Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਗਤ ਸਿੰਘ ਗਿਲਜੀਆਂ ਵਲੋਂ ਸ਼ਡਿਊਲਡ ਕਿਰਤੀਆਂ ਦੀ ਮੰਗਾਂ ਦੇ ਨਿਪਟਾਰੇ ਲਈ ਕਮੇਟੀ ਵਿੱਚ ਤਿੰਨ ਨਵੇਂ ਮੈਂਬਰ ਸ਼ਾਮਲ

ਕਿਰਤੀਆਂ ਦੀ ਘੱਟੋ ਘੱਟ ਉਜ਼ਰਤਾਂ ਨੀਯਤ ਕਰਨ ਲਈ "ਪੰਜਾਬ ਮਿਨੀਮਮ ਵੇਜ਼ਿਜ਼ ਐਡਵਾਇਜ਼ਰੀ ਬੋਰਡ" ਦੀ ਕੀਤੀ ਗਈ ਮੀਟਿੰਗ

Sangat Singh Gilzian, Congress, Punjab Congress

Web Admin

Web Admin

5 Dariya News

ਚੰਡੀਗੜ੍ਹ , 08 Dec 2021

Last updated on: Dec 08, 2021, 00:00 IST

ਕਿਰਤ ਮੰਤਰੀ ਪੰਜਾਬ  ਸੰਗਤ ਸਿੰਘ ਗਿਲਜੀਆਂ ਨੇ ਸ਼ਡਿਊਲਡ ਕਿਰਤੀਆਂ ਦੀ ਮੰਗਾਂ ਦੇ ਨਿਪਟਾਰੇ ਲਈ ਕਮੇਟੀ ਵਿੱਚ ਤਿੰਨ ਨਵੇਂ ਮੈਂਬਰ ਸ਼ਾਮਲ ਕੀਤੇ ਹਨ। ਪੰਜਾਬ ਮਿਨੀਮਮ ਵੇਜ਼ਿਜ਼ ਐਡਵਾਇਜ਼ਰੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬੋਰਡ ਦੇ ਚੇਅਰਮੈਨ ਅਤੇ ਕਿਰਤ ਮੰਤਰੀ ਸ. ਸੰਗਤ ਸਿੰਘ ਗਿਲਜੀਆ ਨੇ ਕਿਹਾ ਕਿ ਬੋਰਡ ਅਧਿਕਾਰੀ ਇਹ ਯਕੀਨੀ ਬਣਾਉਣ ਕੀ ਤੈਅ ਸਮੇਂ ਤੇ ਬੋਰਡ ਦੀਆਂ ਮੀਟਿੰਗ ਜ਼ਰੂਰ ਹੋਣ ਤਾਂ ਜ਼ੋ ਸ਼ਡਿਊਲਡ ਖੇਤਰਾਂ ਵਿਚ ਕੰਮ ਕਰਦੇ ਕਿਰਤੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।ਸ. ਗਿਲਜੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ  ਕਿ ਇਸ ਬੋਰਡ ਦੀਆਂ ਹੋਰ ਮੀਟਿੰਗਾਂ ਆਉਂਣ ਵਾਲੇ ਸਮੇਂ ਵਿੱਚ ਸਮੇਂ ਸਿਰ ਕੀਤੀਆ ਜਾਣ ਤਾਂ ਜੋ ਫੈਕਟਰੀਆਂ ਵਿੱਚ ਕੰਮ ਕਰਦੇ ਉਦਯੋਗਿਕ ਕਿਰਤੀਆਂ, ਭੱਠੇ, ਸੈਲਰ, ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿੱਚ ਲੱਗੇ ਕਰਮਚਾਰੀਆਂ, ਖੇਤੀਬਾੜੀ ਵਿਚ ਲੱਗੇ ਕਿਰਤੀਆਂ ਆਦਿ ਤੋਂ ਪ੍ਰਾਪਤ ਵੇਜ਼ਿਜ਼ ਸਬੰਧੀ ਮੰਗਾਂ ਅਤੇ ਸਿਫਾਰਸ਼ਾਂ ਤੇ ਵਿਚਾਰ- ਵਟਾਂਦਰਾ ਕੀਤਾ ਜਾ ਸਕੇ ਅਤੇ ਘੱਟੋਂ ਘੱਟ ਉਜ਼ਰਤਾਂ ਕਾਨੂੰਨ ਅਨੁਸਾਰ ਸੋਧੀਆਂ ਜਾ ਸਕਣ ।ਕਿਰਤ ਵਿਭਾਗ ਦੀ ਪਹਿਲਾਂ ਤੋਂ ਗਠਿਤ ਕਮੇਟੀ ਵਿੱਚ ਆਰਥਿਕ ਸਲਾਹਕਾਰ ਜਾ ਉਸਦਾ ਪ੍ਰਤੀਨਿਧ,  ਨਿੱਜੀ ਅਦਾਰਿਆਂ  ਦੇ ਮਾਲਕਾਂ ਅਤੇ ਕਿਰਤੀ ਸੰਗਠਨਾਂ ਤੋਂ  ਇਕ ਇਕ ਮੈਂਬਰ ਲਏ ਗਏ ਹਨ।ਇਸ ਮੀਟਿੰਗ ਵਿੱਚ ਕਿਰਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗ ਅਤੇ ਗੈਰ-ਸਰਕਾਰੀ ਅਦਾਰਿਆਂ ਦੇ ਨੁੰਮਾਇਦਿਆਂ ਨਾਲ ਸਰਕਾਰ ਵਲੋਂ ਨਿਰਧਾਰਤ ਘੱਟੋਂ-ਘੱਟ ਉਜ਼ਰਤਾਂ ਸਬੰਧੀ ਸਮੀਖਿਆ ਕੀਤੀ ਗਈ। ਇੱਥੇ ਇਹ ਦੱਸਣਯੋਗ ਹੈ ਕਿ ਮਿਨੀਮਮ ਵੇਜ਼ਿਜ਼ ਐਕਟ,1948 ਦੀ ਧਾਰਾ-3(1) (b) ਅਨੁਸਾਰ ਸਮਰੱਥ ਸਰਕਾਰ ਵੱਖ-ਵੱਖ ਸ਼ਡਿਊਲ ਇੰਪਲਾਇਮੈੰਟਨ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਘੱਟੋਂ ਘੱਟ ਉਜ਼ਰਤਾ ਨਿਰਧਾਰਤ ਕਰਨ ਲਈ ਅਧਿਕਾਰਤ ਹੈ।

 

Tags: Sangat Singh Gilzian , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD