Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਾਦਲਾਂ ਨੇ ਪੰਜਾਬ ਵਿਚ ਮਾਫੀਆ ਰਾਜ ਪੈਦਾ ਕੀਤਾ ਅਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰੱਖਿਆ : ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਨੇ ਫਾਜ਼ਿਲਕਾ ਵਿਖੇ ਮੈਡੀਕਲ ਕਾਲਜ ਬਣਾਉਣ ਦਾ ਐਲਾਨ, ਫਾਜ਼ਿਲਕਾ ਦੇ ਸਿਵਲ ਹਸਪਤਾਲ ਅਤੇ ਨਵੇਂ ਬੱਸ ਅੱਡੇ ਦਾ ਕੀਤਾ ਉਦਘਾਟਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Davinder Singh Ghubaya, Fazilka

Web Admin

Web Admin

5 Dariya News

ਫਾਜ਼ਿਲਕਾ , 07 Dec 2021

Last updated on: Dec 07, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਹੈ ਕਿ ਬਾਦਲ ਪਰਿਵਾਰ ਨੇ ਰਾਜ ਵਿਚ ਮਾਫੀਆਂ ਰਾਜ ਪੈਦਾ ਕੀਤਾ ਸੀ ਜਿਸ ਨੇ ਹਰ ਹਰਬਾ ਵਰਤ ਕੇ ਲੋਕਾਂ ਤੇ ਸਰਕਾਰੀ ਸੌਮਿਆਂ ਨੂੰ ਲੁੱਟਿਆ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਸਮੇਂ ਵੀ ਬਾਦਲ ਪਰਿਵਾਰ ਦੀ ਇਹ ਮਿਲੀਭੁਗਤ ਜਾਰੀ ਰਹੀ, ਪਰ ਹੁਣ ਲੋਕਾਂ ਦੀ ਸਰਕਾਰ ਕਾਇਮ ਹੋਈ ਹੈ ਅਤੇ ਹਰ ਪ੍ਰਕਾਰ ਦੇ ਮਾਫੀਏ ਦਾ ਖਾਤਮਾ ਕੀਤਾ ਜਾ ਰਿਹਾ ਹੈ।ਇਸਦੇ ਨਾਲ ਹੀ ਕੇਜਰੀਵਾਲ ਅਤੇ ਬਾਹਰਲੇ ਸੂਬਿਆਂ ਤੋਂ ਆਈ ਉਨਾਂ ਦੀ ਟੋਲੀ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇੰਨਾਂ ਵੱਲੋਂ ਦਿੱਲੀ ਵਿਚ ਤਾਂ ਲੋਕਾਂ ਦੀ ਭਲਾਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਪਰ ਦਿਲ ਦੇ ਕਾਲੇ ਕੇਜਰੀਵਾਲ ਵੱਲੋਂ ਇੱਥੇ ਆ ਕੇ ਲੋਕਾਂ ਨੂੰ ਝੂਠੇ ਸਬਜਬਾਗ ਵਿਖਾ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਪੰਜਾਬ ਦੇ ਸੂਝਵਾਨ ਲੋਕਾਂ ਇੰਨਾਂ ਦੇ ਭਰਮਾਊ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ ਅਤੇ ਪੰਜਾਬ ਦੀ ਵਾਗਡੋਰ ਪੰਜਾਬ ਦੇ ਲੋਕਾਂ ਦੇ ਹੱਥ ਵਿਚ ਹੀ ਰੱਖਣਗੇ।ਅੱਜ ਇੱਥੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਸਰਹੱਦੀ ਜਿਲੇ ਫਾਜ਼ਿਲਕਾ ਵਿਚ ਸਿਹਤ ਸਹੁਲਤਾਂ ਅਤੇ ਮੈਡੀਕਲ ਪੜਾਈ ਦੀ ਸੁਵਿਧਾ ਰਾਜ ਦੇ ਦੂਰ ਦਰਾਜ ਦੇ ਲੋਕਾਂ ਤੱਕ ਪਹੁੰਚਾਉਣ ਲਈ ਇੱਥੇ ਮੈਡੀਕਲ ਕਾਲਜ ਖੋਲਣ ਦਾ ਐਲਾਨ ਕੀਤਾ।ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਗਰੀਬ ਤੇ ਮੱਧਵਰਗੀ ਲੋਕਾਂ ਨੂੰ ਵੀ ਸਿਹਤ ਅਤੇ ਸਿੱਖਿਆ ਵਰਗੀਆਂ ਬਰਾਬਰ ਦੀਆਂ ਸਹੁਲਤਾਂ ਮੁਹਈਆ ਕਰਵਾਈਆਂ ਜਾਣ। ਇਸ ਲਈ ਉਨਾਂ ਨੇ ਫਾਜ਼ਿਲਕਾ ਵਿਚ ਮੈਡੀਕਲ ਕਾਲਜ ਬਣਾਉਣ ਦੇ ਨਾਲ ਨਾਲ ਇੱਥੋਂ ਦੇ ਸਰਕਾਰੀ ਕਾਲਜ ਵਿਚ ਪੋਸਟ ਗ੍ਰੈਜ਼ੁਏਟ ਪੱਧਰ ਦੇ ਨਵੇਂ ਕਿੱਤਾਮੁੱਖੀ ਕੋਰਸ ਸ਼ੁਰੂ ਕਰਨ ਦਾ ਐਲਾਣ ਵੀ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਫਾਜ਼ਿਲਕਾ ਦੀਆਂ ਤਿੰਨ ਇਤਿਹਾਸਕ ਥਾਂਵਾਂ ਦੀ ਪੂਰਾਤੱਤਵ ਵਿਭਾਗ ਰਾਹੀਂ ਸੰਭਾਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸਬੰਧਤ ਵਿਭਾਗ ਦੀ ਕਮੇਟੀ ਇੰਨਾਂ ਇਤਿਹਾਸਕ ਥਾਂਵਾਂ ਦਾ ਦੌਰਾ ਕਰਕੇ ਇੰਨਾਂ ਨੂੰ ਸੰਭਾਲ ਲਈ ਨੀਤੀ ਤਿਆਰ ਕਰੇਗੀ।ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਦੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇੰਨਾਂ ਕਿਸਾਨਾਂ ਦੀ ਮੰਗ ਅਨੁਸਾਰ ਉਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਵੇਗੀ ਜਿੰਨਾਂ ਨੇ ਜ਼ਮੀਨ ਦੀ ਕੀਮਤ ਅਦਾ ਕਰ ਦਿੱਤੀ ਹੈ। ਉਨਾਂ ਨੇ ਕਿਹਾ ਕਿ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜ਼ੇ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਕੁਦਰਤੀ ਆਫਤਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਜਲਦ ਅਦਾ ਕਰ ਦਿੱਤਾ ਜਾਵੇਗਾ।ਇਸ ਤੋਂ ਪਹਿਲਾਂ ਉਨਾਂ ਫਾਜ਼ਿਲਕਾ ਵਿਖੇ 20.72 ਕਰੋੜ ਰੁਪਏ ਦੀ ਲਾਗਤ ਨਾਲ ਬਣੇ 100 ਬੈਡ ਦੇ ਜ਼ਿਲਾ ਹਸਪਤਾਲ ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸ਼ਹੀਦ ਊਧਮ ਸਿੰਘ ਬੱਸ ਟਰਮੀਨਲ ਦਾ ਉਦਘਾਟਨ ਕੀਤਾ।ਇਸ ਤੋਂ ਪਹਿਲਾਂ ਹਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ ਨੇ ਬੋਲਦਿਆਂ ਮੁੱਖ ਮੰਤਰੀ ਨੂੰ ਜੀ ਆਇਆਂ ਨੂੰ ਆਖਦਿਆਂ ਇਲਾਕੇ ਦੀਆਂ ਮੰਗਾਂ ਉਨਾਂ ਦੇ ਸਾਹਮਣੇ ਰੱਖੀਆ। ਇਸ ਮੌਕੇ ਸਾਬਕਾਂ ਸਾਂਸਦ ਮੋਹਨ ਸਿੰਘ ਫਲੀਆਂਵਾਲਾ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸੁਰਿੰਦਰ ਸਚਦੇਵਾ, ਗੁਰਜੰਟ ਸਿੰਘ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ, ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਮਲਾ, ਸੰਦੀਪ ਜਾਖੜ, ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ, ਐਸਐਸਪੀ ਹਰਮਨਬੀਰ ਸਿੰਘ ਗਿੱਲ ਵੀ ਹਾਜ਼ਰ ਸਨ। 

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Davinder Singh Ghubaya , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD