Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਸ਼ਹੀਦ ਕਿਸਾਨ ਸਮਾਰਕ ਦਾ ਉਦਘਾਟਨ

ਜਿੱਥੇ ਪੱਥਰਾਂ 'ਤੇ ਛਪੇ ਹਨ ਦਿੱਲੀ ਮੋਰਚੇ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਨਾਮ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 08 Dec 2021

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਜੀ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਸ਼ਹੀਦ ਕਿਸਾਨ ਸਮਾਰਕ ‘ਯਾਦਗਾਰ-ਏ-ਸ਼ਹੀਦਾਂ’ ਦਾ ਉਦਘਾਟਨ ਕੀਤਾ। ਇਸ ਸਮਾਰਕ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਮ ਲਿਖੇ ਗਏ ਹਨ। ਸ਼੍ਰੀ ਸਿੰਗਲਾ ਨੇ ਗੁਰੂ ਜੀ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਕਿਹਾ ਕਿ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰਾਖੀ ਲਈ ਆਪਣੀ ਮਹਾਨ ਕੁਰਬਾਨੀ ਦਿੱਤੀ ਅਤੇ ਉਨ੍ਹਾਂ ਦੁਆਰਾ ਦਿਖਾਏ ਹੱਕ ਤੇ ਸੱਚ ਦੇ ਮਾਰਗ ’ਤੇ ਚਲਦਿਆਂ ਸਾਡੇ ਕਿਸਾਨ ਤੇ ਮਜ਼ਦੂਰ ਭਰਾਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਇਕਜੁਟਤਾ ਨਾਲ ਟੱਕਰ ਲਈ ਅਤੇ ਜਾਨ ਦੀਆਂ ਕੁਰਬਾਨੀਆਂ ਦੇਣ ਵਿੱਚ ਵੀ ਪਿਛਾਂਹ ਨਾ ਹਟਣ ਦਾ ਜੇਰਾ ਦਿਖਾ ਕੇ ਇਤਿਹਾਸ ਬਣਾ ਦਿੱਤਾ ਹੈ।ਸਮਾਰਕ ਦਾ ਉਦਘਾਟਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਕਿਸਾਨ ਅੰਦੋਲਨ ਵਿਚ ਪੰਜਾਬ ਦੇ ਸਾਰੇ ਤਬਕਿਆਂ ਨੇ ਵੱਧ ਚੜ੍ਹ ਕੇ ਹਿੱਸਾ ਪਾਇਆ ਹੈ ਭਾਵੇਂ ਉਹ ਕਿਸਾਨ ਸਨ ਜਾਂ ਮਜ਼ਦੂਰ ਜਾਂ ਫੇਰ ਕੋਈ ਦੁਕਾਨਦਾਰ । ਉਨ੍ਹਾਂ ਕਿਹਾ ਕਿ ਇਹ ਅੰਦੋਲਨ ਪੰਜਾਬੀਅਤ ਦੀ ਸੱਚੀ ਨੁਮਾਇੰਦਗੀ ਕਰਦਾ ਹੈ ਜਿੱਥੇ ਲੋਕ ਕਿਸੇ ਮੁੱਕਦੱਸ ਮਕਸਦ ਲਈ ਸਿਰ ਜੋੜ ਕੇ ਲੜੇ ।ਸ੍ਰੀ ਸਿੰਗਲਾ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਉਹ ਪਹਿਲਾਂ ਪੰਜਾਬੀ ਹਨ ਅਤੇ ਉਹਨਾਂ ਨੂੰ ਇਸ ਗੱਲ 'ਤੇ ਮਾਣ ਹੈ ਕਿ ਪੰਜਾਬੀਆਂ ਨੇ ਪੂਰੇ ਮੁਲਕ ਦੀ ਅਗਵਾਈ ਕੀਤੀ ਅਤੇ ਭਾਰਤ ਦੇ ਸਭ ਕਿਸਾਨ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਵੱਲੋਂ ਥੋਪੇ ਜਾ ਰਹੇ ਕਾਲੇ ਕਨੂੰਨਾਂ ਖਿਲਾਫ ਲਾਮਬੰਦ ਕੀਤਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬੀਆਂ ਨੇ ਡੱਟ ਕੇ ਇਹ ਲੜਾਈ ਲੜੀ ਅਤੇ ਇੱਕ ਜਾਬਰ ਕੇਂਦਰ ਸਰਕਾਰ ਨੂੰ ਆਪਣੇ ਕਦਮ ਪਿੱਛੇ ਖਿੱਚਣ ਲਈ ਮਜਬੂਰ ਕੀਤਾ ।ਲੋਕ ਨਿਰਮਾਣ ਮੰਤਰੀ ਨੇ ਇਹ ਵੀ ਕਿਹਾ ਇਸ ਇਤਿਹਾਸਕ ਅੰਦੋਲਨ ਵਿਚ 700 ਤੋਂ ਵੱਧ  ਸ਼ਹੀਦ ਹੋਏ ਹਨ ਅਤੇ ਸਾਡੇ ਪੰਜਾਬ ਚ ਸ਼ਹਾਦਤਾਂ ਨੂੰ ਮਨਾਉਣ ਦਾ ਦਸਤੂਰ ਹੈ ।ਉਹਨਾਂ ਨੇ ਕਿਹਾ ਕਿ ਪੰਜਾਬੀ ਹੋਣ ਦੇ ਨਾਂ 'ਤੇ ਉਹਨਾਂ ਦਾ ਪਹਿਲਾ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸ਼ਹੀਦ ਹੋਈਆਂ ਰੂਹਾਂ ਦੀ ਕਦਰ ਕਰਨ ਅਤੇ ਉਹਨਾਂ ਦੇ ਪਰਿਵਾਰਾਂ ਦਾ ਖਿਆਲ ਰੱਖਣ । ਉਹਨਾਂ ਨੇ ਕਿਹਾ ਕਿ ਸੰਗਰੂਰ ਜ਼ਿਲੇ ਦੇ ਸਾਰੇ ਸ਼ਹੀਦਾਂ ਦੇ ਨਾਮ ਇਸ ਸਮਾਰਕ ਵਿਚ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਮਿਲੇ ।ਸਿੰਗਲਾ ਨੇ ਫਿਰਕਾਪਰਸਤ ਆਰਐਸਐਸ ਨੂੰ ਪੰਜਾਬ ਦੀ ਦੁਸ਼ਮਣ ਜਮਾਤ ਗਾਰਨਾਣਦਿਆਂ ਕਿਹਾ ਕਿ ਇਹ ਲੋਕ ਸਮਾਜ ਵਿਚ ਧਰਮ ਅਤੇ ਜਾਤ ਦੇ ਨਾਮ 'ਤੇ ਵੰਡੀਆਂ ਪਾਉਂਦੇ ਹਨ ਅਤੇ ਇੱਕ ਇਨਸਾਨ ਨੂੰ ਦੂਜੇ ਇਨਸਾਨ ਦਾ ਦੁਸ਼ਮਣ ਬਣਾਉਂਦੇ ਹਨ । ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬੀ ਸਮਝਦਾਰ ਹਨ ਅਤੇ ਉਹਨਾਂ ਨੂੰ ਯਕੀਨ ਹੈ ਕਿ ਲੋਕ ਪੰਜਾਬ ਵਿਚ ਕਦੇ ਵੀ ਆਰ ਐਸ ਐਸ ਦੇ ਅਤੇ ਉਸ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।ਇਸ ਮੌਕੇ ਕਿਸਾਨਾਂ ਦੇ ਵਾਰਸਾਂ ਨੇ ਸ੍ਰੀ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿੱਲੀ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਨਾ ਕੇਵਲ ਪੰਜਾਬ ਦੀ ਬਲਕਿ ਦੇਸ਼ ਦੀ ਪਹਿਲੀ ਵਿਲੱਖਣ ਯਾਦਗਾਰ ਹੈ ਜਿਸ ਨੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਦੀਵੀ ਅਮਰ ਕਰ ਦਿੱਤਾ ਹੈ।ਇਸ ਮੌਕੇ ਸ਼ਾਮਿਲ ਹੋਏ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਮੇਸ਼ਾਂ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨ ਅੰਦੋਲਨ ਦੌਰਾਨ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਖੜੀ ਹੈ ਅਤੇ ਭਵਿੱਖ ਵਿੱਚ ਵੀ ਚੱਟਾਨ ਵਾਂਗ ਖੜੀ ਰਹੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਐਸ ਐਸ ਪੀ ਸ੍ਰੀ ਸਵਪਨ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD