Monday, 29 April 2024

 

 

ਖ਼ਾਸ ਖਬਰਾਂ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ

 

ਉਮੀਦਵਾਰਾਂ ਦੀ ਸਕਰੀਨਿੰਗ ਵਾਸਤੇ ਕਾਂਗਰਸ ਵੱਲੋਂ ਮਾਕਨ ਨੂੰ ਜ਼ਿੰਮੇਵਾਰੀ ਦੇਣ ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਲ

Amarinder Singh, Captian Amarinder Singh

Web Admin

Web Admin

5 Dariya News

ਚੰਡੀਗੜ੍ਹ , 07 Dec 2021

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ਦੀ ਨਿੰਦਾ ਕੀਤੀ ਹੈ।ਇੱਥੇ ਜਾਰੀ ਇਕ ਬਿਆਨ ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਕਨ ਦਿੱਲੀ ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ਵਿਚੋਂ ਇਕ ਲਲਿਤ ਮਾਕਨ ਦੇ ਭਤੀਜੇ ਹਨ। ਇਸ ਜ਼ਿੰਮੇਵਾਰੀ ਲਈ ਕਾਂਗਰਸ ਵੱਲੋਂ ਮਾਕਨ ਨੂੰ ਚੁਣਨ ਤੋਂ ਵੱਡਾ ਗ਼ਲਤ ਫ਼ੈਸਲਾ ਕੁਝ ਹੋਰ ਨਹੀਂ ਹੋ ਸਕਦਾ ਸੀ। ਅਜਿਹੇ ਵਿਚ ਇਕ ਪਾਸੇ ਜਿਥੇ ਕੇਂਦਰ ਸਰਕਾਰ ਇਕ ਗੁਨਾਹਗਾਰ ਸੱਜਣ ਕੁਮਾਰ ਨੂੰ ਸਜ਼ਾ ਦੇਣ ਵੱਲ ਵਧ ਰਹੀ ਹੈ, ਤਾਂ ਦੂਜੇ ਧਿਰ ਕਾਂਗਰਸ ਮਾਕਨਾਂ ਨੂੰ ਪੁਰਸਕਾਰ ਦੇ ਰਹੀ ਹੈ ਅਤੇ ਉਹ ਵੀ ਪੰਜਾਬ ਲਈ, ਜਿੱਥੇ ਜੋ ਪੰਜਾਬੀਆਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਸਮਾਨ ਹੈ। ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਾਕਨ ਵਰਗੇ ਵਿਅਕਤੀ ਦਾ ਨਾਮ ਅੱਗੇ ਵਧਾਉਣ ਤੋਂ ਬਚਣਾ ਚਾਹੀਦਾ ਸੀ, ਜੋ ਉਨ੍ਹਾਂ ਦੇ ਚਾਚਾ ਦੇ ਸਿੱਖ ਵਿਰੋਧੀ ਦੰਗਿਆਂ ਚ ਸ਼ਾਮਲ ਹੋਣ ਕਾਰਨ ਪੰਜਾਬ ਵਿੱਚ ਬਗ਼ਾਵਤ ਦਾ ਕਾਰਨ ਬਣ ਸਕਦਾ ਹੈ, ਜਦੋਂ ਬੇਕਸੂਰ ਲੋਕਾਂ ਨੂੰ ਜ਼ਿੰਦਾ ਸਾੜ ਤਕ ਦਿੱਤਾ ਗਿਆ ਸੀ। 

ਇਸ ਤੋਂ ਇਲਾਵਾ ਮਾਕਨ ਸਕ੍ਰੀਨਿੰਗ ਕਮੇਟੀ ਦੇ ਮੁਖੀ ਬਣਨ ਲਈ ਕਾਬਿਲ ਵਿਅਕਤੀ ਵੀ ਨਹੀਂ ਹਨ, ਜਿਸ ਵਿੱਚ ਸ੍ਰੀਮਤੀ ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਵਰਗੇ ਸੀਨੀਅਰ ਆਗੂਆਂ ਨੂੰ ਉਨ੍ਹਾਂ ਦੇ ਅਧੀਨ ਰੱਖਿਆ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਮਾਕਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਚ ਪਾਰਟੀ ਨੂੰ ਲਗਾਤਾਰ ਦੋ ਵੱਡੀਆਂ ਹਾਰਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਜਿਸ ਵਿਅਕਤੀ ਨੇ ਦਿੱਲੀ ਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ, ਹੁਣ ਉਸਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਜਿਹੇ ਵਿੱਚ ਕੋਈ ਵੀ ਸੂਬੇ ਅੰਦਰ ਪਾਰਟੀ ਦੇ ਭਵਿੱਖ ਦਾ ਅੰਦਾਜ਼ਾ ਲਗਾ ਸਕਦਾ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਦਿੱਲੀ ਚ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਲਈ ਕੋਈ ਵੀ ਸੀਟ ਸੁਨਿਸ਼ਚਤ ਨਾ ਕਰਨ ਵਾਲੇ ਵਿਅਕਤੀ ਨੂੰ ਪੰਜਾਬ ਭੇਜਿਆ ਗਿਆ ਹੈ, ਤਾਂ ਜੋ ਇੱਥੇ ਵੀ ਉਸੇ ਪ੍ਰਾਪਤੀ ਨੂੰ ਹਾਸਲ ਕੀਤਾ ਜਾ ਸਕੇ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੀ ਹਾਰ ਨੂੰ ਕਬੂਲ ਕਰ ਲਿਆ ਹੈ, ਜਿਸਨੇ ਇਕ ਅਜਿਹੇ ਵਿਅਕਤੀ ਨੂੰ ਨਿਯੁਕਤ ਕੀਤਾ ਹੈ, ਜਿਹੜਾ 2014 ਅਤੇ 2019 ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਹਾਰ ਚੁੱਕਾ ਹੈ ਤੇ ਵਿਧਾਨ ਸਭਾ ਚੋਣ ਚ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਿਆ।

 

Tags: Amarinder Singh , Captian Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD