Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਡਾ.ਰਾਜ ਕੁਮਾਰ ਵੇਰਕਾ ਵਲੋਂ ਮੌਜੂਦਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਦਰਾਂ ਵਿੱਚ ਕਟੌਤੀ ਸਬੰਧੀ ਸੰਭਾਵਨਾਵਾਂ ਦੀ ਤਲਾਸ਼

 Dr. Raj Kumar Verka, Congress, Punjab Congress, Raj Kumar Verka

Web Admin

Web Admin

5 Dariya News

ਚੰਡੀਗੜ੍ਹ , 07 Dec 2021

Last updated on: Dec 07, 2021, 00:00 IST

ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ.ਰਾਜ ਕੁਮਾਰ ਵੇਰਕਾ ਨੇ ਸੂਬੇ ਵਿੱਚ ਸੋਲਰ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ ਡਿਵੈਲਪਰਾਂ ਨਾਲ ਆਪਸੀ ਸਮਝੌਤੇ ਰਾਹੀਂ ਮੌਜੂਦਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਦਰਾਂ ਵਿੱਚ ਕਟੌਤੀ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਹੈ।ਅੱਜ ਪੰਜਾਬ ਭਵਨ ਵਿਖੇ ਸੋਲਰ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ ਡਿਵੈਲਪਰਾਂ ਨਾਲ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਕਿ ਵਿਆਜ ਦਰਾਂ ਅਤੇ ਕਾਰਪੋਰੇਟ ਟੈਕਸ ਘਟਾਟਿਆ ਜਾ ਚੁੱਕਾ ਹੈ, ਇਸ ਲਈ ਪ੍ਰੋਜੈਕਟ ਡਿਵੈਲਪਰਾਂ ਨੂੰ ਟੈਰਿਫ ਘਟਾਉਣ ਦੇ ਤਰੀਕੇ ਲੱਭਣ ਵੱਲ ਧਿਆਨ ਦੇਣਾ ਚਾਹੀਦਾ ਹੈ, ਇਹ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਲਈ ਲਾਭਕਾਰੀ  ਹੋਵੇਗਾ ਜਿਸ ਨਾਲ ਪੰਜਾਬ  ਦੇ ਆਮ ਲੋਕਾਂ ਨੂੰ ਸਸਤੀ ਬਿਜਲੀ ਮਿਲ ਸਕੇਗੀ।ਡਾ: ਵੇਰਕਾ ਨੇ ਕਿਹਾ ਕਿ ਉਹ ਦੋਸਤਾਨਾ ਅਤੇ ਮਜ਼ਬੂਤ ਸਬੰਧਾਂ ਦੀ ਆਸ ਕਰਦੇ ਹਨ ਅਤੇ ਡਿਵੈਲਪਰਾਂ ਨੂੰ ਰਾਜ ਵਿੱਚ ਹੋਰ ਨਿਵੇਸ਼ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ । ਉਨਾਂ ਕਿਹਾ ਕਿ  ਡਿਵੈਲਪਰਾਂ ਨੂੰ ਆਪਣੇ ਸੁਝਾਅ ਅਤੇ ਦਰਪੇਸ਼ ਸਮੱਸਿਆਵਾਂ (ਜੇਕਰ ਹੋਣ ) ਵੀ ਸਾਹਮਣੇ ਲਿਆਉਣੀਆਂ ਚਾਹੀਦੀਆਂ ਹਨ ਅਤੇ ਵਿਭਾਗ ਉਨਾਂ ਦੇ ਸੁਝਾਵਾਂ ਨੂੰ ਘੋਖਣ ਤੋਂ ਬਾਅਦ ਸੁਖਾਵੇਂ ਹੱਲ ਲੱਭਣ ਲਈ ਤਰੀਕੇ ਅਤੇ ਸਾਧਨ ਜੁਟਾਉਣ ਲਈ ਇੱਕ ਕਮੇਟੀ ਬਣਾਏਗਾ। ਡਾ: ਵੇਰਕਾ ਨੇ ਕਿਹਾ ਕਿ ਇਸ ਮੰਤਵ ਲਈ ਗਠਿਤ ਇੱਕ ਸਬ-ਕਮੇਟੀ ਵੱਲੋਂ ਵੱਖ-ਵੱਖ ਸੂਰਜੀ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ ਡਿਵੈਲਪਰਾਂ ਨਾਲ ਅਗਲੀ ਮੀਟਿੰਗ ਕੀਤੀ ਜਾਵੇਗੀ ਅਤੇ ਕੇਵਲ ਅਜਿਹੇ ਸੁਚੱਜੇ ਹੱਲ ਹੀ ਅਮਲ ਵਿੱਚ ਲਿਆਂਦੇ ਜਾਣਗੇ ਜੋ ਸਰਕਾਰ ਅਤੇ ਪ੍ਰਾਈਵੇਟ ਡਿਵੈਲਪਰ/ਨਿਵੇਸ਼ਕ ਦੋਵਾਂ ਨੂੰ ਮਨਜੂਰ ਹੋਣ। ਉਨਾਂ ਨੇ ਸਾਰੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਆਪਣੇ ਸੀ.ਐਸ.ਆਰ. ਖਰਚਣ ਲਈ ਵੀ ਕਿਹਾ।

ਇਸ ਮੀਟਿੰਗ ਵਿੱਚ ਵੇਲਸਪਨ ਪਾਵਰ, ਅਜੁਰ ਪਾਵਰ, ਈਕੋ ਐਨਰਜੀ, ਇੰਟਰਨੈਸ਼ਨਲ ਅਰਥ ਸੋਲਰ ਪ੍ਰਾਈਵੇਟ ਲਿਮਟਿਡ , ਅਲੀਆਨਜ ਈਕੋ ਪਾਵਰ ਲਿਮਟਿਡ ਆਦਿ ਸੋਲਰ ਕੰਪਨੀਆਂ ਦੇ ਕਈ ਪ੍ਰੋਜੈਕਟ ਡਿਵੈਲਪਰ ਹਾਜਰ ਰਹੇ। ਬਾਇਓਮਾਸ ਪਾਵਰ ਪ੍ਰੋਜੈਕਟ ਡਿਵੈਲਪਰਾਂ ਨੇ ਦੱਸਿਆ ਕਿ ਉਹ ਸਾਰੇ ਪੰਜਾਬ ਵਿੱਚ ਪਾਵਰ ਪ੍ਰੋਜੈਕਟਾਂ ਵਿੱਚ ਝੋਨੇ ਦੀ ਪਰਾਲੀ ਅਤੇ ਬਾਇਓਮਾਸ ਦੀ ਵਰਤੋਂ ਕਰ ਰਹੇ ਹਨ ਅਤੇ ਮਿਲ ਕੇ 10 ਲੱਖ ਟਨ ਝੋਨੇ ਦੀ ਪਰਾਲੀ ਦੀ ਸੰਭਾਲ/ਵਰਤੋਂ ਕੀਤੀ ਜਾ ਰਹੀ ਹੈ। ਸਟੋਰਾਂ ਵਿੱਚ ਮੀਂਹ ਅਤੇ ਮੌਸਮ ਖਰਾਬੀ ਵਰਗੀਆਂ ਸਮੱਸਿਆਵਾਂ ਕਾਰਨ ਝੋਨੇ ਦੀ ਪਰਾਲੀ ਅਤੇ ਬਾਇਓਮਾਸ ਦੇ ਸਟੋਰਾਂ ਵਿੱਚ ਕਾਫੀ ਨੁਕਸਾਨ ਹੁੰਦਾ ਹੈ । ਬਾਇਓਮਾਸ ਪਾਵਰ ਪਲਾਂਟ ਰਾਜ ਦੇ ਦਿਹਾਤੀ ਖੇਤਰ ਵਿੱਚ ਬਹੁਤ ਸਾਰੀਆਂ ਨੌਕਰੀਆਂ ਪ੍ਰਦਾਨ ਕਰ ਰਹੇ ਹਨ ਅਤੇ ਵਾਤਾਵਰਣ ਲਈ ਵੀ ਲਾਭਕਾਰੀ ਹਨ। ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ.ਦੇ ਮੁੱਖ ਮੈੇਨੇਜਿੰਗ ਡਾਇਰੈਕਟਰ ਸ੍ਰੀ ਵੇਣੂ ਪ੍ਰਸਾਦ, ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਸੀ.ਈ.ਓ. ਪੇਡਾ, ਸ੍ਰੀ ਐਮ.ਪੀ.ਸਿੰਘ, ਡਾਇਰੈਕਟਰ, ਪੇਡਾ, ਸ੍ਰੀ ਦਵਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਪੇਡਾ, ਸ੍ਰੀ ਆਰ.ਕੇ.ਗੁਪਤਾ, ਜੁਆਇੰਟ ਡਾਇਰੈਕਟਰ, ਪੇਡਾ, ਸ੍ਰੀ ਸੁਪਿੰਦਰ ਸਿੰਘ ਜੁਆਇੰਟ ਡਾਇਰੈਕਟਰ ਪੀ.ਐਸ.ਪੀ.ਸੀ.ਐਲ. ਮੌਜੂਦ ਸਨ।  

 

Tags: Dr. Raj Kumar Verka , Congress , Punjab Congress , Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD