Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਰਾਜ ਰਾਣੀ ਮਿੱਤਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਮੁੱਖ ਮੰਤਰੀ ਚੰਨੀ ਮਿੱਤਲ ਪਰਿਵਾਰ ਨੂੰ ਮਿਲਣ ਪਹੁੰਚੇ

Charanjit Singh Channi Visits Mittal Family To Mourn Sad Demise Of Raj Rani Mittal

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Hoshiarpur, LD Mittal, Sunder Sham Arora

Web Admin

Web Admin

5 Dariya News

ਹੁਸ਼ਿਆਰਪੁਰ , 07 Dec 2021

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਸੋਨਾਲੀਕਾ ਗਰੁੱਪ ਦੇ ਚੇਅਰਮੈਨ ਸ੍ਰੀ ਐਲ.ਡੀ. ਮਿੱਤਲ ਦੀ ਪਤਨੀ ਸ੍ਰੀਮਤੀ ਰਾਜ ਰਾਣੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਉਨਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਸ੍ਰੀਮਤੀ ਰਾਜ ਰਾਣੀ ਕੁਝ ਦਿਨ ਪਹਿਲਾਂ ਵਿਛੋੜਾ ਦੇ ਗਏ ਸਨ।ਸ੍ਰੀ ਐਲ ਡੀ ਮਿੱਤਲ ਅਤੇ ਉਨਾਂ ਦੇ ਪੁੱਤਰਾਂ ਅੰਮਿ੍ਰਤ ਸਾਗਰ ਮਿੱਤਲ ਅਤੇ ਦੀਪਕ ਮਿੱਤਲ ਨਾਲ ਦਿਲੀ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਸਮਾਜ ਲਈ ਅਤੇ ਖਾਸ ਕਰਕੇ ਮਿੱਤਲ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਉਨਾਂ ਕਿਹਾ ਕਿ ਸ੍ਰੀਮਤੀ ਮਿੱਤਲ ਇੱਕ ਪਵਿੱਤਰ ਅਤੇ ਧਾਰਮਿਕ ਆਤਮਾ ਸੀ ਜਿਨਾਂ ਨੇ ਆਪਣੀ ਸੰਤਾਨ ਦੀ ਕਿਸਮਤ ਨੂੰ ਰੂਪ-ਰੇਖਾ ਦੇਣ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀਮਤੀ ਮਿੱਤਲ ਦੀ ਦੂਰਅੰਦੇਸ਼ੀ ਅਤੇ ਸਖਤ ਮਿਹਨਤ ਤੇ ਸਰਵੋਤਮ ਨਤੀਜੇ ਪਾਉਣ ਪ੍ਰਤੀ ਉਨਾਂ ਦਾ ਜਨੂੰਨ ਪੂਰੇ ਸੋਨਾਲੀਕਾ ਸਮੂਹ ਲਈ ਤਾਕਤ ਦਾ ਥੰਮ ਸੀ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਮਿੱਤਲ ਨੇ ਵਿਸ਼ਵ ਪ੍ਰਸਿੱਧ ਕਾਰੋਬਾਰੀ ਘਰਾਣੇ ਨੂੰ ਸਥਾਪਿਤ ਕਰਨ ਵਿੱਚ ਆਪਣੇ ਪਤੀ ਸ੍ਰੀ ਐਲ ਡੀ ਮਿੱਤਲ ਦੀ ਅਹਿਮ ਸਹਾਇਤਾ ਕੀਤੀ। 

ਉਨਾਂ ਕਿਹਾ ਕਿ ਸ੍ਰੀਮਤੀ ਮਿੱਤਲ ਤੋਂ ਪ੍ਰਾਪਤ ਕਦਰਾਂ-ਕੀਮਤਾਂ ਸਦਕਾ ਪਰਿਵਾਰ ਅਤੇ ਸਮੂਹ ਨੇ ਇੱਕ ਪਾਸੇ ਇਮਾਨਦਾਰੀ, ਸਮਰਪਣ ਅਤੇ ਲਗਨ ਨਾਲ ਪਰਉਪਕਾਰੀ ਗਤੀਵਿਧੀਆਂ ਅਤੇ ਦੂਜੇ ਪਾਸੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਬੇਮਿਸਾਲ ਨਾਮਣਾ ਖੱਟਿਆ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀਮਤੀ ਰਾਜ ਰਾਣੀ ਦੇ ਦੇਹਾਂਤ ਨਾਲ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਨੇੜ ਭਵਿੱਖ ਵਿੱਚ ਭਰਿਆ ਜਾਣਾ ਮੁਸ਼ਕਿਲ ਹੈ।ਸ੍ਰੀਮਤੀ ਰਾਜ ਰਾਣੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀਮਤੀ ਮਿੱਤਲ ਇੱਕ ਮਹਾਨ ਦੂਰਦਰਸ਼ੀ ਅਤੇ ਦੁਨਿਆਵੀ ਹਸਤੀ ਸਨ ਜਿੰਨਾਂ ਨੇ ਆਪਣੇ ਬੱਚਿਆਂ ਨੂੰ ਜੀਵਨ ਵਿੱਚ ਸਫਲ ਹੋਣ ਅਤੇ ਕਾਰੋਬਾਰ ਵਿੱਚ ਪ੍ਰਵੀਨਤਾ ਹਾਸਲ ਕਰਕੇ ਦੇਸ਼ ਦੀ ਸੇਵਾ ਕਰਨ ਲਈ ਚੰਗੀ ਸਿੱਖਿਆ ਦਿੱਤੀ। ਉਨਾਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ, ਸ੍ਰੀ ਪਵਨ ਕੁਮਾਰ ਆਦੀਆ, ਸ੍ਰੀ ਰਾਜ ਕੁਮਾਰ ਚੱਬੇਵਾਲ, ਸ੍ਰੀ ਅਰੁਣ ਡੋਗਰਾ, ਸ੍ਰੀ ਰਮਿੰਦਰ ਅਮਲਾ ਅਤੇ ਸ੍ਰੀਮਤੀ ਇੰਦੂ ਬਾਲਾ, ਕਾਂਗਰਸ ਦੇ ਜ਼ਿਲਾ ਪ੍ਰਧਾਨ ਸ੍ਰੀ ਕੁਲਦੀਪ ਨੰਦਾ, ਲਵਲੀ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਅਸ਼ੋਕ ਮਿੱਤਲ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਜ਼ਿਲਾ ਪੁਲਿਸ ਮੁਖੀ ਸ੍ਰੀ ਕੁਲਵੰਤ ਸਿੰਘ ਹੀਰ ਵੀ ਹਾਜ਼ਰ ਸਨ। 

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Hoshiarpur , LD Mittal , Sunder Sham Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD