Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਜ਼ਿਲ੍ਹੇ ਦੇ ਲੋਕ ਝੰਡਾ ਦਿਵਸ ਫ਼ੰਡ 'ਚ ਦਿਲ ਖੋਲ੍ਹ ਕੇ ਯੋਗਦਾਨ ਦੇਣ : ਈਸ਼ਾ ਕਾਲੀਆ

ਝੰਡਾ ਦਿਵਸ ਫ਼ੰਡ ਦੀ ਵਰਤੋਂ ਸਾਬਕਾ ਸੈਨਿਕਾਂ / ਪਰਿਵਾਰਾਂ ਦੀ ਆਰਥਿਕ ਮੱਦਦ ਲਈ ਕੀਤੀ ਜਾਂਦੀ ਹੈ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 07 Dec 2021

Last updated on: Dec 07, 2021, 00:00 IST

ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ 'ਤੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਟੋਕਨ ਫਲੈਗ ਲਗਾਕੇ ਇਸ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੇਸ਼ ਦੇ ਸੈਨਿਕਾਂ ਨਾਲ ਇਕੱਜੁਟਤਾ ਦਾ ਪ੍ਰਗਟਾਵਾ ਕਰਦਿਆਂ, ਝੰਡਾ ਦਿਵਸ ਲਈ ਵਿੱਤੀ ਯੋਗਦਾਨ ਵੀ ਦਿੱਤਾ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਆਨ ਅਤੇ ਸ਼ਾਨ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਸੈਨਿਕਾਂ ਦੀਆਂ ਕੁਰਬਾਨੀਆਂ ਪ੍ਰਤੀ ਸਤਿਕਾਰ ਪ੍ਰਗਟ ਕਰਦੇ ਹੋਏ ਆਪਣੇ ਜਵਾਨਾਂ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਦੇਈਏ। ਉਨ੍ਹਾਂ ਕਿਹਾ ਕਿ ਝੰਡਾ ਦਿਵਸ ਲਈ ਇਕੱਤਰ ਕੀਤੀ ਜਾਂਦੀ ਰਾਸ਼ੀ ਸ਼ਹੀਦ / ਡਿਊਟੀ ਜਾਂ ਸੈਨਿਕ ਅਪਰੇਸ਼ਨ ਦੌਰਾਨ ਅੰਗਹੀਣ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਦਿਨ ਦੇਸ਼ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਨੂੰ ਸਤਿਕਾਰ ਮਾਣ, ਸਨਮਾਨ ਅਤੇ ਸੁਰੱਖਿਆ ਸੈਨਾਵਾਂ ਨਾਲ ਆਪਣੀ ਇੱਕਮੁਠਤਾ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ। ਇਸ ਦੌਰਾਨ ਪੂਰਾ ਦੇਸ਼ ਪੂਰੇ ਜ਼ੋਸ਼ ਅਤੇ ਮਾਣ ਨਾਲ ਝੰਡਾ ਦਿਵਸ ਫੰਡ ਵਿੱਚ ਹਿੱਸਾ ਪਾਉਂਦਾ ਹੈ ਅਤੇ ਸਮੂਹ ਦੇਸ਼ ਵਾਸੀ, ਬੱਚੇ ਤੇ ਬਜ਼ੁਰਗ ਟੋਕਨ ਫਲੈਗ ਲਗਾਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਪ੍ਰਤੀ ਦਾਨ ਦੇ ਕੇ ਧੰਨਵਾਦ ਪ੍ਰਗਟ ਕਰਦੇ ਹਨ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਐਸ.ਏ.ਐਸ ਨਗਰ ਲੈਫ਼ਟੀਨੈਟ ਕਰਨਲ (ਸੇਵਾ ਮੁਕਤ) ਜਸਬੀਰ ਸਿੰਘ ਬੋਪਾਰਾਏ ਨੇ ਝੰਡਾ ਦਿਵਸ ਨੂੰ ਦੇਸ਼ ਦੀ ਖਾਤਰ ਜਾਨ ਕੁਰਬਾਨ ਤੱਕ ਕਰ ਜਾਣ ਵਾਲੇ ਸੈਨਿਕਾਂ ਪ੍ਰਤੀ ਵਚਨਬੱਧਤਾ ਦਾ ਬਿਹਤਰ ਮੌਕਾ ਕਰਾਰ ਦਿੰਦਿਆਂ, ਇਸ ਮੌਕੇ ਆਪਣੀ ਨੈਤਿਕ ਜ਼ਿੰਮੇਂਵਾਰੀ ਨਾਲ ਉਨ੍ਹਾਂ ਦੀ ਭਲਾਈ ਲਈ ਫੰਡ ਇਕੱਤਰ ਕਰਨ ਲਈ ਸਮੂਹ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅਤੇ ਸੈਨਿਕ ਇੰਸਟੀਚਿਊਟ ਆਫ ਮੈਨੇਜ਼ਮੈਂਟ ਐਂਡ ਟੈਕਨੋਲੋਜ਼ੀ ਦੇ ਮੁਲਾਜ਼ਮਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਅਧਿਕਾਰੀਆਂ ਅਤੇ ਆਮ ਜਨਤਾ ਸਮੇਤ ਉਦਯੋਗਿਕ ਅਦਾਰਿਆਂ ਵਿਚ ਜਾ ਕੇ ਫਲੈਗ ਲਗਾਏ ਗਏ । ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਫਲੈਗ ਡੇ ਤੇ ਦਾਲ ਦਿੱਤੀ ਗਈ ਰਾਸ਼ੀ ਭਾਰਤ ਸਰਕਾਰ, ਵਿੱਤ ਵਿਭਾਗ (ਰੈਵਨੀਓ ਡਵੀਜ਼ਨ) ਨਵੀਂ ਦਿੱਲੀ ਦੁਆਰਾ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 69(12)-ਆਈ ਟੀ/ 54 ਮਿਤੀ 06 ਮਾਰਚ 1954 ਅਧੀਨ ਅਮਦਨ ਕਰ ਤੋਂ ਮੁਕਤ ਹੈ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD