿੰਘ ਸਿੱਧੂ (ਪ੍ਰਧਾਨ ਪ੍ਰਦੇਸ ਕਾਂਗਰਸ ਕਮੇਟੀ ਨਵਜੋਤ ਸਿੰਘ ਸਿੱਧੂ ਦੇ ਪਿਤਾ) ਦੇ ਨਾਂ ’ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਟੇਡੀਅਮ ਲਈ 15 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ ਅਤੇ ਇਸ ਦੇ ਮੁਕੰਮਲ ਹੋਣ ਤੱਕ ਹੋਰ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੋਲਦੇ ਸ੍ਰੀ ਸੁਨੀਲ ਦੱਤੀ ਨੇ ਹਲਕਾ ਵਾਸੀਆਂ ਦੀ ਚਿਰੋਕਣੀਆਂ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਪ੍ਰਧਾਨ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਕ ਨਿੱਕੇ ਜਿਹੇ ਸੱਦੇ ਉਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਜੋ ਪਿਆਰ ਦਿੱਤਾ ਹੈ, ਉਹ ਮੁੱਖ ਮੰਤਰੀ ਪੰਜਾਬ ਦੀ ਹਰਮਨ ਪਿਆਰਤਾ ਦਾ ਸਬੂਤ ਹੈ। ਉਨਾਂ ਆਏ ਹੋਏ ਮਹਿਮਾਨਾਂ ਅਤੇ ਰੈਲੀ ਦੇ ਇੰਤਜਾਮ ਲਈ ਸ੍ਰੀ ਆਦਿਤਆ ਦੱਤੀ, ਸੋਨੂੰ ਦੱਤੀ ਅਤੇ ਮਮਤਾ ਦੱਤਾ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੁੰਡਾਲਾ, ਵਿਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ, ਸ: ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸ੍ਰੀ ਤਰਸੇਮ ਸਿੰਘ ਡੀਸੀ, ਮੇਅਰ ਸ: ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ। 

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Navjot Singh Sidhu , Amritsar , Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD