Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੰਗਤ ਸਿੰਘ ਗਿਲਜੀ਼ਆਂ ਵਲੋਂ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਲਾਂਚ

ਫ਼ੀਲਡ ਵਿਚ ਕੀਤੀ ਜਾ ਰਹੀ ਪਲਾਂਟੇਸ਼ਨ ਅਤੇ ਪ੍ਰੋਟੈਕਸ਼ਨ ਸਬੰਧੀ ਕਾਰਜਾਂ ਦੀ ਨਿਗਰਾਨੀ ਲਈ ਪਨ ਫਾਰੈਸਟ ਮੋਬਾਈਲ ਫੋਨ ਐਪ ਲਾਂਚ

 Sangat Singh Gilzian, Congress, Punjab Congress

Web Admin

Web Admin

5 Dariya News

ਚੰਡੀਗੜ੍ਹ , 07 Dec 2021

Last updated on: Dec 07, 2021, 00:00 IST

ਪੰਜਾਬ ਦੇ ਜੰਗਲਾਤ ਤੇ ਵਣ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਸੰਗਤ ਸਿੰਘ ਗਿਲਜੀ਼ਆਂ ਨੇ ਅੱਜ ਇਥੇ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਅਤੇ ਵਿਭਾਗ ਵਲੋਂ ਫ਼ੀਲਡ ਵਿਚ ਕੀਤੀ ਜਾ ਰਹੀ ਪਲਾਂਟੇਸ਼ਨ ਅਤੇ ਪ੍ਰੋਟੈਕਸ਼ਨ ਸਬੰਧੀ ਕਾਰਜਾਂ ਦੀ ਨਿਗਰਾਨੀ ਲਈ ਪਨ ਫਾਰੈਸਟ ਮੋਬਾਈਲ ਫੋਨ ਐਪ ਵੀ  ਲਾਂਚ ਕੀਤਾ ਗਿਆ।ਸ. ਗਿਲਜੀਆਂ ਨੇ ਦੱਸਿਆ ਕਿ ਆਨਲਾਈਨ ਵੈਬ - ਪੋਰਟਲ ਰਾਜ ਵਿੱਚ ਲੱਕੜ ਅਧਾਰਿਤ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਅਤੇ ਉਦਯੋਗਾਂ ਦੇ ਰਜਿਸਟ੍ਰੇਸ਼ਨ ਲਾਈਸੈਂਸ ਦੀ ਪ੍ਰਕਿਰਿਆ ਨੂੰ ਸਰਲ ਬਨਾਉਣ ਲਈ ਬਣਾਇਆ ਗਿਆ ਹੈ। ਜਿਸ ਵਿੱਚ ਪੂਰੀ ਪਾਰਦਰਸ਼ਿਤਾ ਨਾਲ ਤੈਅ ਸਮਾਂ - ਸੀਮਾਂ ਵਿੱਚ ਹੀ ਉਦਯੋਗਾਂ ਨੂੰ ਰਜਿਸਟ੍ਰੇਸ਼ਨ / ਲਾਈਸੈਸਿੰਗ ਹਾਸਲ ਕਰਨ ਦੀ ਸੁਵਿਧਾ ਮਿਲੇਗੀ ।ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪਹਿਲਾਂ ਲੱਕੜ ਅਧਾਰਿਤ ਉਦਯੋਗਾਂ ਨੂੰ ਨਿਯਮਤ ਕਰਨ ਲਈ ਪੰਜਾਬ ਰੈਗੂਲੇਸ਼ਨ ਆਫ ਸਾਅ ਮਿੱਲਜ , ਪੀਨੀਅਰ ਐਂਡ ਪਲਾਈਵੁੱਡ ਇੰਡਸਟ੍ਰੀਜ ਚਲਜ , 2006 ਲਾਗੂ ਸਨ । ਇਹ ਨਿਯਮ ਲੱਕੜ ਅਧਾਰਿਤ ਇਕਾਈਆਂ ਨੂੰ ਪੰਜਾਬ ਵਿੱਚ ਉਪਲੱਬਧ ਲੱਕੜ ਨੂੰ ਮੁੱਖ ਰੱਖਦੇ ਹੋਏ ਨਿਯਮਤ ਕਰਦੇ ਸਨ । ਸਾਲ 2016 ਵਿੱਚ ਭਾਰਤ ਸਰਕਾਰ ਵੱਲੋਂ ਜਾਰੀ ਗਾਈਡਲਾਈਨਾਂ ਅਨੁਸਾਰ ਐਗਰੋਫਾਰੈਸਟਰੀ ਕਿਸਮਾਂ ਜਿਵੇਂ ਕਿ ਪਾਪੂਲਰ , ਸਫੈਦਾ , ਡੇਕ , ਤੂਤ , ਸੁਬਬੂਲ , ਸਿਲਵਰ ਓਕ , ਨਿੰਮ , ਜੰਡ , ਇੰਡੀਅਨ ਵਲੋ ਦੀ ਲੋਕੜ ਨਾਲ ਚਲਾਏ ਜਾਂਦੇ ਯੂਨਿਟਾਂ ਨੂੰ ਲਾਇਸੰਸ ਲੈਣ ਦੀ ਜਰੂਰਤ ਨਹੀਂ ਪਵੇਗੀ ਕੇਵਲ ਵਣ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ । ਇਸ ਤੋਂ ਇਲਾਵਾ ਐਗਰੋਫਾਰੈਸਟਰੀ ਕਿਸਮਾਂ ਦੀ ਲੱਕੜ ਦੀ ਵਰਤੋਂ ਕਰਨ ਵਾਲੇ ਲੱਕੜ ਅਧਾਰਿਤ ਉਦਯੋਗਾਂ ਦੀ ਸਥਾਪਨਾ ਕਰਨ ਨਾਲ ਕਿਸਾਨਾਂ ਦੇ ਐਗਰੋਫਾਰੈਸਟਰੀ ਦੇ ਵਧਾਵੇ , ਰੁੱਖਾ ਅਧੀਨ ਰਕਬੇ ਵਿੱਚ ਵਾਧੇ ਅਤੇ ਕਿਸਾਨਾਂ ਦੀ ਰੋਜ਼ੀ - ਰੋਟੀ ਦੇ ਵਿਕਲਪ ਤੇ ਮਹੱਤਵਪੂਰਨ ਅਸਰ ਪਵੇਗਾ । ਸਾਲ 2018 ਵਿੱਚ ਰਾਜ ਸਰਕਾਰ ਵੱਲੋਂ ਪ੍ਰਵਾਨਤ ਰੂਲਾਂ ਅਨੁਸਾਰ ਉਦਯੋਗਿਕ ਇਕਾਈਆਂ ਵੱਲੋਂ ਵਰਤੀ ਗਈ ਲੱਕੜ ਲਈ ਉਹਨਾਂ ਤੋਂ 10 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਗ੍ਰੀਨ ਫੀਸ ਲਈ ਜਾਵੇਗੀ , ਜਿਹੜੀ ਕਿ ਨਵੇਂ ਪੌਦੇ ਲਗਾਉਣ , ਐਗਰੋਫਾਰੈਸਟਰੀ ਦੇ ਵਧਾਵੇ ਅਤੇ ਕਿਸਾਨਾਂ ਦੇ ਹਿੱਤ ਵਿੱਚ ਪ੍ਰਯੋਗ ਕੀਤੀ ਜਾਵੇਗੀ । 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੰਡੀਅਨ ਇੰਸਟੀਚਿਊਟ ਆਫ ਫਾਰੈਸਟ ਦੇਹਰਾਦੂਨ ਤੋਂ ਸਰਵੇ ਕਰਵਾਇਆ ਗਿਆ ਸੀ ਜਿਸ ਵਿਚ ਸਾਹਮਣੇ ਆਇਆ ਕਿ ਸੂਬੇ ਵਿੱਚ ਫਾਰੈਸਟ ਦੀ ਮਿਕਦਾਰ 32 ਲੱਖ ਮੀਟ੍ਰਿਕ ਟਨ ਕਿਊਬਿਕ ਤੋਂ ਵੱਧ ਕੇ 37 ਲੱਖ ਮੀਟ੍ਰਿਕ ਟਨ ਕਿਊਬਿਕ ਹੋ ਗਈ ਹੈ ਅਤੇ ਮੌਜੂਦਾ ਸਮੇਂ 5 ਲੱਖ ਮੀਟ੍ਰਿਕ ਟਨ ਕਿਊਬਿਕ ਲੱਕੜ ਸਰਪਲੱਸ ਹੈ।ਉਨ੍ਹਾਂ ਕਿਹਾ ਕਿ ਤਕਰੀਬਨ ਪਿਛਲੇ 5 ਸਾਲਾਂ ਤੋਂ ਲੰਬਿਤ ਵਿਵਸਥਾ ਜਿਸ ਵਿੱਚ ਲੱਕੜ ਅਧਾਰਿਤ ਉਦਯੋਗਾਂ ਨੂੰ ਲਾਈਸੈਂਸ ਨਹੀਂ ਦਿੱਤੇ ਜਾ ਰਹੇ ਸਨ ,  ਮੁੱਖ ਮੰਤਰੀ , ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ  ਵਲੋਂ   ਬਲਾਕ ਜੰਗਲਾਂ ਤੋਂ 10 ਕਿਲੋਮੀਟਰ ਦੂਰੀ ਤੋਂ ਵੱਧ ਸਥਿਤ ਲੱਕੜ ਅਧਾਰਿਤ ਉਦਯੋਗਾਂ ਦੀ ਰਜਿਸਟ੍ਰੇਸ਼ਨ / ਲਾਇਸੈਂਸਿੰਗ ਲਈ ਸਹੂਲਤ ਦਿੱਤੀ ਗਈ ਹੈ , ਜਿਸ ਨਾਲ ਰਾਜ ਵਿੱਚ ਲੱਕੜ ਅਧਾਰਿਤ ਉਦਯੋਗਾਂ ਨੂੰ ਹੁਲਾਰਾ ਮਿਲੇਗਾ ਅਤੇ ਰੋਜਗਾਰ ਦੇ ਸਾਧਨ ਵੱਧਣ ਦੇ ਨਾਲ ਨਾਲ ਜਿਨ੍ਹਾਂ ਕਿਸਾਨਾਂ ਦੀ ਲੱਕੜ ਕੱਟਣਯੋਗ ਹੈ , ਉਨ੍ਹਾਂ ਨੂੰ ਲੱਕੜ ਦੀ ਵਾਜਬ ਕੀਮਤ ਵੀ ਮਿਲੇਗੀ । ਉਨ੍ਹਾਂ ਕਿਹਾ ਕਿ ਵਣ ਵਿਭਾਗ ਦੀ ਵੈਬਸਾਈਟ ਨੂੰ ਪੂਰਨ ਤੌਰ ਤੇ ਆਧੁਨਿਕ ਅਤੇ ਅੱਪਡੇਟ ਕੀਤਾ ਗਿਆ ਹੈ , ਜਿਸ ਨਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਵਿਭਾਗ ਦਾ ਕੰਮ ਕਾਜ ਲੋਕਾਂ ਨੂੰ ਸਿੰਗਲ ਪੋਰਟਲ ਰਾਹੀਂ ਉਪਲੰਬਧ ਹੋਣਗੇ  ਸ਼੍ਰੀ ਗਿਲਜੀਆਂ ਨੇ  ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਫੀਲਡ ਵਿੱਚ ਕੀਤੀ ਜਾ ਰਹੀ ਪਲਾਟੇਸ਼ਨ ਅਤੇ ਪ੍ਰੋਟੈਕਸ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਪਨ ਚੈਸਟ ਮੋਬਾਇਲ ਐਪ ਲਾਂਚ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀ/ਕਰਮਚਾਰੀ   ਪਲਾਂਟੇਸ਼ਨਾਂ ਦੀ ਫੋਟੋਗ੍ਰਾਫ , ਪਲਾਂਟੇਸ਼ਨ ਦੀ ਰੋਜ਼ਾਨਾ ਪ੍ਰਗਤੀ , ਪਲਾਂਟੇਸ਼ਨ ਸਾਈਟਾਂ ਦਾ ਵੇਰਵਾ , ਇਸ ਰਾਹੀਂ ਅੱਪਡੇਟ ਕਰ ਸਕਣਗੇ।ਜੰਗਲਾਤ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਰਾਜ ਦੇ ਖਜ਼ਾਨੇ ਵਿਚ 10 ਤੋਂ 15 ਕਰੋੜ ਰੁਪਏ ਦੀ ਰਾਸ਼ੀ ਆਵੇਗੀ ਅਤੇ ਨਾਲ ਹੀ ਰਾਜ ਵਿਚ 10 ਹਜ਼ਾਰ ਦੇ ਕਰੀਬ ਸਿੱਧੇ ਅਤੇ 25 ਹਜ਼ਾਰ ਕਰੀਬ ਅਸਿੱਧੇ  ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।ਉਨ੍ਹਾਂ ਕਿਹਾ ਲੱਕੜ ਆਧਾਰਤ ਉਦਯੋਗਾਂ ਤੋਂ ਪੰਜਾਬ ਸਰਕਾਰ ਨੂੰ ਜੀ.ਐਸ.ਟੀ.ਦੇ ਰੂਪ ਵਿਚ ਆਮਦਨ ਪ੍ਰਾਪਤ ਹੋਵੇਗੀ।

 

Tags: Sangat Singh Gilzian , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD