Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਖੋਲਣ ਲਈ ਛੇਤੀ ਹੀ ਭਾਰਤ ਸਰਕਾਰ ਕੋਲ ਪਹੁੰਚ ਕਰਾਂਗਾ : ਚਰਨਜੀਤ ਸਿੰਘ ਚੰਨੀ

ਪਾਈਟੈਕਸ ਲਈ ਕਨਵੈਨਸਨ ਸੈਂਟਰ ਦਾ ਨੀਂਹ ਪੱਥਰ ਏਸੇ ਹਫਤੇ ਰੱਖਿਆ ਜਾਵੇਗਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Navjot  Singh Sidhu, Amritsar, Gurjeet Singh Aujla

Web Admin

Web Admin

5 Dariya News

ਅਮ੍ਰਿਤਸਰ , 06 Dec 2021

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ ਪਾਕਿਸਤਾਨ ਨਾਲ ਵਪਾਰ ਖੋਲਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਪਾਸੋਂ ਵੀ ਮੁਲਾਕਾਤ ਲਈ ਸਮਾਂ ਮੰਗਣਗੇ।ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਅਹਿਮ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੀ.ਆਈ.ਟੀ.ਈ.ਐਕਸ ਲਈ 10 ਏਕੜ ਰਕਬੇ ਵਿੱਚ ਕਨਵੈਨਸਨ ਸੈਂਟਰ ਦਾ ਨੀਂਹ ਪੱਥਰ ਏਸੇ ਹਫਤੇ ਦੇ ਅੰਦਰ ਰੱਖਿਆ ਜਾਵੇਗਾ ਤਾਂ ਜੋ ਸੰਸਥਾ ਨੂੰ ਖਿੱਤੇ ਵਿਚ ਵਪਾਰ ਅਤੇ ਉਦਯੋਗ ਨੂੰ ਵੱਡੀ ਪੱਧਰ ‘ਤੇ ਉਤਸਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਪੂਰਾ ਕਰਨ ਦੇ ਯੋਗ ਬਣਾਇਆ ਜਾ ਸਕੇ।  ਇੱਥੇ ਪੰਜਾਬ ਇੰਟਰਨੈਸਨਲ ਟਰੇਡ ਐਕਸਪੋ (ਪਾਈਟੈਕਸ) ਦੇ 15ਵੇਂ ਮੇਲੇ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਚੰਨੀ ਨੇ ਸੁਆਲ ਉਠਾਉਂਦਿਆਂ ਕਿਹਾ ਕਿ ਜੇਕਰ ਵਪਾਰ ਸਮੁੰਦਰੀ ਰਸਤੇ ਤੋਂ ਹੋ ਸਕਦਾ ਹੈ ਤਾਂ ਜਮੀਨੀ ਮਾਰਗ ਰਾਹੀਂ ਕਿਉਂ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਨਾਲ ਆਰਥਿਕ ਖੁਸਹਾਲੀ ਦੇ ਵੱਡੇ ਮੌਕੇ ਪੈਦਾ ਹੋਣਗੇ। .ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਉਦਯੋਗਪਤੀਆਂ ਨੂੰ ਇਕ ਹੀ ਪਲੇਟਫਾਰਮ ਤੋਂ ਹਰੇਕ ਤਰਾਂ ਦੀਆਂ ਲੋੜੀਂਦੀਆਂ ਪ੍ਰਵਾਨਗੀਆਂ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਲਈ ਜਲਦੀ ਹੀ ਇੱਕ ਡਿਜੀਟਲ ਸਿੰਗਲ-ਵਿੰਡੋ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ। ਚੰਨੀ ਨੇ ਕਿਹਾ, “ਇਹ ਕਦਮ ਉਨਾਂ ਨੂੰ ਅਧਿਕਾਰੀਆਂ ਦੇ ਨਾਲ ਸਿੱਧੇ ਵਾਸਤੇ ਨੂੰ ਹਟਾ ਕੇ ਆਪਣੇ ਘਰਾਂ ਤੋਂ ਲੋੜੀਂਦੀਆਂ ਇਜਾਜਤਾਂ ਲਈ ਅਰਜੀ ਦੇਣ ਦੇ ਯੋਗ ਬਣਾਵੇਗਾ, ਜਿਸ ਨਾਲ ਪਾਰਦਰਸਤਾ ਹੋਰ ਵਧੇਗੀ।“ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਕਿਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40,000 ਕੇਸ ਵਾਪਸ ਲੈ ਲਏ ਹਨ, ਸੰਸਥਾਗਤ ਟੈਕਸ ਖਤਮ ਕਰ ਦਿੱਤਾ ਹੈ, ਵਪਾਰ ਦਾ ਅਧਿਕਾਰ ਕਾਨੂੰਨ-2020 ਲਾਗੂ ਕਰ ਦਿੱਤਾ ਹੈ, ਜਿਸ ਨਾਲ ਫੈਕਟਰੀਆਂ ਅਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ.ਐਲ.ਯੂ. ਲੈਣ ਦੀ ਲੋੜ ਨੂੰ ਖਤਮ ਕਰਨਾ, 50 ਪ੍ਰਤੀਸਤ ਨਿਰਧਾਰਤ ਦਰਾਂ ਘਟਾ ਕੇ ਉਦਯੋਗਿਕ ਖੇਤਰ ਨੂੰ ਵੱਡੀ ਰਾਹਤ ਦਿੱਤੀ ਗਈ, 14 ਮੋਬਾਈਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆਉਣਾ, ਇਸੇ ਤਰਾਂ ਇੰਸਪੈਕਟਰ ਰਾਜ ਦਾ ਅੰਤ ਕੀਤਾ ਗਿਆ, ਫੋਕਲ ਪੁਆਇੰਟਾਂ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ।  

ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਸਕੀਮ ਤੋਂ ਇਲਾਵਾ ਚੰਡੀਗੜ ਵਿੱਚ 200 ਏਕੜ ਰਕਬੇ ਵਿੱਚ ਫਿਲਮ ਸਿਟੀ ਪ੍ਰੋਜੈਕਟ ਪਹਿਲਾਂ ਹੀ ਤਿਆਰ ਕੀਤਾ ਜਾ ਰਿਹਾ ਹੈ।  ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਅਸੀਂ ਹੁਨਰ ਵਿਕਾਸ ‘ਤੇ ਪੂਰਾ ਧਿਆਨ ਕੇਂਦਰਿਤ ਕਰਦੇ ਹੋਏ ਉਦਯੋਗਿਕ ਖੇਤਰ ਦੀਆਂ ਮੰਗਾਂ ਦੇ ਅਨੁਸਾਰ ਵਿਦਿਅਕ ਸੰਸਥਾਵਾਂ ਵਿੱਚ ਢੁਕਵਾਂ ਸਿਲੇਬਸ ਸੁਰੂ ਕਰਨ ਦੀ ਵੀ ਯੋਜਨਾ ਬਣਾ ਰਹੇ ਹਾਂ।‘‘ਧਾਰਮਿਕ ਸੈਰ ਸਪਾਟੇ ਵਿੱਚ ਅੰਮਿ੍ਰਤਸਰ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਸੈਰ ਸਪਾਟੇ ਦੇ ਖੇਤਰ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਰੂਪ ਵਿਚ ਪੰਜਾਬ ਦਾ ਅੱਵਲ ਦਰਜਾ ਹੈ।  ਉਨਾਂ ਨੇ ਪਾਈਟੈਕਸ ਵੱਲੋਂ ਵਿਸ਼ੇਸ਼ ਕਰਕੇ ਖੇਤਰ ਦੇ ਕਾਰੋਬਾਰੀਆਂ ਨੂੰ ਵੱਡਾ ਪਲੇਟਫਾਰਮ ਪ੍ਰਦਾਨ ਕਰਨ ਅਤੇ ਮੇਲੇ ਵਿਚ ਪੰਜ ਦੇਸਾਂ ਈਰਾਨ, ਮਿਸਰ, ਅਫਗਾਨਿਸਤਾਨ, ਤੁਰਕੀ ਅਤੇ ਥਾਈਲੈਂਡ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਇਸ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਲਾਘਾ ਕੀਤੀ। ਮੁੱਖ ਮੰਤਰੀ ਨੇ ਉਥੇ ਲਾਏ ਗਏ 450 ਸਟਾਲਾਂ ਦਾ ਨਿਰੀਖਣ ਵੀ ਕੀਤਾ ਅਤੇ ਸੋਨਾਲੀਕਾ ਨੂੰ ‘ਸਰਵੋਤਮ ਇਨਡੋਰ ਸਟਾਲ’ ਦਾ ਐਵਾਰਡ ਜਦਕਿ ਜੇਏਐਲ ਕੰਪਨੀ ਨੂੰ ‘ਬੈਸਟ ਆਊਟਡੋਰ ਸਟਾਲ’ ਦਾ ਐਵਾਰਡ ਦਿੱਤਾ।ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਸਰਹੱਦ ਪਾਰ ਤੋਂ ਵਪਾਰ ਦੀ ਅਹਿਮੀਅਤ ਨੂੰ ਦਰਸਾਇਆ। ਅੰਮਿ੍ਰਤਸਰ ਨੂੰ ਏਸੀਆ ਦੀ ਸਭ ਤੋਂ ਵੱਡੀ ਮੰਡੀ ਦੱਸਦਿਆਂ ਉਨਾਂ ਕਿਹਾ ਕਿ ਇਹ ਪੰਜਾਬ ਲਈ ਖੁਸਹਾਲੀ ਦੇ ਨਵੇਂ ਦਿਸਹੱਦੇ ਖੋਲੇਗਾ ਕਿਉਂਕਿ 34 ਦੇਸਾਂ ਨਾਲ ਵਪਾਰ ਅਤੇ ਕਾਰੋਬਾਰੀ ਗਤੀਵਿਧੀਆਂ ਚਲਾਈਆਂ ਜਾਣਗੀਆਂ।  ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ ਦੇ ਵਪਾਰੀਆਂ ਨੂੰ ਹੁਲਾਰਾ ਦੇਣ ਦੀ ਲੋੜ ‘ਤੇ ਜੋਰ ਦਿੰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਾਡਾ ਧਿਆਨ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲਿਆਂ ਦੀ ਬਜਾਏ ਰੁਜਗਾਰ ਪੈਦਾ ਕਰਨ ਦੇ ਯੋਗ ਬਣਾਉਣ ‘ਤੇ ਹੋਣਾ ਚਾਹੀਦਾ ਹੈ।ਇਸ ਦੌਰਾਨ ਪੀਐਚਡੀ ਚੈਂਬਰ ਪੰਜਾਬ ਦੇ ਸਹਿ-ਚੇਅਰਪਰਸਨ ਕਰਨ ਗਿਲਹੋਤਰਾ ਨੇ ਪਾਇਟੈਕਸ-21 ਦੇ ਪ੍ਰਬੰਧ ਸਫਲਤਾ ਨਾਲ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਜਲਿਾ ਪ੍ਰਸਾਸਨ ਦਾ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮਿ੍ਰਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਪੀ.ਐਚ.ਡੀ.ਸੀ.ਸੀ.ਆਈ. ਦੇ ਪੰਜਾਬ ਸਟੇਟ ਚੈਪਟਰ ਦੇ ਕਨਵੀਨਰ ਅੰਮਿ੍ਰਤਸਰ ਜੋਨ ਦੇ ਕਨਵੀਨਰ ਅਤੇ ਪੀ.ਐਚ.ਡੀ.ਸੀ.ਸੀ.ਆਈ. ਦੇ ਸਹਾਇਕ ਸਕੱਤਰ ਜਨਰਲ ਨਵੀਨ ਸੇਠ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Navjot Singh Sidhu , Amritsar , Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD