Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ

ਪੰਜਾਬ ਦੇ ਸੀਈਓ ਡਾ. ਕਰੁਣਾ ਰਾਜੂ ਨੇ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਵਿਅਕਤੀ ਵੱਲੋਂ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਦੇ ਮਾਮਲੇ ਵਿੱਚ ਤੁਰੰਤ ਸੂਚਿਤ ਕਰਨ ਲਈ ਕਿਹਾ

Chief Electoral Officer Punjab,  Dr S Karuna Raju, ECI, SVEEP, Election Commission of India, Punjab Chief Electoral Officer

Web Admin

Web Admin

5 Dariya News

ਚੰਡੀਗੜ੍ਹ , 07 Dec 2021

Last updated on: Dec 07, 2021, 00:00 IST

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਹਨਾਂ ਅੱਜ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ 100 ਫ਼ੀਸਦੀ ਵੈਬਕਾਸਟਿੰਗ ਕੀਤੀ ਜਾਵੇਗੀ।ਸੀ.ਈ.ਓ. ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚਿੰਤਾਵਾਂ, ਵਿਸ਼ੇਸ਼ ਸੋਧ ਅਤੇ ਚੋਣ ਤਿਆਰੀਆਂ ਬਾਰੇ ਜਾਣਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨਾਲ ਵਧੀਕ ਸੀ.ਈ.ਓ. ਅਮਨਦੀਪ ਕੌਰ ਵੀ ਮੌਜੂਦ ਸਨ।ਚੋਣਾਂ ਦੌਰਾਨ ਸੁਰੱਖਿਆ ਬਾਰੇ ਸਿਆਸੀ ਪਾਰਟੀ ਦੇ ਨੁਮਾਇੰਦੇ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਲਈ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਕੇਂਦਰੀ ਪੈਰਾ ਮਿਲਟਰੀ ਫੋਰਸਿਜ਼ ਦੀ ਮੰਗ ਲਈ ਅੰਤਿਮ ਮੁਲਾਂਕਣ 10 ਦਸੰਬਰ, 2021 ਤੱਕ ਈਸੀਆਈ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਵਾਧੂ ਫੋਰਸਿਜ਼ ਨਾਜ਼ੁਕ ਪੋਲਿੰਗ ਬੂਥਾਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਤਾਇਨਾਤ ਕੀਤੀਆਂ ਜਾਣਗੀਆਂ।

ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਕਰਦਾ ਹੈ ਜਾਂ ਵੋਟ ਪ੍ਰਕਿਰਿਆ ਵਿੱਚ ਵਿਘਨ ਪਾਉਣ ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਉਨ੍ਹਾਂ ਦੇ ਧਿਆਨ ਵਿੱਚ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦਫਤਰ ਨੂੰ ਤੁਰੰਤ ਸੂਚਿਤ ਕਰਨ।ਡਾ. ਰਾਜੂ ਨੇ ਕਿਹਾ ਕਿ ਉਹ ਗੈਰ-ਜ਼ਮਾਨਤੀ ਵਾਰੰਟ ਕੇਸਾਂ, ਪੈਰੋਲ ਜੰਪਰ, ਸ਼ਰਾਤਰੀ ਅਨਸਰਾਂ ਅਤੇ ਸ਼ੱਕੀ ਨਸ਼ਾ ਤਸਕਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡੀਸੀ, ਸੀਪੀਜ਼/ਐਸਐਸਪੀਜ਼ ਅਤੇ ਈਆਰਓਜ਼ ਨਾਲ ਹਫਤਾਵਾਰੀ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਲਾਇਸੰਸਸ਼ੁਦਾ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਹ ਇਹ ਯਕੀਨੀ ਬਣਾਉਣਗੇ ਕਿ ਘੱਟੋ-ਘੱਟ 95 ਤੋਂ 98 ਫ਼ੀਸਦੀ ਹਥਿਆਰ ਪੁਲਿਸ ਥਾਣਿਆਂ ਜਾਂ ਗੰਨ ਹਾਊਸਾਂ ਵਿੱਚ ਜਮ੍ਹਾਂ ਕਰਵਾਏ ਜਾਣ।ਡਾ. ਰਾਜੂ ਨੇ ਦੱਸਿਆ ਕਿ ਇਹ ਚੋਣਾਂ ਕਰਵਾਉਣ ਲਈ ਸੂਬੇ ਵਿੱਚ 2.5 ਲੱਖ ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਅਤੇ ਇਹਨਾਂ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਨਵਾਂ ਵੋਟਰ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਕੇ ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।ਸਿਆਸੀ ਪਾਰਟੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ 'ਤੇ ਤਸੱਲੀ ਪ੍ਰਗਟਾਈ ਅਤੇ ਉਨ੍ਹਾਂ ਨੇ ਆਪਣੀਆਂ ਚਿੰਤਾਵਾਂ ਨੂੰ ਸੀ.ਈ.ਓ. ਨਾਲ ਸਾਂਝਾ ਕਰਨ ਦਾ ਭਰੋਸਾ ਦਿੱਤਾ।ਇਸ ਦੌਰਾਨ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

 

Tags: Chief Electoral Officer Punjab , Dr S Karuna Raju , ECI , SVEEP , Election Commission of India , Punjab Chief Electoral Officer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD