Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਜਲਦ ਹੀ ਬਣਾਈ ਜਾਵੇਗੀ ਐਸ.ਓ.ਪੀ

ਉਪ ਮੁੱਖ ਮੰਤਰੀ ਰੰਧਾਵਾ ਅਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਸੂਬੇ ’ਚ ਫਰਜ਼ੀ ਵਿਆਹਾਂ ਦੇ ਮੁੱਦੇ ਅਤੇ ਬਾਇਓਮੈਟ੍ਰਿਕ ਮੁਲਾਕਾਤ ਵਿੱਚ ਚੱਲ ਰਹੀ ਧਾਂਦਲੀ ਨਾਲ ਨਜਿੱਠਣ ਲਈ ਉੱਚ ਪੱਧਰੀ ਮੀਟਿੰਗ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Rana Gurjit Singh

Web Admin

Web Admin

5 Dariya News

ਚੰਡੀਗੜ੍ਹ , 08 Dec 2021

ਪੰਜਾਬ ਸਰਕਾਰ ਜਲਦ ਹੀ ਸੂਬੇ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਵਿਦੇਸ਼ਾਂ ਦੇ ਇਮੀਗ੍ਰੇਸ਼ਨ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀਜ) ਦਾ ਖਰੜਾ ਤਿਆਰ ਕਰੇਗੀ।ਇਸ ਸਬੰਧ ਵਿੱਚ ਫੈਸਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਇਹ ਮੀਟਿੰਗ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਗ੍ਰਹਿ ਮਾਮਲੇ ਵਿਭਾਗ, ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉੱਪ ਮੁੱਖ ਮੰਤਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਨੇ ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਨੂੰ ਨੇਮਬੱਧ ਕਰਨ, ਫਰਜ਼ੀ ਵਿਆਹਾਂ ਨੂੰ ਰੋਕਣ ਅਤੇ ਬਾਇਓਮੈਟ੍ਰਿਕ ਲਈ ਅਗਾਊਂ ਸਮਾਂ (ਅਪੁਆਇੰਟਮੈਂਟ) ਲੈਣ ਵਿੱਚ ਚੱਲ ਰਹੀ ਧਾਂਦਲੀ ਵਰਗੇ ਮੁੱਦਿਆਂ ਨੂੰ ਠੱਲ ਪਾਉਣ ਲਈ ਐਸ.ਓ.ਪੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਆਈਲੈਟਸ ਟੈਸਟ ਕਰਵਾਉਣ ਲਈ ਅੰਤਰਰਾਸ਼ਟਰੀ ਸੰਸਥਾ ਆਈਡੀਪੀ ਐਜੂਕੇਸ਼ਨ ਲਿਮਟਡ ਨਾਲ ਤਾਲਮੇਲ ਕਰਕੇ ਇੱਕ ਨਿਰੋਲ ਨੀਤੀ ਵੀ ਤਿਆਰ ਕੀਤੀ ਜਾਵੇਗੀ। 

ਉੱਪ ਮੁੱਖ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਵਿਦੇਸ਼ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਇੱਕ ਸੁਚਾਰੂ ਕਾਨੂੰਨੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਰਾਹੀਂ ਉਹ ਧੋਖੇ ਨਾਲ ਪੈਸੇ ਠੱਗਣ ਵਾਲੇ ਇੰਮੀਗ੍ਰੇਸ਼ਨ ਸਲਾਹਕਾਰਾਂ ਦੇ ਸ਼ਿਕਾਰ ਹੋਣ ਤੋਂ ਬਚ ਸਕਣ ਅਤੇ ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਕੋਈ ਗੈਰ-ਕਾਨੂੰਨੀ ਰਾਹ ਅਖ਼ਤਿਆਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਟਰੈਵਲ ਏਜੰਟਾਂ ਹੱਥੋਂ ਹੋ ਰਹੀ ਲੁੱਟ ਨੂੰ ਰੋਕਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ।  ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਸੰਸਥਾ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਵਿਭਾਗ ਦੀ ਨਿਗਰਾਨੀ ਵਿੱਚ ਟੈਕਨੀਕਲ ਯੂਨੀਵਰਸਿਟੀਆਂ ਵਿੱਚ ਆਈਲੈਟਸ ਸਿਖਲਾਈ ਅਤੇ ਟੈਸਟਿੰਗ ਕੇਂਦਰ ਸਥਾਪਤ ਕਰਨ ਵਿੱਚ ਸਹਾਇਤਾ ਕਰੇਗੀ ਤਾਂ ਜੋ ਪ੍ਰਾਈਵੇਟ ਆਈਲੈਟਸ ਕੇਂਦਰਾਂ ਨੂੰ ਨਿਯਮਤ ਕੀਤਾ ਜਾ ਸਕੇ।ਇਸ ਮੌਕੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਐਮ.ਕੇ. ਅਰਵਿੰਦ ਕੁਮਾਰ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਆਈ.ਜੀ ਕ੍ਰਾਈਮ ਗੌਤਮ ਚੀਮਾ, ਸਲਾਹਕਾਰ  ਡਾ. ਸੰਦੀਪ ਸਿੰਘ ਕੌੜਾ ਅਤੇ ਹੋਰ ਵੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Rana Gurjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD