Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ

36.22 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 24 ’ਚ ਗਲੀਆਂ ਦੇ ਕੰਮ ਦੀ ਕਰਵਾਈ ਸ਼ੁਰੂਆਤ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 07 Dec 2021

ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਹੁਸ਼ਿਆਰਪੁਰ ਸੁੰਦਰ ਸ਼ਾਮ ਅਰੋੜਾ ਨੇ 36.22 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵਾਰਡ ਨੰਬਰ 24 ਦੇ ਮੁਹੱਲਾ ਦਸ਼ਮੇਸ਼ ਨਗਰ ਅਤੇ ਨਿਊ ਦਸ਼ਮੇਸ਼ ਨਗਰ ਦੀਆਂ ਵੱਖ-ਵੱਖ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ।ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਜਿਥੇ 5-5 ਮਰਲੇ ਦੇ ਪਲਾਟ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਵੀ ਮੁਆਫ਼ ਕਰਕੇ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਬਿਜਲੀ ਪਹਿਲਾਂ ਨਾਲੋਂ ਸਸਤੀ ਕਰਨ ਨਾਲ ਸਰਕਾਰ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। 

ਉਨ੍ਹਾਂ ਕਿਹਾ ਕਿ ਮੇਰਾ ਘਰ-ਮੇਰੇ ਨਾਮ ਸਕੀਮ ਨਾਲ ਵੀ ਜਨਤਾ ਨੂੰ ਫਾਇਦਾ ਹੋ ਰਿਹਾ ਹੈ।ਸ੍ਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੀ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੀਅ ਤੋੜ ਯਤਨ ਕੀਤੇ ਗਏ ਹਨ। ਇਸ ਮੌਕੇ ਮੇਅਰ ਸ੍ਰੀ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਕੌਂਸਲਰ ਐਡਵੋਕੇਟ ਪਵਿੱਤਰਦੀਪ ਸਿੰਘ, ਕੌਂਸਲਰ ਮਨਮੀਤ ਕੌਰ ਤੁਲੀ, ਮੁਹੱਲਾ ਪ੍ਰਧਾਨ ਸ੍ਰੀ ਨਰਿੰਦਰ ਸਿੰਘ, ਸ੍ਰੀ ਸੁਰਜੀਤ ਸਿੰਘ ਬੰਗੜ, ਡਾ. ਦਿਲਬਾਗ ਸਿੰਘ, ਸ੍ਰੀ ਏ.ਕੇ. ਪਾਲ, ਸ੍ਰੀ ਸੁਰਿੰਦਰ ਸਿੰਘ, ਸ੍ਰੀ ਦਿਲਬਾਗ ਸਿੰਘ, ਸ੍ਰੀ ਨਿੱਜਰ, ਸ੍ਰੀ ਬਲਜੀਤ ਸਿੰਘ, ਸ੍ਰੀ ਅਵਤਾਰ ਸਿੰਘ, ਮਾਸਟਰ ਹਰਜੀਤ ਸਿੰਘ, ਸ੍ਰੀ ਦੀਦਾਰ ਸਿੰਘ ਨਿਜਰ, ਸ੍ਰੀ ਦਵਿੰਦਰ ਸਿੰਘ, ਸ੍ਰੀ ਜਗਜੀਵਨ ਸਿੰਘ, ਸ੍ਰੀ ਮਨਿੰਦਰ ਸਿੰਘ ਅਤੇ ਮੁਹੱਲਾ ਵਾਸੀ ਹਾਜ਼ਰ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD