Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

‘ਹਰ ਘਰ ਦਸਤਕ’ ਮੁਹਿੰਮ ਤਹਿਤ ਸਿਵਲ ਸਰਜਨ ਵਲੋਂ ਜਾਗਰੂਕਤਾ ਵੈਨ ਰਵਾਨਾ

ਕੋਵਿਡ-ਰੋਕੂ ਟੀਕਾਕਰਨ ਲਈ ਥਾਂ-ਥਾਂ ਘੁੰਮ ਕੇ ਦੇਵੇਗੀ ਜਾਗਰੂਕਤਾ ਦਾ ਹੋਕਾ

Health, Civil Surgeon Mohali, Dr Adarshpal Kaur, Har Ghar Dastak Muhim

Web Admin

Web Admin

5 Dariya News

ਐਸ.ਏ.ਐਸ ਨਗਰ , 07 Dec 2021

Last updated on: Dec 07, 2021, 00:00 IST

‘ਕੋਰੋਨਾ’ ਵਾਇਰਸ ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਤੋਂ ਬਚਾਅ ਵਾਸਤੇ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਪੰਜਾਬ ਸਰਕਾਰ ਦੁਆਰਾ ਚਲਾਈ ਗਈ ‘ਹਰ ਘਰ ਦਸਤਕ’ ਮੁਹਿੰਮ ਤਹਿਤ ਇਸ ਵੈਨ ਨੂੰ ਰਵਾਨਾ ਕੀਤਾ ਗਿਆ ਜਿਹੜੀ ਜ਼ਿਲ੍ਹੇ ਵਿਚ ਅਗਲੇ ਦਿਨਾਂ ਦੌਰਾਨ ਵੱਖ-ਵੱਖ ਥਾਵਾਂ ’ਤੇ ਜਾਵੇਗੀ। ਇਸ ਵੈਨ ਰਾਹੀਂ ਜਿਥੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਲੱਛਣਾਂ, ਸਾਵਧਾਨੀਆਂ ਅਤੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਉਥੇ ਟੀਕਾਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।ਸਿਵਲ ਸਰਜਨ ਨੇ ਦੱਸਿਆ ਕਿ ਜਾਗਰੂਕਤਾ ਵੈਨ ਦਾ ਮਕਸਦ ਇਹੋ ਹੈ ਕਿ ਜਿਹੜੇ ਲੋਕਾਂ ਨੇ ਹਾਲੇ ਤਕ ਕੋਵਿਡ-ਰੋਕੂ ਟੀਕਾ ਨਹੀਂ ਲਗਵਾਇਆ, ਉਹ ਛੇਤੀ ਟੀਕਾ ਲਗਵਾਉਣ ਅਤੇ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਵੀ ਬਿਨਾਂ ਦੇਰ ਕੀਤਿਆਂ ਦੂਜਾ ਟੀਕਾ ਲਗਵਾਉਣ। ਉਨ੍ਹਾਂ ਕਿਹਾ ਕਿ ਜੇ ਦੂਜਾ ਟੀਕਾ ਤੈਅ ਸਮੇਂ ’ਤੇ ਨਹੀਂ ਲਗਵਾਇਆ ਜਾਂਦਾ ਤਾਂ ਪਹਿਲਾ ਟੀਕਾ ਲਗਵਾਉਣ ਦਾ ਕੋਈ ਫ਼ਾਇਦਾ ਨਹੀਂ। ਜਦ ਦੋਵੇਂ ਟੀਕੇ ਲੱਗ ਜਾਂਦੇ ਹਨ, ਤਦ ਹੀ ਸਰੀਰ ਅੰਦਰ ਕੋਰੋਨਾ ਮਹਾਂਮਾਰੀ ਨਾਲ ਲੜਨ ਦੀ ਤਾਕਤ ਪੂਰੀ ਤਰ੍ਹਾਂ ਪੈਦਾ ਹੁੰਦੀ ਹੈ। 

ਸਿਵਲ ਸਰਜਨ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਲੋਕ ਬਿਨਾਂ ਕਿਸੇ ਅੜਚਨ ਟੀਕਾਕਰਨ ਕਰਵਾ ਸਕਦੇ ਹਨ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ-ਰੋਕੂ ਵੈਕਸੀਨ ਦੀ ਕੋਈ ਘਾਟ ਨਹੀਂ ਅਤੇ ਉਹ ਵੱਧ ਤੋਂ ਵੱਧ ਗਿਣਤੀ ਵਿਚ ਆ ਕੇ ਟੀਕਾ ਲਗਵਾਉਣ ਖ਼ਾਸਕਰ ਉਹ ਲੋਕ ਜਿਨ੍ਹਾਂ ਨੇ ਦੂਜਾ ਟੀਕਾ ਲਗਾਉਣ ਵਿਚ ਬਹੁਤ ਜ਼ਿਆਦਾ ਦੇਰ ਕਰ ਦਿਤੀ ਹੈ।ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਵੈਨ ਵਿਚ ਸਮੁੱਚੀ ਸੂਚਨਾ, ਸਿਖਿਆ ਅਤੇ ਸੰਚਾਰ (ਆਈ.ਈ.ਸੀ) ਸਮੱਗਰੀ ਮੁਹਈਆ ਕਰਵਾਈ ਗਈ ਹੈ ਅਤੇ ਐਲ.ਈ.ਡੀ. ਵੀ ਲਗਾਈ ਗਈ ਹੈ ਜਿਸ ਵਿਚ ਚੱਲਣ ਵਾਲੀ ਫ਼ਿਲਮ ਰਾਹੀਂ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਦੇ ਕਾਮੇ ਵੀ ਆਪੋ-ਅਪਣੇ ਇਲਾਕੇ ਵਿਚ ਵੱਖ ਵੱਖ ਸਾਧਨਾਂ ਰਾਹੀਂ ਲੋਕਾਂ ਨੂੰ ਇਸ ਬੀਮਾਰੀ ਅਤੇ ਟੀਕਾਕਰਨ ਬਾਬਤ ਲਗਾਤਾਰ ਜਾਗਰੂਕ ਕਰ ਰਹੇ ਹਨ।  ਸਿਹਤ ਸਬੰਧੀ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਫ਼ੂਡ ਸੇਫ਼ਟੀ ਅਫ਼ਸਰ ਅਨਿਲ ਕੁਮਾਰ, ਲਵਪ੍ਰੀਤ ਸਿੰਘ, ਵਿਵੇਕ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਭਿੰਦਰ ਕੌਰ, ਬੇਅੰਤ ਸਿੰਘ ਆਦਿ ਹਾਜ਼ਰ ਸਨ।

 

Tags: Health , Civil Surgeon Mohali , Dr Adarshpal Kaur , Har Ghar Dastak Muhim

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD